Saturday, October 24, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਅਸ਼ੀਰਵਾਦ ਸਕੀਮ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | October 24, 2026 03:47 PM

- *ਆਰਥਿਕ ਤੌਰ 'ਤੇ ਕਮਜ਼ੋਰ ਅਤੇ ਹਾਸ਼ੀਆਗ੍ਰਸਤ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਪੰਜਾਬ ਸਰਕਾਰ ਵੱਲੋਂ 51, 000 ਰੁਪਏ ਦੀ ਵਿੱਤੀ ਸਹਾਇਤਾ*
- *ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਯੋਗ ਪਰਿਵਾਰ ਤੱਕ ਸਮੇਂ ਸਿਰ ਸਰਕਾਰੀ ਸਹਾਇਤਾ ਪਹੁੰਚਾਉਣ ਲਈ ਵਚਨਬੱਧ*
- *ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਅਤੇ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਦੇਰੀ ਲਾਭ ਯਕੀਨੀ ਬਣਾਉਣ ਦੇ ਨਿਰਦੇਸ਼*

ਚੰਡੀਗੜ੍ਹ, 24 ਅਕਤੂਬਰ: ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਧੀ ਦਾ ਵਿਆਹ ਜਿੱਥੇ ਖੁਸ਼ੀਆਂ ਦਾ ਮੌਕਾ ਹੁੰਦਾ ਹੈ, ਉੱਥੇ ਹੀ ਇਹ ਇੱਕ ਵੱਡੀ ਆਰਥਿਕ ਜ਼ਿੰਮੇਵਾਰੀ ਵੀ ਹੁੰਦੀ ਹੈ। ਅਜਿਹੇ ਪਰਿਵਾਰਾਂ ਦਾ ਮਜ਼ਬੂਤ ਸਹਾਰਾ ਬਣਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਸ਼ੀਰਵਾਦ ਸਕੀਮ ਰਾਹੀਂ ਇਹ ਯਕੀਨੀ ਬਣਾ ਰਹੀ ਹੈ ਕਿ ਆਰਥਿਕ ਤੰਗੀ ਕਿਸੇ ਵੀ ਧੀ ਦੇ ਸੁਪਨਿਆਂ ਦੀ ਰਾਹ ਵਿੱਚ ਰੁਕਾਵਟ ਨਾ ਬਣੇ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਹੁਣ ਤੱਕ 12, 784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਜ ਦੇ ਵਾਂਝੇ ਅਤੇ ਲੋੜਵੰਦ ਵਰਗਾਂ ਦੀਆਂ ਧੀਆਂ ਨੂੰ ਸਨਮਾਨ, ਸੁਰੱਖਿਆ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਹਰ ਯੋਗ ਲਾਭਪਾਤਰੀ ਨੂੰ ਧੀ ਦੇ ਵਿਆਹ ਲਈ 51, 000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ, ਜਿਸ ਨਾਲ ਹੋਰ ਵੱਧ ਲੋੜਵੰਦ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਮਿਲ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਾਰੀ ਕੀਤੀ ਗਈ ਕੁੱਲ ਰਾਸ਼ੀ ਵਿੱਚੋਂ ਅਨੁਸੂਚਿਤ ਜਾਤੀ ਵਰਗ ਦੇ 8, 774 ਲਾਭਪਾਤਰੀਆਂ ਨੂੰ 44.75 ਕਰੋੜ ਰੁਪਏ, ਜਦਕਿ ਆਰਥਿਕ ਤੌਰ 'ਤੇ ਕਮਜ਼ੋਰ ਵਰਗ (ਈ.ਡਬਲਿਊ.ਐੱਸ.) ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 4, 010 ਲਾਭਪਾਤਰੀਆਂ ਨੂੰ 20.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਦੇ 9, 183 ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ 4, 342 ਹੋਰ ਲਾਭਪਾਤਰੀਆਂ ਦੇ ਮਾਮਲਿਆਂ ਵਿੱਚ ਵਿੱਤੀ ਸਹਾਇਤਾ ਜਾਰੀ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਸਕੀਮ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕਰਨ 'ਤੇ ਜ਼ੋਰ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਦਾ ਹੈ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦਾ ਕੋਈ ਵੀ ਯੋਗ ਲਾਭਪਾਤਰੀ ਇਸ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਅਰਜ਼ੀਆਂ ਦੀ ਤੁਰੰਤ ਜਾਂਚ ਅਤੇ ਨਿਪਟਾਰਾ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਧੀਆਂ ਦੇ ਵਿਆਹ ਵਰਗੇ ਮਹੱਤਵਪੂਰਨ ਮੌਕੇ 'ਤੇ ਲੋੜਵੰਦ ਪਰਿਵਾਰਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਪ੍ਰਾਪਤ ਹੋ ਸਕੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਲੋਕ-ਪੱਖੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲੇ 'ਰੰਗਲਾ ਪੰਜਾਬ' ਦੇ ਉਸ ਸੁਪਨੇ ਨੂੰ ਸਾਕਾਰ ਕਰਨ ਵੱਲ ਮਹੱਤਵਪੂਰਨ ਕਦਮ ਹਨ, ਜਿੱਥੇ ਹਰ ਪਰਿਵਾਰ ਨੂੰ ਸਨਮਾਨ, ਸਹਾਰਾ ਅਤੇ ਬਿਹਤਰ ਭਵਿੱਖ ਦੇ ਸਮਾਨ ਮੌਕੇ ਪ੍ਰਾਪਤ ਹੋਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਭਾਜਪਾ ਹਮੇਸ਼ਾ ਕਿਸਾਨ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ: ਹਰਪਾਲ ਚੀਮਾ

ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਹੋਇਆ ਗੁਰਮਤਿ ਸਮਾਗਮ

ਯੂਪੀਐਸਸੀ ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

ਹਰਿਆਣਾ ਦੇ ਬਿਜਲੀ ਕਰਮਚਾਰੀ ਯੂਨੀਅਨਾਂ ਵੱਲੋਂ ਹੜਤਾਲ ਵਾਪਸ ਲੈਣ ਦਾ ਐਲਾਨ, ਬਿਜਲੀ ਸਪਲਾਈ ਬਹਾਲ ਕਰਨ ਦਾ ਕੰਮ ਤੁਰੰਤ ਹੋਵੇਗਾ ਸ਼ੁਰੂ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ - ਭਗਵੰਤ ਮਾਨ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ