Tuesday, May 12, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਨਿਊਜ਼ ਐਕਸਪ੍ਰੈੱਸ | May 12, 2026 05:22 PM

*• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ*
*• ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼*

ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਰਗੇ ਮੁੱਖ ਵਿਭਾਗ ਦਾ ਚਾਰਜ ਸੰਭਾਲ ਰਹੇ ਹਨ।

ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਕੇ ਅਤੇ ਟਿਕਾਊ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਦੇ ਨਾਲ-ਨਾਲ ਹਰੇਕ ਉਦਯੋਗਿਕ ਵਿਸਥਾਰ ਵਿੱਚ ਸਥਾਨਕ ਲੋਕਾਂ ਨੂੰ ਨੌਕਰੀਆਂ ਮਿਲਣਾ ਯਕੀਨੀ ਬਣਾਉਣਾ ਹੈ। ਇਸ ਦੇ ਨਾਲ ਹੀ ਉਦਯੋਗਿਕ ਨੀਤੀ, ਕੁਦਰਤੀ ਊਰਜਾ, ਹੁਨਰ ਵਿਕਾਸ ਅਤੇ ਸ਼ਾਸਨ ਸਬੰਧੀ ਸੁਧਾਰਾਂ ਨੂੰ ਆਪਸ ਵਿੱਚ ਜੋੜ ਕੇ ਸੂਬੇ ਵਿੱਚ ਸੁਚਾਰੂ ਮਾਹੌਜ ਸਿਰਜਣਾ ਹੈ।

ਅਮਨ ਅਰੋੜਾ ਨੇ ਕਿਹਾ, "ਮੇਰਾ ਟੀਚਾ ਪੰਜਾਬ ਨੂੰ 'ਕਾਰੋਬਾਰ ਕਰਨ ਵਿੱਚ ਸੁਖਾਲਾ' ਬਣਾਉਂਦਿਆਂ ਇੱਕ ਆਦਰਸ਼ ਸੂਬੇ ਵਜੋਂ ਸਥਾਪਤ ਕਰਨਾ ਹੈ, ਜਿਸ ਵਿੱਚ ਸਾਡੇ ਨੌਜਵਾਨਾਂ ਲਈ ਸਨਮਾਨਜਨਕ ਅਤੇ ਹੁਨਰ-ਆਧਾਰਤ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਣ।"

ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਅਤੇ ਵਣਜ ਹੁਣ ਹੁਨਰ ਵਿਕਾਸ ਅਤੇ ਨਵਿਆਉਣਯੋਗ ਊਰਜਾ ਨਾਲ ਜੁੜ ਗਏ ਹਨ, ਜਿਸ ਨਾਲ ਸੂਬੇ ਵਿੱਚ ਇੱਕ ਸਰਕੁਲਰ ਅਰਥਵਿਵਸਥਾ ਦਾ ਨਿਰਮਾਣ ਹੋਵੇਗਾ, ਜਿੱਥੇ ਵਿਕਾਸ, ਕੁਦਰਤੀ ਊਰਜਾ ਅਤੇ ਰੋਜ਼ਗਾਰ ਨਾਲੋ-ਨਾਲ ਚਲਣਗੇ।

ਇਸ ਤੋਂ ਪਹਿਲਾਂ ਸ੍ਰੀ ਅਰੋੜਾ ਦਾ ਉਦਯੋਗ ਭਵਨ ਪਹੁੰਚਣ 'ਤੇ ਪ੍ਰਬੰਧਕੀ ਸਕੱਤਰ ਉਦਯੋਗ ਤੇ ਵਣਜ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਪੰਜਾਬ ਵਿਕਾਸ ਕਮਿਸ਼ਨ ਦੇ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਸੀ.ਈ.ਓ ਇਨਵੈਸਟ ਪੰਜਾਬ ਸ੍ਰੀ ਅਮਿਤ ਢਾਕਾ, ਸਕੱਤਰ ਉਦਯੋਗ ਸ੍ਰੀ ਮਹਿੰਦਰ ਪਾਲ, ਡਾਇਰੈਕਟਰ ਉਦਯੋਗ ਸ੍ਰੀ ਜਸਪ੍ਰੀਤ ਸਿੰਘ, ਪੰਜਾਬ ਇਨਫੋਟੈਕ ਦੇ ਐਮ.ਡੀ. ਸ੍ਰੀ ਐਚ.ਐਸ. ਬਰਾੜ, ਪੀ.ਐਸ.ਆਈ.ਡੀ.ਸੀ. ਦੇ ਐਮ.ਡੀ. ਸ੍ਰੀ ਹਰਪ੍ਰੀਤ ਸਿੰਘ ਸੂਦਨ, ਪੰਜਾਬ ਵਿੱਤ ਕਾਰਪੋਰੇਸ਼ਨ ਦੀ ਐਮ.ਡੀ. ਸ੍ਰੀਮਤੀ ਸੇਨੂ ਦੁੱਗਲ ਨੇ ਨਿੱਘਾ ਸਵਾਗਤ ਕੀਤਾ।

ਅਮਨ ਅਰੋੜਾ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਸੂਬੇ ਵਿੱਚ ਹੋਰ ਨਿਵੇਸ਼ ਲਿਆਉਣ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

26 ਘੰਟਿਆਂ ਵਿੱਚ ਤਿੰਨ ਕਤਲ ਕਰਨ ਵਾਲਾ ਸਾਈਕੋਕਿਲਰ ਐਨਕਾਊਂਟਰ 'ਚ ਢੇਰ

ਪੰਜਾਬ ਵਿਜੀਲੈਂਸ ਬਿਊਰੋ ਦਾ CBI ਦੀ ਕਾਰਵਾਈ ‘ਤੇ ਵੱਡਾ ਬਿਆਨ

10ਵੀਂ ਜਮਾਤ ਵਿੱਚ ਪੰਜਾਬ ਭਰ ’ਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਹਰਲੀਨ ਸ਼ਰਮਾ ਮੁੱਖ ਮੰਤਰੀ ਵੱਲੋਂ ਸਨਮਾਨਿਤ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ ਨੂੰ ਲੈ ਕੇ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ

ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

ਸੀਬੀਆਈ ਨੇ ਪੰਜਾਬ ਵਿਜੀਲੈਂਸ ਹੈੱਡਕੁਆਰਟਰ 'ਤੇ ਮਾਰਿਆ ਛਾਪਾ

ਵੱਡੀ ਖ਼ਬਰ: ਈਡੀ ਖਿਲ਼ਾਫ ਸੰਜੀਵ ਅਰੋੜਾ ਨੇ ਹਾਈ ਕੋਰਟ ਦਾ ਕੀਤਾ ਰੁਖ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ