Thursday, November 26, 2026

Punjab

ਅਕਾਲੀ-ਭਾਜਪਾ ਗੱਠਜੋੜ ਸਿਆਸੀ ਮੌਕਾਪ੍ਰਸਤੀ ਦਾ ਸਿਖਰ- ਬਲਬੀਰ ਸਿੱਧੂ

PUNJAB NEWS EXPRESS | November 26, 2026 01:25 AM

ਸੁਖਬੀਰ ਬਾਦਲ ਨੇ ਕੁਰਸੀ ਖ਼ਾਤਰ 700 ਕਿਸਾਨਾਂ ਦੀਆਂ ਸ਼ਹਾਦਤਾਂ ਰੋਲ਼ੀਆਂ
ਮੋਹਾਲੀ, : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਬਲਬੀਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਹੋਏ ਗੱਠਜੋੜ ਨੂੰ ਸਿਰੇ ਦੀ ਸਿਆਸੀ ਮੌਕਾਪ੍ਰਸਤੀ ਅਤੇ ਪੰਜਾਬੀਆਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਖ਼ਰ ਬਿੱਲੀ ਥੈਲਿਓਂ ਬਾਹਰ ਆ ਗਈ ਹੈ ਅਤੇ ਪਿਛਲੇ 6 ਸਾਲਾਂ ਤੋਂ ਇੱਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਦੋਵਾਂ ਪਾਰਟੀਆਂ ਦਾ ਡਰਾਮਾ ਬੇਨਕਾਬ ਹੋ ਗਿਆ ਹੈ।

ਸ਼੍ਰੀ ਸਿੱਧੂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿੱਧਾ ਸਵਾਲ ਕਰਦਿਆਂ ਪੁੱਛਿਆ ਕਿ ਕੱਲ੍ਹ ਤੱਕ ਭਾਜਪਾ ਨੂੰ ਪੰਥ ਵਿਰੋਧੀ, ਪੰਜਾਬ ਵਿਰੋਧੀ ਅਤੇ ਸਿੱਖਾਂ ਦੀਆਂ ਸਿਰਮੌਰ ਸੰਸਥਾਵਾਂ ਸ਼੍ਰੋਮਣੀ ਕਮੇਟੀ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿੱਚ ਦਖ਼ਲਅੰਦਾਜ਼ੀ ਕਰਨ ਵਾਲੀ ਜਮਾਤ ਦੱਸਣ ਵਾਲੇ ਸੁਖਬੀਰ ਬਾਦਲ ਦੱਸਣ ਕਿ ਹੁਣ ਭਾਜਪਾ ਅਚਾਨਕ ਪੰਜਾਬ ਤੇ ਸਿੱਖ ਹਿਤੈਸ਼ੀ ਕਿਵੇਂ ਬਣ ਗਈ? ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੇ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਮੁੜ ਕੇਂਦਰੀ ਮੰਤਰੀ ਮੰਡਲ ਵਿੱਚ ਸੀਟ ਦਿਵਾਉਣ ਅਤੇ ਸੱਤਾ ਦੀ ਭੁੱਖ ਮਿਟਾਉਣ ਖ਼ਾਤਰ 700 ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਦਰੜ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਨਾ ਤਾਂ ਅਜੇ ਤੱਕ ਕਿਸਾਨਾਂ ਨੂੰ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਮਿਲੀ ਹੈ, ਨਾ ਬੰਦੀ ਸਿੰਘ ਰਿਹਾਅ ਹੋਏ ਹਨ ਅਤੇ ਨਾ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ ਹੋਈ ਹੈ।

ਪੰਜਾਬ ਦੇ ਬੁਨਿਆਦੀ ਹੱਕਾਂ ਦਾ ਜ਼ਿਕਰ ਕਰਦਿਆਂ, ਸਾਬਕਾ ਮੰਤਰੀ ਨੇ ਪੁੱਛਿਆ ਕਿ ਕੀ ਇਸ ਸਮਝੌਤੇ ਤੋਂ ਪਹਿਲਾਂ ਭਾਜਪਾ ਨੇ ਚੰਡੀਗੜ੍ਹ ਪੰਜਾਬ ਨੂੰ ਸੌਂਪਣ, ਰਿਪੇਰੀਅਨ ਸਿਧਾਂਤ ਅਨੁਸਾਰ ਪੰਜਾਬ ਦੇ ਪਾਣੀਆਂ ਦਾ ਹੱਕ ਦੇਣ, ਬੀ.ਬੀ.ਐਮ.ਬੀ. ਅਤੇ ਪੰਜਾਬੀ ਬੋਲਦੇ ਇਲਾਕਿਆਂ ਬਾਰੇ ਆਪਣਾ ਪੰਜਾਬ ਵਿਰੋਧੀ ਸਟੈਂਡ ਬਦਲ ਲਿਆ ਹੈ?

ਸ਼੍ਰੀ ਸਿੱਧੂ ਨੇ ਭਾਜਪਾ ਨੂੰ ਵੀ ਘੇਰਦਿਆਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 117 ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦੇ ਦਮਗਜ਼ੇ ਮਾਰਨ ਤੋਂ ਬਾਅਦ ਹੁਣ ਅੰਦਰੂਨੀ ਸਰਵਿਆਂ ਵਿੱਚ ਜ਼ਮੀਨ ਖਿਸਕਦੀ ਦੇਖ ਕੇ ਭਾਜਪਾ ਨੂੰ ਮੁੜ ਅਕਾਲੀ ਦਲ ਦੀ ਬੈਸਾਖੀ ਫੜਨੀ ਪਈ ਹੈ। ਉਨ੍ਹਾਂ ਅਕਾਲੀ ਦਲ ਨੂੰ ਚੇਤਾਵਨੀ ਦਿੱਤੀ ਕਿ ਭਾਜਪਾ ਨੇ ਹਮੇਸ਼ਾ ਆਪਣੀਆਂ ਖੇਤਰੀ ਭਾਈਵਾਲ ਪਾਰਟੀਆਂ ਜਿਵੇਂ ਬੀ.ਜੇ.ਡੀ., ਜੇ.ਡੀ.ਯੂ., ਸ਼ਿਵ ਸੈਨਾ ਅਤੇ ਇਨੈਲੋ ਨੂੰ ਖ਼ਤਮ ਕੀਤਾ ਹੈ ਅਤੇ ਇਹ ਗੱਠਜੋੜ ਅਕਾਲੀ ਦਲ ਲਈ ਸਿਆਸੀ ਕਬਰ ਸਾਬਤ ਹੋਵੇਗਾ।

ਸ਼੍ਰੀ ਸਿੱਧੂ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ ਭਾਈਵਾਲ ਜਥੇਬੰਦੀਆਂ—ਬੀਕੇਯੂ (ਕਾਦੀਆਂ) ਅਤੇ ਬੀਕੇਯੂ (ਲੱਖੋਵਾਲ) ਨੂੰ ਵੀ ਸਵਾਲ ਕੀਤਾ ਕਿ ਜਿਨ੍ਹਾਂ ਨੇ ਹਾਲ ਹੀ ਵਿੱਚ ਬਾਦਲ ਦਲ ਨੂੰ ਬਿਨਾਂ ਸ਼ਰਤ ਹਮਾਇਤ ਦਿੱਤੀ ਸੀ, ਕੀ ਹੁਣ ਉਹ ਅਕਾਲੀ-ਭਾਜਪਾ ਗੱਠਜੋੜ ਦਾ ਵੀ ਸਮਰਥਨ ਕਰਨਗੇ ਜਾਂ ਕਿਸਾਨੀ ਹਿੱਤਾਂ ਦੀ ਰਾਖੀ ਕਰਦਿਆਂ ਆਪਣੀ ਹਮਾਇਤ ਵਾਪਸ ਲੈਣਗੇ? ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਇਸ ਨਾਪਾਕ ਗੱਠਜੋੜ ਨੂੰ ਕਰਾਰੀ ਹਾਰ ਦੇਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; ਪੰਜਾਬ ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

2027 ਦੀਆਂ ਪੰਜਾਬ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਨੇ ਫਿਰ ਗਠਜੋੜ ਕੀਤਾ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ 26 ਨਵੰਬਰ ਨੂੰ ਪਟਿਆਲਾ ਪਹੁੰਚਣ ਦਾ ਸੱਦਾ

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਕਮਾਲ, ਸਾਢੇ ਤਿੰਨ ਸਾਲ ਤੋਂ ਸਰਕਾਰੀ ਨੌਕਰੀ ਕਰ ਰਹੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਿਆ: ਮਨਜੀਤ ਧਨੇਰ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਗਤਾਂ ਨੂੰ ਵਧਾਈ ਦਿੱਤੀ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ: ਵਿਧਾਇਕ ਧੁੰਨ

26 ਨਵੰਬਰ ਨੂੰ ਮੋਗਾ ਵਿਖੇ ਹੋਵੇਗੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’, ਵਿਧਾਇਕ ਸਵਰਨ ਸਿੰਘ ਧੁੰਨ ਵੱਲੋਂ ਪੰਜਾਬੀਆਂ ਨੂੰ ਸ਼ਾਮਿਲ ਲਈ ਅਪੀਲ

ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਡਰੋਨ ਰਾਹੀਂ ਸੁੱਟੇ ਗਏ ਪੈਕੇਟ ਵਿੱਚੋਂ ਹਥਿਆਰ, ਗੋਲਾ ਬਾਰੂਦ, ਨਸ਼ੀਲੇ ਪਦਾਰਥ ਬਰਾਮਦ