Monday, August 31, 2026
ਤਾਜਾ ਖਬਰਾਂ
ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂ

Punjab

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

PUNJAB NEWS EXPRESS | August 31, 2026 06:11 PM

ਚੰਡੀਗੜ੍ਹ: ਅਗਾਂਹਵਧੂ ਕਿਸਾਨ, ਪੰਜਾਬੀ ਲੇਖਕ ਅਤੇ ਲਿਖਾਰੀ ਸਭਾ ਜਗਤਪੁਰ ਦੇ ਬਾਨੀ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਡੂੰਘੇ ਦੁੱਖ ਅਤੇ ਗਹਿਰੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ ਹੈ। ਸਭਾ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ, ਸਨੇਹੀਆਂ ਅਤੇ ਸਾਹਿਤਕ ਸਾਥੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਇੱਥੋਂ ਜਾਰੀ ਬਿਆਨ ਵਿੱਚ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਸ. ਮਹਿੰਦਰ ਸਿੰਘ ਦੁਸਾਂਝ ਦਾ ਵਿਛੋੜਾ ਪੰਜਾਬੀ ਸਾਹਿਤ, ਕਿਸਾਨੀ ਅਤੇ ਪੇਂਡੂ ਸਮਾਜ ਲਈ ਇੱਕ ਵੱਡਾ ਘਾਟਾ ਹੈ। ਉਹ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਵੀ ਰਹੇ ਅਤੇ ਸਾਹਿਤਕ ਸਰਗਰਮੀਆਂ ਨੂੰ ਪਿੰਡਾਂ ਤੱਕ ਲਿਜਾਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ।

ਸ. ਦੁਸਾਂਝ ਨੇ ‘ਦਿਸ਼ਾ’, ‘ਕਿਰਤ ਨਾਲ ਜੁੜੇ ਰਿਸ਼ਤੇ’, ‘ਰੌਸ਼ਨੀ ਦੀ ਭਾਲ’ ਅਤੇ ‘ਯਾਦਾਂ ਪਾਕਿਸਤਾਨ ਦੀਆਂ’ ਵਰਗੀਆਂ ਰਚਨਾਵਾਂ ਰਾਹੀਂ ਪੰਜਾਬੀ ਸਾਹਿਤ ਨੂੰ ਆਪਣੀ ਸਿਰਜਣਾਤਮਕ ਦੇਣ ਦਿੱਤੀ। ਉਨ੍ਹਾਂ ਨੇ ਲਿਖਾਰੀ ਸਭਾ ਜਗਤਪੁਰ ਦੀ ਸਥਾਪਨਾ ਕਰਕੇ ਪੇਂਡੂ ਸਾਹਿਤਕ ਲਾਇਬ੍ਰੇਰੀਆਂ, ਸਾਹਿਤ ਸਭਾਵਾਂ ਅਤੇ ਪਾਠਕ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ।

ਕੇਂਦਰੀ ਸਭਾ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਵਿੱਚ ਨਵੀਆਂ ਪਿਰਤਾਂ ਪਾਉਣ, ਪੇਂਡੂ ਵਿਕਾਸ, ਵਾਤਾਵਰਨ ਅਤੇ ਸਮਾਜ ਸੇਵਾ ਨਾਲ ਜੁੜਿਆ ਉਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਬਣਿਆ ਰਹੇਗਾ। ਕੇਂਦਰੀ ਪੰਜਾਬੀ ਲੇਖਕ ਸਭਾ ਸ. ਮਹਿੰਦਰ ਸਿੰਘ ਦੁਸਾਂਝ ਦੀ ਯਾਦ ਨੂੰ ਸਤਿਕਾਰ ਸਹਿਤ ਨਮਨ ਕਰਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

CM ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ

ਗੈਂਗਸਟਰਾਂ 'ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਪੰਜਾਬ BJP ਨੇ CM ਭਗਵੰਤ ਮਾਨ ਨੂੰ ਥੱਪੜ ਪੈਂਦੇ ਦਾ AI ਵੀਡੀਓ ਕੀਤਾ ਸ਼ੇਅਰ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ

ਚੰਡੀਗੜ੍ਹ ’ਚ ਝਾੜੀਆਂ ’ਚੋਂ ਮਿਲਿਆ ਵਿਅਕਤੀ ਦਾ ਕੰਗਾਲ

ਜਲੰਧਰ ’ਚ ਪੁੱਤ-ਨੂੰਹ ਨੇ ਪਿਤਾ ਦਾ ਕੀਤਾ ਕਤਲ

ਪੰਜਾਬ ਦੇ ਹੜਤਾਲ 'ਤੇ ਗਏ ਸਕਰਾਰੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਕਰਨ ਦਾ ਕੀਤਾ ਐਲਾਨ

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕੈਬਨਿਟ ਮੰਤਰੀ ਕਟਾਰੂਚੱਕ

ਹਰਜੋਤ ਬੈਂਸ ਵੱਲੋਂ ਸੂਬੇ ਭਰ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼; ਸਫ਼ਾਈ ਸੇਵਕਾਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਵਧ-ਚੜ੍ਹ ਕੇ ਲਿਆ ਹਿੱਸਾ