Saturday, August 22, 2026
ਤਾਜਾ ਖਬਰਾਂ
ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਇੱਕ ਹੋਰ ਪਰਚਾ ਦਰਜ ਕਰਨਾ ਪ੍ਰੈਸ ਦੀ ਸੰਘੀ ਘੁੱਟਣ ਦਾ ਯਤਨ: ਮਨਜੀਤ ਧਨੇਰ ਸਾਲ 2026 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

Punjab

ਅਮਰੀਕਾ NRI ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

ਪੰਜਾਬ ਨਿਊਜ਼ ਐਕਸਪ੍ਰੈੱਸ | August 22, 2026 05:21 PM

ਅੰਮ੍ਰਿਤਸਰ, 22 ਅਗਸਤ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਂਦਿਆਂ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ। ਇਸੇ ਤਹਿਤ ਹੀ ਅੱਜ ਅਮਰੀਕਾ ਨਿਵਾਸੀ ਸ. ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਸਰਾਂ ਲਈ ਚਾਦਰਾਂ ਅਤੇ ਸਰਾਣੇ ਆਦਿ ਲਈ 4 ਲੱਖ ਰੁਪਏ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਮਰੀਜ਼ਾਂ ਲਈ ਚੱਲ ਰਹੀਆਂ ਲੰਗਰ ਸੇਵਾਵਾਂ ਲਈ ਇਕ ਗੱਡੀ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ।

ਗੱਡੀ ਦੀਆਂ ਚਾਬੀਆਂ ਪ੍ਰਾਪਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ. ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮੇਂ-ਸਮੇਂ ਗੁਰੂ ਘਰ ਦੀਆਂ ਸੇਵਾਵਾਂ ਯੋਗਦਾਨ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੇਵਾਵਾਂ ਵਿਚ ਹਿੱਸਾ ਪਾਉਣਾ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਹੈ। ਉਨ੍ਹਾਂ ਸੇਵਕ ਪਰਿਵਾਰ ਦੀ ਚੜ੍ਹਦੀ ਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਸੇਵਾ ਕਰਦੇ ਰਹਿਣ ਦੀ ਕਾਮਨਾ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੈਂਬਰ ਸ. ਰਣਜੀਤ ਸਿੰਘ ਕਾਹਲੋਂ, ਸ. ਨਵਤੇਜ ਸਿੰਘ ਕਾਉਣੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆ ਸਮੇਤ ਹੋਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

ਨੀਲ ਗਰਗ ਸਪੋਕਸਪਰਸਨ ਨਿਯੁਕਤ: ਕਿਹਾ ; ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਵੱਧ ਤੋਂ ਵੱਧ ਜਾਗਰੂਕ

ਪੰਜਾਬ ਦੇ ਮੁੱਖ ਮੰਤਰੀ ਸਿਰਫ਼ ਚੁਟਕਲੇ ਸੁਣਾ ਕੇ ਟਾਈਮ ਪਾਸ ਕਰ ਰਹੇ ਹਨ : CM ਨਾਇਬ ਸੈਣੀ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣਾ ਕਾਂਗਰਸ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਵਾ: ਕਾਲਕਾ, ਕਾਹਲੋਂ

ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਹਰਦੀਪ ਮੁੰਡੀਆਂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

ਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ