Friday, September 04, 2026
ਤਾਜਾ ਖਬਰਾਂ
'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

Punjab

ਅਬਦਾਲੀ ਵਾਂਗ ਵਿਵਹਾਰ ਕਰ ਰਿਹਾ ਹੈ ਭਗਵੰਤ ਮਾਨ: ਵੜਿੰਗ

PUNJAB NEWS EXPRESS | September 04, 2026 06:16 PM
ਕਿਹਾ: ਮੁੱਖ ਮੰਤਰੀ ਨੂੰ ਮੋਹਨਜੀਤ ਨਾਲ ਕੀਤੇ ਗਏ ਸਲੂਕ 'ਤੇ ਸ਼ਰਮ ਆਉਣੀ ਚਾਹੀਦੀ ਹੈ
 
ਚੰਡੀਗੜ੍ਹ, :  ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਕਾਲੀ ਝੰਡੀ ਦਿਖਾਉਣ ਵਾਲੇ ਮੋਹਨਜੀਤ ਸਿੰਘ ਸਿੱਧੂ ਨੂੰ ਹਿਰਾਸਤ ਵਿਚ ਲੈ ਕੇ ਤਸ਼ੱਦਦ ਕੀਤੇ ਜਾਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮਾਨ ਨੇ ਅਹਿਮਦ ਸ਼ਾਹ ਅਬਦਾਲੀ ਵਾਂਗ ਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ ਸੀ, ਜਿਹੜੇ ਸ਼ਾਇਦ ਇਹ ਮੰਨਦੇ ਹਨ ਕਿ ਉਹ ਹਮੇਸ਼ਾ ਲਈ ਰਾਜ ਕਰਨਗੇ।
 
ਵੜਿੰਗ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵੀ ਪੱਤਰ ਲਿਖ ਕੇ ਪੰਜਾਬ ਪੁਲਿਸ ਦੁਆਰਾ ਨੌਜਵਾਨ ਤੇ ਤਸ਼ੱਦਦ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ, ਜਿਸਨੇ ਸੂਬਾ ਸਰਕਾਰ ਵਿਰੁੱਧ ਵਿਰੋਧ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ 'ਤੇ ਕਾਲੀ ਝੰਡੀ ਲਹਿਰਾਈ ਸੀ।
 
ਕਮਿਸ਼ਨ ਦੇ ਚੇਅਰਮੈਨ ਨੂੰ ਲਿਖੇ ਇੱਕ ਪੱਤਰ ਵਿੱਚ, ਵੜਿੰਗ ਨੇ ਕਿਹਾ ਕਿ ਮੋਹਨਜੀਤ ਸਿੰਘ ਸਿੱਧੂ ਨੂੰ ਪੁਲਿਸ ਹਿਰਾਸਤ ਵਿੱਚ ਬੇਰਹਿਮੀ ਨਾਲ ਤਸ਼ੱਦਦ ਕੀਤਾ ਗਿਆ ਅਤੇ ਬਿਜਲੀ ਦੇ ਝਟਕੇ ਦਿੱਤੇ ਗਏ।
 
ਵੜਿੰਗ ਨੇ ਕਿਹਾ ਕਿ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਜ਼ਬਰਦਸਤੀ ਨਸ਼ੀਲੇ ਪਦਾਰਥ ਦਿੱਤੇ ਅਤੇ ਬਾਅਦ ਵਿੱਚ ਉਸਦਾ ਡੋਪ ਟੈਸਟ ਕਰਵਾਇਆ, ਜਿਹੜਾ ਕਿ ਪਾਜ਼ਿਟਿਵ ਆਇਆ।
 
ਵੜਿੰਗ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹੁਣ ਸਿੱਧੂ ਵਿਰੁੱਧ ਕਥਿਤ ਤੌਰ 'ਤੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ, ਜਿਹੜਾ ਇੱਕ ਫਰਜੀ ਮਾਮਲਾ ਹੈ।
 
ਵੜਿੰਗ ਨੇ ਪੱਤਰ ਵਿੱਚ ਕਿਹਾ ਹੈ ਕਿ ਇਸ ਮਾਮਲੇ ਦੀ ਕਿਰਪਾ ਕਰਕੇ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਸਾਰਿਆਂ ਨਾਲ, ਖਾਸ ਕਰਕੇ ਤਸ਼ੱਦਦ ਅਤੇ ਝੂਠੀ ਐਫਆਈਆਰ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।
 
ਪੰਜਾਬ ਕਾਂਗਰਸ ਮੁਖੀ ਨੇ ਕਿਹਾ ਹੈ ਕਿ ਇਹ ਘਟਨਾ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਅਧੀਨ ਪੁਲਿਸ ਦੀ ਬੇਰਹਿਮੀ ਦਾ ਸੰਕੇਤ ਹੈ।
 
ਵੜਿੰਗ, ਜਿਹੜੇ ਕਿ ਲੁਧਿਆਣਾ ਤੋਂ ਕਾਂਗਰਸ ਸੰਸਦ ਮੈਂਬਰ ਵੀ ਹਨ, ਨੇ ਮੋਹਨਜੀਤ 'ਤੇ ਤਸ਼ੱਦਦ ਕਰਨ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਢੁਕਵੀਂ ਕਾਰਵਾਈ ਦੀ ਮੰਗ ਕੀਤੀ ਹੈ।
 
ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਮੋਹਨਜੀਤ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਕਿ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਅੱਜ ਉਸਨੂੰ (ਮੋਹਨਜੀਤ) ਮਿਲੇ ਸਨ, ਉਹ ਬਾਅਦ ਵਿੱਚ ਉਸਨੂੰ ਮਿਲਣ ਲਈ ਜਾਣਗੇ।
 
ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਕਾਂਗਰਸ 8 ਸਤੰਬਰ ਨੂੰ 'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਵਿਰੁੱਧ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰੇਗੀ, ਜਿਸਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।
 
ਰਾਹੁਲ ਗਾਂਧੀ ਦੇ ਪ੍ਰਸਤਾਵਿਤ ਪੰਜਾਬ ਦੌਰੇ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਨੇ ਕਿਹਾ ਕਿ ਤਰੀਕਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਦਾ ਐਲਾਨ ਬਹੁਤ ਜਲਦੀ ਕਰ ਦਿੱਤਾ ਜਾਵੇਗਾ।
 

Have something to say? Post your comment

google.com, pub-6021921192250288, DIRECT, f08c47fec0942fa0

Punjab

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਬੈਂਸ

ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ: ਬਲਬੀਰ ਸਿੰਘ ਸਿੱਧੂ

ਸ਼ਮਸ਼ਾਨਘਾਟ ’ਚ ਬੱਕਰੇ ਦੀ ਖੋਪੜੀ ਮਿਲੀ: ਫੁੱਲ ਚੁਗਣ ਪਹੁੰਚਿਆ ਸੀ ਪਰਿਵਾਰ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA, ਬਸ CM ਦੇ ਦਸਤਖ਼ਤ ਹੋਣੇ ਬਾਕੀ: ਅਮਨ ਅਰੋੜਾ

ਹੁਸ਼ਿਆਰਪੁਰ ਜੇਲ੍ਹ ’ਚ ਭੰਨ-ਤੋੜ ਕਰਨ ਵਾਲੇ 22 ਕੈਦੀ ਤੇ ਹਵਾਲਾਤੀ ਨਾਮਜ਼ਦ

ਡੀ.ਬੀ.ਟੀ. ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ: ਡਾ. ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਜਥੇਦਾਰ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ