ਖੂਈਆਂ ਸਰਵਰ (ਹਰਜਿੰਦਰ ਸਿੰਘ ਭੱਟੀ) - ਕਲਗੀਧਰ ਟਰੱਸਟ ਬੜੂ ਸਾਹਿਬ ਵਿਦਿਅਕ ਸੰਸਥਾ ਅਧੀਨ ਚਲ ਰਹੀ ਅਕਾਲ ਅਕੈਡਮੀ ਖੂਈਆਂ ਸਰਵਰ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ ਹੈ। ਸਿੱਖਿਆ ਅਤੇ ਸੰਸਕਾਰਾਂ ਨੂੰ ਇਕੱਠਿਆਂ ਲੈ ਕੇ ਚੱਲਣ ਵਾਲੀ ਅਕਾਲ ਅਕੈਡਮੀ ਖੁਈਆ ਸਰਵਰ ਨੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਸੌ ਫੀਸਦੀ ਨਤੀਜਾ ਪ੍ਰਾਪਤ ਕਰਦਿਆਂ ਇਕ ਵਾਰ ਫਿਰ ਆਪਣੀ ਗੁਣਵੱਤਾ ਅਤੇ ਨਿਖਾਰ ਨੂੰ ਸਾਬਤ ਕੀਤਾ ਹੈ। ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕੀਤੇ, ਜਿਸ ਨਾਲ ਨਾ ਸਿਰਫ਼ ਸਕੂਲ ਦਾ, ਸਗੋਂ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਵੀ ਮਾਣ ਵਧਾਇਆ। ਕਈ ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਹਾਸਲ ਕਰਕੇ ਕਾਮਯਾਬੀ ਦੀ ਨਵੀਂ ਮਿਸਾਲ ਕਾਇਮ ਕੀਤੀ।
ਦਸਵੀਂ ਕਲਾਸ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਿੱਚ ਸ਼ਾਮਿਲ ਵਿਦਿਆਰਥੀ ਜਿਸ ਵਿੱਚ ਪਹਿਲਾ ਸਥਾਨ ਪ੍ਰਤਿਭਾ ਕੋਰ 98.8%, ਦੂਸਰਾ ਸਥਾਨ ਦੀਪਿਕਾ ਕੌਰ 94.60% ਅਤੇ ਤੀਸਰਾ ਸਥਾਨ ਏਕਮਨੂਰ ਸਿੰਘ 93.80% ਨੇ ਹਾਸਿਲ ਕੀਤਾ। ਇਸ ਤੋਂ ਇਲਾਵਾ ਹੋਰ ਵਿਦਿਆਰਥੀ ਅਰਸ਼ਦੀਪ ਕੌਰ 92.60%, ਖੁਸ਼ਦੀਪ ਕੌਰ 92.40%, ਸਿਮਰਨ ਕੋਰ 92% ਅਤੇ ਗੁਰਲੀਨ ਕੌਰ 91.40 ਨੇ ਅੰਕ ਹਾਸਿਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਅਕਾਲ ਅਕੈਡਮੀ ਖੂਈਆਂ ਸਰਵਰ ਦੇ ਪ੍ਰਿੰਸੀਪਲ ਅਮ੍ਰਿੰਤਾਪਾਲ ਕੌਰ ਨੇ ਨਤੀਜਿਆਂ ਦੀ ਘੋਸ਼ਣਾ ਕਰਦਿਆਂ ਕਿਹਾ, "ਇਹ ਸਫਲਤਾ ਸਿਰਫ਼ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਮਿਹਨਤ ਦਾ ਪਰਿਣਾਮ ਹੈ ਅਤੇ ਨਾਲ ਹੀ ਮਾਪਿਆਂ ਦੇ ਸਹਿਯੋਗ ਅਤੇ ਅਕਾਲ ਅਕੈਡਮੀ ਦੀ ਸੰਸਕਾਰਮਈ ਸਿੱਖਿਆ ਦਾ ਵੀ ਨਤੀਜਾ ਹੈ। ਅਕਾਲ ਅਕੈਡਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਗਿਆਨ ਦੇ ਨਾਲ-ਨਾਲ ਅਧਿਆਤਮ ਅਤੇ ਨੈਤਿਕਤਾ ਨਾਲ ਸੰਪੰਨ ਕਰਨਾ ਹੈ।" ਵਿਦਿਆਰਥੀਆਂ ਦੀ ਉਪਲਬਧੀ ਤੋਂ ਖੁਸ਼ ਮਾਪਿਆਂ ਨੇ ਵੀ ਸਕੂਲ ਪ੍ਰਬੰਧਨ ਦਾ ਧੰਨਵਾਦ ਕੀਤਾ।