Sunday, May 10, 2026

Punjab

ਅਦਾਲਤ ਨੇ ਮੰਤਰੀ ਸੰਜੀਵ ਅਰੋੜਾ ਦਾ ਈਡੀ ਨੂੰ ਦਿੱਤਾ 7 ਦਿਨ ਦਾ ਰਿਮਾਂਡ

ਪੰਜਾਬ ਨਿਊਜ਼ ਐਕਸਪ੍ਰੈੱਸ | May 10, 2026 10:16 AM

ਚੰਡੀਗੜ੍ਹ, 10 ਮਈ: ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਬੀਤੀ ਦੇਰ ਰਾਤ ਗੁਰੂਗ੍ਰਾਮ ਅਦਾਲਤ 'ਚ ਪੇਸ਼ ਕੀਤਾ ਗਿਆ। ਦੋਵਾਂ ਧਿਰਾਂ ਦੀਆਂ ਲੰਬੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਉਨ੍ਹਾਂ ਨੂੰ 7 ਦਿਨਾਂ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਹਵਾਲੇ ਕਰ ਦਿੱਤਾ। ਭਾਵ ਕਿ ਅਦਾਲਤ ਨੇ 7 ਦਿਨਾਂ ਦਾ ਰਿਮਾਂਡ ਦੇ ਦਿੱਤਾ ਹੈ।

ਸੰਜੀਵ ਅਰੋੜਾ ਦੀ ਅਦਾਲਤ 'ਚ ਰਾਤ ਨੂੰ ਹੋਈ ਪੇਸ਼ੀ 3 ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲਾਂ ਨੇ ਅਰੋੜਾ ਦੀ ਪੁੱਛਗਿੱਛ ਲਈ 10 ਦਿਨਾਂ ਦੀ ਰਿਮਾਂਡ ਦੀ ਮੰਗ ਕੀਤੀ। ਈਡੀ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਤਹਿ ਤੱਕ ਜਾਣ ਅਤੇ ਮਹੱਤਵਪੂਰਨ ਦਸਤਾਵੇਜ਼ਾਂ ਨੂੰ ਬਰਾਮਦ ਕਰਨ ਲਈ ਮੰਤਰੀ ਦੀ ਹਿਰਾਸਤ 'ਚ ਪੁੱਛਗਿੱਛ ਜ਼ਰੂਰੀ ਹੈ।

ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ, ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਅਤੇ ਈਡੀ ਨੂੰ 7 ਦਿਨਾਂ ਦਾ ਰਿਮਾਂਡ ਦੇ ਦਿੱਤਾ। ਸੰਜੀਵ ਅਰੋੜਾ 16 ਮਈ ਤੱਕ ਈਡੀ ਹਿਰਾਸਤ 'ਚ ਰਹਿਣਗੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ, ਈਡੀ ਉਨ੍ਹਾਂ ਤੋਂ ਕਰੋੜਾਂ ਰੁਪਏ ਦੇ ਕਥਿਤ ਘੁਟਾਲਿਆਂ ਅਤੇ ਮਨੀ ਲਾਂਡਰਿੰਗ ਬਾਰੇ ਪੁੱਛਗਿੱਛ ਕਰੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਭਰ ਵਿੱਚ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ

'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮੋਹਾਲੀ 'ਚ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਗਾਉਣ ਵਾਲੀ ਔਰਤ ਦੀ ਇਲਾਜ ਦੌਰਾਨ ਮੌਤ

ਮਾਨ ਸਰਕਾਰ ਦੀ ਇਤਿਹਾਸਕ ਪਹਿਲ, 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਗੋਇਲ

ਈ.ਡੀ. ਅਤੇ ਭਾਜਪਾ ਦੇ ਅਨੈਤਿਕ ਗੱਠਜੋੜ ਦਾ ਪਤਨ ਪੰਜਾਬ ਤੋਂ ਹੀ ਹੋਵੇਗਾ-ਭਗਵੰਤ ਸਿੰਘ ਮਾਨ

ਈਡੀ ਨੇ ਆਪ ਮੰਤਰੀ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ

ਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: CM ਮਾਨ