Tuesday, July 14, 2026
ਤਾਜਾ ਖਬਰਾਂ
ਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂ

Punjab

ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 3 ਅਗਸਤ ਤੋਂ

ਪੰਜਾਬ ਨਿਊਜ਼ ਐਕਸਪ੍ਰੈੱਸ | July 14, 2026 02:36 PM

- ਸਿਖਲਾਈ ਉਪਰੰਤ ਹਰੇਕ ਸਿਖਿਆਰਥੀ ਨੂੰ ਮਿਲੇਗਾ 3500 ਰੁਪਏ ਦਾ ਵਜ਼ੀਫ਼ਾ
- ਡੇਅਰੀ ਫਾਰਮ ਸਥਾਪਤ ਕਰਨ ਲਈ ਕਰਜ਼ੇ 'ਤੇ 33 ਫ਼ੀਸਦੀ ਸਬਸਿਡੀ ਦੀ ਵੀ ਮਿਲੇਗੀ ਸਹੂਲਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਜੁਲਾਈ (ਹਰਜਿੰਦਰ ਸਿੰਘ ਭੱਟੀ): ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਪੰਜਾਬ, ਸ. ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ (ਐਸ.ਸੀ.) ਦੇ ਲਾਭਪਾਤਰੀਆਂ ਲਈ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 3 ਅਗਸਤ, 2026 ਤੋਂ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ, ਸ. ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਲਈ ਸਿਰਫ਼ ਉਹੀ ਉਮੀਦਵਾਰ ਯੋਗ ਹੋਣਗੇ, ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਵਿਚਕਾਰ ਹੋਵੇ, ਉਹ ਘੱਟੋ-ਘੱਟ ਪੰਜਵੀਂ ਪਾਸ ਹੋਣ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸਿਖਲਾਈ ਪੂਰੀ ਤਰ੍ਹਾਂ ਮੁਫ਼ਤ ਕਰਵਾਈ ਜਾ ਰਹੀ ਹੈ ਅਤੇ ਇਸ ਲਈ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾਵੇਗੀ। ਇਸ ਤੋਂ ਇਲਾਵਾ, ਸਿਖਲਾਈ ਸਫ਼ਲਤਾਪੂਰਵਕ ਪੂਰੀ ਕਰਨ ਵਾਲੇ ਹਰੇਕ ਸਿਖਿਆਰਥੀ ਨੂੰ 3500 ਰੁਪਏ ਦਾ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਉਪਰੰਤ ਡੇਅਰੀ ਫਾਰਮ ਸਥਾਪਤ ਕਰਨ ਲਈ ਲਏ ਜਾਣ ਵਾਲੇ ਕਰਜ਼ੇ 'ਤੇ 33 ਫ਼ੀਸਦੀ ਸਬਸਿਡੀ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ।

ਡੇਅਰੀ ਇੰਸਪੈਕਟਰ ਮਿਸ ਗੁਰਪ੍ਰੀਤ ਅਤੇ ਮਿਸ ਵਰਤਿਕਾ ਨੇ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈ ਕੇ ਡੇਅਰੀ ਧੰਦੇ ਨੂੰ ਵਪਾਰਕ ਪੱਧਰ 'ਤੇ ਵਿਕਸਤ ਕਰਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਤੀ ਦੇ ਫਸਲੀ ਚੱਕਰ ਵਿੱਚ ਵਿਭਿੰਨਤਾ ਲਿਆਉਣ ਅਤੇ ਆਮਦਨ ਵਧਾਉਣ ਲਈ ਡੇਅਰੀ ਧੰਦਾ ਇੱਕ ਲਾਹੇਵੰਦ ਕਿੱਤਾ ਹੈ।

ਚਾਹਵਾਨ ਐਸ.ਸੀ. ਲਾਭਪਾਤਰੀ ਕਿਸੇ ਵੀ ਕੰਮਕਾਜ ਵਾਲੇ ਦਿਨ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰਬਰ 434, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਪਹੁੰਚ ਕੇ ਅਰਜ਼ੀ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰਬਰ 70099-82900 ਅਤੇ 82210-24797 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

ਵਿਜੀਲੈਂਸ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਰਿਆਤ ਬਾਹਰਾ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਮਿਸ ਨਾਰਦਰਨ ਇੰਡੀਆ 2026 ਵਿੱਚ ਜਿੱਤੇ ਦੋ ਵੱਕਾਰੀ ਖਿਤਾਬ

ਜ਼ਰੂਰੀ ਖ਼ਬਰ: ਸੱਪ ਦੇ ਡੰਗ ਦਾ ਇਲਾਜ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਵਿੱਚ ਉਪਲਭਧ

ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ 'ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

ਮੌਨਸੂਨ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਕੁਲਜੀਤ ਰੰਧਾਵਾ ਅਧਿਕਾਰੀਆਂ ਨਾਲ ਮੀਟਿੰਗ

ਗੈਂਗਸਟਰਾਂ ’ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ

ਤਰਨਤਾਰਨ 'ਚ 55 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ 'ਪ੍ਰੋਜੈਕਟ ਉਡਾਨ' ਸ਼ੁਰੂ: ਗਵਰਨਰ ਨੇ ਮਹਿਲਾ ਕੈਦੀਆਂ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ