Friday, October 30, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਅਕਾਲੀ ਦਲ ਸਰਕਾਰ ਆਉਣ 'ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ: ਸੁਖਬੀਰ ਬਾਦਲ

ਪੰਜਾਬ ਨਿਊਜ਼ ਐਕਸਪ੍ਰੈੱਸ | October 30, 2026 06:37 PM

- ਐਲਾਨ ਕੀਤਾ ਕਿ ਇਕ ਵਿਭਾਗ ਉਸਾਰੀ ਪੰਜਾਬ ਦੀ ਸਿਰਜਣਾ ਕੀਤੀ ਜਵੇਗੀ ਜੋ ਬਿਲਡਰਾਂ ਨੂੰ ਤੇਜ਼ ਰਫਤਾਰ ਕਲੀਅੰਰਸ ਦੇਵੇਗਾ ਤੇ ਖਾਸ ਤੌਰ ’ਤੇ ਆਈ ਟੀ ਤੇ ਏ ਆਈ ਸੈਕਟਰ ਨੂੰ ਤਰਜੀਹ ਦਿੱਤੀ ਜਾਵੇਗੀ
- ਪਟਿਆਲਾ, ਸਮਾਣਾ ਤੇ ਸ਼ੁਤਰਾਣਾ ਵਿਚ ਵਪਾਰੀਆਂ ਤੇ ਉਦਯੋਗਪਤੀਆਂ ਦੀ ਮੀਟਿੰਗਾਂ ਨੂੰ ਕੀਤਾ ਸੰਬੋਧਨ, ਅਪੀਲ ਕੀਤੀ ਕਿ ਪੰਜਾਬ ਦੀ ਅਗਵਾਈ ਵਾਸਤੇ ਸਹੀ ਮੁੱਖ ਮੰਤਰੀ ਦੀ ਚੋਣ ਕਰਨ

ਪਟਿਆਲਾ, 30 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਉਦਯੋਗਿਕ ਖੇਤਰ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ ਅਤੇ ਇਕ ਉਸਾਰੀ ਪੰਜਾਬ ਦੇ ਨਾਮ ’ਤੇ ਨਵਾਂ ਵਿਭਾਗ ਕਾਇਮ ਕਰੇਗੀ ਜੋ ਤਾਂ ਜੋ ਆਈ ਟੀ ਤੇ ਏ ਆਈ ਸਹੂਲਤਾਂ ਸਮੇਤ ਬਿਲਡਰਾਂ ਨੂੰ ਤੇਜ਼ ਰਫਤਾਰ ਕਲੀਅੰਰਸ ਦਿੱਤੀ ਜਾ ਸਕੇ।

ਅਕਾਲੀ ਦਲ ਦੇ ਪ੍ਰਧਾਨ ਜੋ ਅੱਜ ਵਪਾਰ ਤੇ ਉਦਯੋਗ ਵਿੰਗ ਦੇ ਪ੍ਰਧਾਨ ਐਨ ਕੇ ਸ਼ਰਮਾ ਸਮੇਤ ਇਥੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਨ ਪੁੱਜੇ ਸਨ, ਨੇ ਕਿਹਾ ਕਿ ਬਿਜਲੀ ਦੀਆਂ 10 ਤੋਂ 12 ਰੁਪਏ ਪ੍ਰਤੀ ਯੂਨਿਟ ਦੀਆਂ ਮਹਿੰਗੀਆਂ ਦਰਾਂ ਕਾਰਨ ਪੰਜਾਬ ਵਿਚ ਉਦਯੋਗਾਂ ਵਾਸਤੇ ਕੰਮ ਕਰਨਾ ਔਖਾ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਦਰਾਂ ਵਿਚ ਕਟੌਤੀ ਕਰਨ ਦੇ ਨਾਲ-ਨਾਲ ਅਗਲੀ ਅਕਾਲੀ ਦਲ ਦੀ ਸਰਕਾਰ ਉਦਯੋਗਪਤੀਆਂ ਨੂੰ ਆਪਣੇ ਸੋਲਰ ਪਲਾਟ ਲਗਾ ਕੇ ਬਿਜਲੀ ਦਰਾਂ ਵਿਚ ਕਮੀ ਲਿਆਉਣ ਦੀ ਸਹੂਲਤ ਦੇਵੇਗੀ ਜਿਸਦੀ ਬਦੌਲਤ ਬਿਜਲੀ ਦਰਾਂ ਘੱਟ ਕੇ 1.50 ਰੁਪਏ ਪ੍ਰਤੀ ਯੂਨਿਟ ਰਹਿ ਜਾਣਗੀਆਂ।

ਉਹਨਾਂ ਇਹ ਵੀ ਐਲਾਨ ਕੀਤਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਬਣਾਏ ਨਿਵੇਸ਼ ਪੰਜਾਬ ਵਿਭਾਗ ਰਾਹੀਂ ਨਵੇਂ ਨਿਵੇਸ਼ ਦੀਆਂ ਤਜਵੀਜ਼ਾਂ ਨੂੰ ਤਰਜੀਹ ਦੇ ਆਧਾਰ ’ਤੇ ਪਾਸ ਕੀਤਾ ਜਾਵੇਗਾ ਅਤੇ ਅਗਲੀ ਅਕਾਲੀ ਦਲ ਦੀ ਸਰਕਾਰ ਵੇਲੇ ਇਕ ਉਸਾਰੀ ਪੰਜਾਬ ਵਿਭਾਗ ਦੀ ਸਿਰਜਣਾ ਕੀਤੀ ਜਾਵੇਗੀ।ਇਹ ਵਿਭਾਗ ਸਾਰੇ ਬਿਲਡਰਾਂ ਨੂੰ ਇਕ ਮਹੀਨੇ ਦੇ ਅੰਦਰ ਅੰਦਰ ਸਾਰੀਆਂ ਪ੍ਰਵਾਨਗੀਆਂ ਲੈ ਕੇ ਦੇਣ ਵਾਸਤੇ ਜ਼ਿੰਮੇਵਾਰ ਹੋਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸੀ ਐਲ ਯੂ ਚਾਰਜਿਜ਼ ਵਿਚ ਕਟੌਤੀ ਕੀਤੀ ਜਾਵੇਗੀ ਅਤੇ ਸੀ ਐਲ ਯੂ ਦੇਣ ਦੀ ਸਾਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਸਾਰੀਆਂ ਨਜਾਇਜ਼ ਕਲੌਨੀਆਂ ਵਾਸਤੇ ਇਕਮੁਸ਼ਤ ਸੈਟਲਮੈਂਟ ਸਕੀਮ ਲਾਗੂ ਕੀਤੀ ਜਾਵੇਗੀ।

ਹਰਪ੍ਰੀਤ ਸਿੰਘ ਜਿਸਨੇ ਇਸ ਸ਼ਹਿਰ ਵਿਚ ਬੀ ਪੀ ਓ ਸਥਾਪਿਤ ਕੀਤਾ ਹੈ, ਦੇ ਸਵਾਲ ਦਾ ਜਵਾਬ ਦਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਇਕ ਆਈ ਟੀ ਨੀਤੀ ਲਿਆਵਾਂਗੇ ਜਿਸ ਤਹਿਤ ਸੂਬੇ ਵਿਚ ਡਾਟਾ ਸੈਂਟਰ ਸਥਾਪਿਤ ਕਰਨ ਤੇ ਏ ਆਈ ਨੂੰ ਉਤਸ਼ਾਹਿਤ ਕਰਨ ਦੇ ਯਤਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸਾਡਾ ਜ਼ੋਰ ਹੋਵੇਗਾ ਕਿ ਅੰਮ੍ਰਿਤਸਰ ਤੇ ਮੁਹਾਲੀ ਨੁੰ ਆਈ ਟੀ ਹਬ ਵਜੋਂ ਵਿਕਸਤ ਕੀਤਾ ਜਾਵੇ।


ਡੇਅਰੀ ਐਸੋਸੀਏਸ਼ਨ ਦੇ ਕ੍ਰਿਪਾਲ ਸਿੰਘ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਤੇਜਿੰਦਰ ਸਿੰਘ ਤੇਜੀ, ਬਿਲਡਰਜ਼ ਐਸੋਸੀਏਸ਼ਨ ਦੇ ਜੋਗੇਸ਼ਵਰ ਸਿੰਘ ਮੋਨੂੰ, ਆੜ੍ਹਤੀਆ ਐਸੋਸੀਏਸ਼ਨ ਦੇ ਪਵਨ ਘਈ, ਟਰਾਂਸਪੋਰਟ ਐਸੋਸੀਏਸ਼ਨ ਦੇ ਕੁਲਦੀਪ ਸਿੰਘ ਰੱਤਾ, ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਮਨਜੀਤ ਸਿੰਘ ਸ਼ਾਹੀ, ਵਪਾਰ ਮੰਡਲ ਦੇ ਪਰਮਜੀਤ ਸਿੰਘ ਚੀਮਾ ਅਤੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਤੇ ਹੋਰਨਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਦੀਆਂ ਮੁ਼ਸ਼ਕਿਲਾਂ ਦੂਰ ਕਰਨ ਦਾ ਭਰੋਸਾ ਦੁਆਇਆ।
ਸਰਦਾਰ ਬਾਦਲ ਨੇ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਦੁਧਾਰੂ ਪਸ਼ੂਆਂ ਦੀ ਖਰੀਦ ’ਤੇ 75 ਫੀਸਦੀ ਸਬਸਿਡੀ ਦੇਵੇਗੀ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਦੁੱਧ ਵਿਚ ਮਿਲਾਵਟਖੋਰੀ ਕਰਨਗੇ ਉਹਨਾਂ ਖਿਲਾਫ ਧਾਰਾ 307 ਤਹਿਤ ਪਰਚੇ ਦਿੱਤੇ ਜਾਣਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਨੂੰ ਪੰਜਾਬ ਦੇ ਨਾਗਰਿਕਾਂ ’ਤੇ ਵਿਸ਼ਵਾਸ ਹੈ ਅਤੇ ਇਹ ਸਵੈ ਘੋਸ਼ਣਾ ਪੱਤਰ ਲਾਗੂ ਕਰ ਕੇ ਸਾਰੀ ਦਸਤਾਵੇਜ਼ੀ ਕੰਮਾਂ ਨੂੰ ਖ਼ਤਮ ਕਰੇਗਾ ਅਤੇ ਯਕੀਨੀ ਬਣਾਏਗਾ ਕਿ ਸਰਕਾਰੀ ਕੰਮਕਾਜ ਵਿਚ ਕਿਸੇ ਵੀ ਨਾਗਰਿਕ ਨੂੰ ਸਰਕਾਰੀ ਪ੍ਰਵਾਨਗੀਆਂ ਆਨਲਾਈਨ ਮਿਲ ਜਾਣ।

ਉਹਨਾਂ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਅਨਾਜ ’ਤੇ ਆੜ੍ਹਤੀਆਂ ਦੀ ਕਮਿਸ਼ਨ 2.5 ਫੀਸਦੀ ਕਰਨ ਦੀ ਮੰਗ ਪੂਰੀ ਕਰਵਾਉਣ ਵਾਸਤੇ ਕੰਮ ਕਰੇਗੀ ਅਤੇ ਚਾਰ ਸਾਲਾਂ ਤੱਕ ਟੈਕਸ ਦੀ ਅਦਾਇਗੀ ਦੇ ਛੋਟੇ ਵਪਾਰੀਆਂ ਦੇ ਮਸਲੇ ਵੀ ਹੱਲ ਕੀਤੇ ਜਾਣਗੇ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਮੈਡੀਕਲ ਸਟੋਰਾਂ ਵਾਲਿਆਂ ਨੂੰ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ ਤੇ ਪੰਜਾਬ ਵਿਚ ਆਨਲਲਾਈਨ ਆਦਤ ਬਣਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਦੇ ਮਸਲੇ ਨੂੰ ਵੀ ਹੱਲ ਕੀਤਾ ਜਾਵੇਗਾ।

ਬਾਦਲ ਨੇ ਸਮਾਣਾ ਤੇ ਸ਼ੁਤਰਾਣਾ ਵਿਖੇ ਵੀ ਵਪਾਰੀਆਂ ਤੇ ਉਦਯੋਗ ਜਗਤ ਦੇ ਪ੍ਰਤੀਨਿਧਾਂ ਨਾਲ ਸਫਲ ਮੀਟਿੰਗਾਂ ਕੀਤੀਆਂ। ਵਪਾਰੀਆਂ ਨੇ ਸ਼ਿਕਾਇਤ ਕੀਤੀ ਕਿ ਨਸ਼ਿਆਂ ਕਾਰਨ ਹਿੰਸਾ ਕਈ ਗੁਣਾ ਵੱਧ ਗਈ ਹੈ ਜਿਸ ’ਤੇ ਅਕਾਲੀ ਦਲ ਦੇ ਪ੍ਰਧਾਨ ਨੇ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਨਸ਼ਿਆਂ ਦੇ ਵਪਾਰੀਆਂ ਨੂੰ 10 ਸਾਲ ਤੱਕ ਜ਼ਮਾਨਤ ਨਾ ਮਿਲਣੀ ਯਕੀਨੀ ਬਣਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਉਹਨਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾਣਗੀਆਂ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ 10 ਸਾਲਾਂ ਦੇ ਕਾਰਜਕਾਲ ਦੀ ਤੁਲਨਾ ਕਾਂਗਰਸ ਤੇ ਆਪ ਦੇ 10 ਸਾਲਾਂ ਦੇ ਰਾਜ ਨਾਲ ਕਰਕੇ ਵੇਖਣ। ਉਹਨਾਂ ਕਿਹਾਕਿ ਤੁਹਾਨੂੰ ਆਪ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਕਿਹੜਾ ਮੁੱਖ ਮੰਤਰੀ ਸੂਬੇ ਨੂੰ ਤਰੱਕੀ ਤੇ ਵਿਕਾਸ ਦੇ ਰਸਤੇ ’ਤੇ ਲੈ ਕੇ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਕ ਪਾਸੇ ਸ਼ਰਾਬੀ ਤੇ ਪਿਆਕੜ ਮੁੱਖ ਮੰਤਰੀ ਹੈ ਤੇ ਦੂਜੇ ਪਾਸੇ ਅਕਾਲੀ ਦਲ ਦੀ ਲੀਡਰਸ਼ਿਪ ਹੈ ਜੋ ਤੇਜ਼ ਰਫਤਾਰ ਵਿਕਾਸ ਕਰਵਾ ਸਕਦੀ ਹੈ ਤੇ ਤਰੱਕੀ ਕਰਵਾ ਸਕਦੀ ਹੈ ਤੇ ਸੂਬੇ ਨੂੰ ਸ਼ਾਂਤੀ ਤੇ ਪ੍ਰਗਤੀ ਦੇ ਰਾਹ ’ਤੇ ਪਾ ਸਕਦੀ ਹੈ।

  • ਇਸ ਮੌਕੇ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸਮਾਣਾ ਦੇ ਇੰਚਾਰਜ ਜਗਮੀਤ ਸਿੰਘ ਹਰਿਆਊ, ਸ਼ੁਤਰਾਣਾ ਦੇ ਇੰਚਾਰਜ ਕਬੀਰ ਦਾਸ ਤੇ ਹੋਰ ਸ਼ਖਸੀਅਤਾਂ ਨੇ ਵੀ ਸੰਬੋਧਨ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਰਲੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਲਾਸ਼ ਧੱਕੇ ਨਾਲ ਚੁੱਕੀ: ਹਰਸਿਮਰਤ ਬਾਦਲ

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕੀਤਾ: ਵਿਜੇ ਇੰਦਰ ਸਿੰਗਲਾ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ - ਡਾ.ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ - ਐਡਵੋਕੇਟ ਧਾਮੀ

ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਯੂਥ ਰਨ-2026 ਮੈਰਾਥਨ ਦੌੜ - ਸਪੀਕਰ ਸੰਧਵਾਂ

ਸੂਬੇ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ