Friday, June 26, 2026
ਤਾਜਾ ਖਬਰਾਂ
ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

Punjab

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ ਨਿਊਜ਼ ਐਕਸਪ੍ਰੈੱਸ | June 26, 2026 08:19 PM

*- ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ*
*— ਸੂਬੇ ਭਰ ਵਿੱਚ ਚਲਾਈ ਗਈ ਮੁਹਿੰਮ ਦੌਰਾਨ 39, 872 ਚਲਾਨ ਕੀਤੇ, 412 ਵਾਹਨ ਜ਼ਬਤ ਕੀਤੇ ਅਤੇ 2600 ਤੋਂ ਵੱਧ ਅਣਅਧਿਕਾਰਤ ਉਪਕਰਨ ਹਟਾਏ*
*— ਸਿਗਨਲ ਵਾਲੇ ਉਪਕਰਨ ਸਿਰਫ਼ ਐਮਰਜੈਂਸੀ ਵਾਹਨਾਂ ਲਈ ਹਨ; ਜ਼ੀਰੋ ਟਾਲਰੈਂਸ ਨੀਤੀ ਤਹਿਤ ਮੁਹਿੰਮ ਜਾਰੀ ਰਹੇਗੀ: ਵਿਸ਼ੇਸ਼ ਡੀ.ਜੀ.ਪੀ. ਪ੍ਰਵੀਨ ਸਿਨਹਾ*
*— 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦਾ 157ਵਾਂ ਦਿਨ: ਪੰਜਾਬ ਪੁਲਿਸ ਵੱਲੋਂ 333 ਵਿਅਕਤੀ ਅਤੇ 2 ਭਗੌੜੇ ਅਪਰਾਧੀ ਗ੍ਰਿਫਤਾਰ*

ਚੰਡੀਗੜ੍ਹ, 26 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਵਿੱਢੀ ਗਈ ਸਖ਼ਤ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਵਾਹਨਾਂ 'ਤੇ ਗੈਰ-ਕਾਨੂੰਨੀ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਦੀ ਅਣਅਧਿਕਾਰਤ ਵਰਤੋਂ ਵਿਰੁੱਧ 15 ਦਿਨਾਂ ਦੀ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ ਸੂਬੇ ਭਰ ਵਿੱਚ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਈ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਉਨ੍ਹਾਂ ਨਿੱਜੀ ਵਾਹਨਾਂ 'ਤੇ ਸੀ ਜੋ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ, ਆਪਣੀ ਪਛਾਣ ਛੁਪਾਉਣ ਅਤੇ ਗੈਰ-ਕਾਨੂੰਨੀ ਪ੍ਰਭਾਵ ਪਾਉਣ ਲਈ ਸਿਗਨਲ ਵਾਲੇ ਉਪਕਰਨਾਂ ਜਾਂ ਕਾਲੇ ਸ਼ੀਸ਼ਿਆਂ ਦੀ ਵਰਤੋਂ ਕਰ ਰਹੇ ਸਨ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀ.ਜੀ.ਪੀ.) ਲਾਅ ਐਂਡ ਆਰਡਰ ਪ੍ਰਵੀਨ ਸਿਨਹਾ ਨੇ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਸਪੱਸ਼ਟ ਕੀਤਾ ਕਿ ਹੂਟਰ, ਸਾਈਰਨ ਅਤੇ ਫਲੈਸ਼ਰ ਸਿਰਫ ਐਮਰਜੈਂਸੀ ਵਾਹਨਾਂ ਅਤੇ ਜ਼ਰੂਰੀ ਸੇਵਾਵਾਂ ਲਈ ਹਨ, ਜਦੋਂ ਕਿ ਬਲੈਕ ਫਿਲਮਾਂ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਨਿੱਜੀ ਵਿਅਕਤੀ ਨੂੰ ਇਨ੍ਹਾਂ ਅਣਅਧਿਕਾਰਤ ਉਪਕਰਨਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਇਸ 15 ਦਿਨਾਂ ਦੀ ਮੁਹਿੰਮ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀ.ਜੀ.ਪੀ. ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਕੁੱਲ 1, 79, 980 ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਵਿਆਪਕ ਚੈਕਿੰਗ ਦੌਰਾਨ ਟੀਮਾਂ ਨੇ ਅਣਅਧਿਕਾਰਤ ਵਾਹਨਾਂ ਤੋਂ 202 ਹੂਟਰ, 49 ਸਾਈਰਨ ਅਤੇ 2, 430 ਫਲੈਸ਼ਰ ਸਫਲਤਾਪੂਰਵਕ ਹਟਾਏ।

ਉਨ੍ਹਾਂ ਅੱਗੇ ਦੱਸਿਆ ਕਿ ਕਾਲੇ ਸ਼ੀਸ਼ਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਗਈ, ਜਿਸ ਤਹਿਤ 2, 445 ਵਾਹਨਾਂ ਤੋਂ ਮੌਕੇ 'ਤੇ ਹੀ ਗੈਰ-ਕਾਨੂੰਨੀ ਬਲੈਕ ਫਿਲਮਾਂ ਹਟਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਕੁੱਲ 39, 872 ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ ਅਤੇ 412 ਵਾਹਨਾਂ ਨੂੰ ਜ਼ਬਤ ਕੀਤਾ ਗਿਆ।

ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਕਾਨੂੰਨੀ ਨਤੀਜਿਆਂ ਦੀ ਚੇਤਾਵਨੀ ਦਿੰਦਿਆਂ ਵਿਸ਼ੇਸ਼ ਡੀ.ਜੀ.ਪੀ. ਪ੍ਰਵੀਨ ਸਿਨਹਾ ਨੇ ਕਿਹਾ ਕਿ ਇਹ ਮੁਹਿੰਮ ਨਿਯਮਤ ਚੈਕਿੰਗ ਦੇ ਨਾਲ ਸੂਬੇ ਭਰ ਵਿੱਚ ਜਾਰੀ ਰਹੇਗੀ ਅਤੇ ਫਲੈਸ਼ਰਾਂ, ਸਾਈਰਨਾਂ, ਹੂਟਰਾਂ ਜਾਂ ਬਲੈਕ ਫਿਲਮਾਂ ਦੀ ਅਣਅਧਿਕਾਰਤ ਵਰਤੋਂ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਦੌਰਾਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ 157ਵੇਂ ਦਿਨ ਵੀ ਜਾਰੀ ਰਹੀ, ਜਿਸ ਤਹਿਤ ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 333 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 40, 684 ਹੋ ਗਈ ਹੈ। ਇਸ ਤੋਂ ਇਲਾਵਾ 157 ਵਿਅਕਤੀਆਂ ਖ਼ਿਲਾਫ਼ ਇਹਤਿਹਾਤੀ ਕਾਰਵਾਈ ਕੀਤੀ ਗਈ ਹੈ, ਜਦਕਿ ਤਿੰਨ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਜਾਣ ਦਿੱਤਾ ਗਿਆ। ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਦੋ ਭਗੌੜੇ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: CM ਮਾਨ

ਪੰਜਾਬ 'ਚ ਤਿੰਨ ਮਹੀਨੇ ਦੇ ਰਾਸ਼ਨ ਲਈ ਮਿਲੇਗੀ ਇੱਕੋ ਪਰਚੀ

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਈ.ਟੀ.ਓ.

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਜਥੇਬੰਦਕ ਢਾਂਚਾ ਭੰਗ

SIR ਦੌਰਾਨ ਭਾਜਪਾ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕਰ ਸਕਦੀ ਹੈ ਕੋਸ਼ਿਸ਼, ਹਰ ਵਲੰਟੀਅਰ ਸੁਚੇਤ ਰਹੇ: CM ਮਾਨ

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਤਹਿਤ "ਨਿੱਕੇ ਕਦਮ, ਵੱਡਾ ਵਿਕਾਸ" ਮੁਹਿੰਮ ਦਾ ਆਗਾਜ਼

ਪੰਜਾਬ ਪੁਲਿਸ ਦੇ ASI ਨੇ ਸਰਵਿਸ ਪਿਸਤੌਲ ਨਾਲ ਕੀਤੀ ਖ਼ੁਦਕੁਸ਼ੀ