Friday, July 31, 2026
ਤਾਜਾ ਖਬਰਾਂ
ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂ

Punjab

ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 31, 2026 08:12 PM

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਆਈ.ਐਸ.ਆਈ. ਸਪਾਂਸਰਡ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀ.ਜੀ.ਪੀ. ਗੌਰਵ ਯਾਦਵ
— ਆਈ.ਐਸ.ਆਈ. ਹੈਂਡਲਰ ਸਰਹੱਦੀ ਰਾਜ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਰਹੇ ਹਨ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ

ਚੰਡੀਗੜ੍ਹ/ਅੰਮ੍ਰਿਤਸਰ, 31 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਥਾਣਾ ਅਜਨਾਲਾ ਦੀ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨਬੀਰ ਸਿੰਘ ਉਰਫ਼ ਗੋਰਾ, ਮਨੀਦੀਪ ਸਿੰਘ, ਦੋਵੇਂ ਵਾਸੀ ਪਿੰਡ ਹਰੜ ਖੁਰਦ, ਅੰਮ੍ਰਿਤਸਰ ; ਪਰਦੀਪ ਸਿੰਘ ਉਰਫ਼ ਲਵ, ਵਾਸੀ ਗੁੱਜਰਪੁਰਾ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਆਈ.ਐਸ.ਆਈ. ਸਪਾਂਸਰਡ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਇਸ ਹਮਲੇ ਨੂੰ ਅੰਜਾਮ ਦੇਣ ਲਈ ਫੰਡ ਮਿਲੇ ਸਨ।

ਡੀ.ਜੀ.ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਫੰਡਿੰਗ ਚੈਨਲਾਂ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 21 ਅਤੇ 22 ਜੁਲਾਈ 2026 ਦੀ ਦਰਮਿਆਨੀ ਰਾਤ ਨੂੰ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਚੌਂਕੀ ਚਮਿਆਰੀ 'ਤੇ ਕੋਈ ਵਿਸਫੋਟਕ ਸਮੱਗਰੀ ਸੁੱਟੀ ਸੀ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਘਟਨਾ ਤੋਂ ਤੁਰੰਤ ਬਾਅਦ ਮਾਮਲੇ ਨੂੰ ਸੁਲਝਾਉਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਮਨੁੱਖੀ ਸੋਰਤਾਂ ਅਤੇ ਤਕਨੀਕੀ ਪੜਚੋਲਾਂ ਦੇ ਅਧਾਰ 'ਤੇ ਦੋਸ਼ੀਆਂ ਦੀ ਪਛਾਣ ਕੀਤੀ ਗਈ ਅਤੇ ਅਗਲੇਰੀ ਜਾਂਚ ਦੇ ਨਤੀਜੇ ਵਜੋਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਐਸ.ਐਸ.ਪੀ. ਨੇ ਦੱਸਿਆ ਕਿ ਮੁਲਜ਼ਮ ਮਨੀਦੀਪ ਅਤੇ ਪਰਦੀਪ ਨੇ ਰੇਕੀ ਕੀਤੀ ਅਤੇ ਯੋਜਨਾ ਬਣਾਈ, ਜਦੋਂ ਕਿ ਕਰਨਬੀਰ ਨੇ ਆਪਣੇ ਨਾਬਾਲਗ ਸਾਥੀ ਨਾਲ ਮਿਲ ਕੇ ਪੁਲਿਸ ਚੌਂਕੀ ਚਮਿਆਰੀ 'ਤੇ ਹਮਲੇ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਜੇ ਬਰਾਮਦ ਕੀਤਾ ਜਾਣਾ ਬਾਕੀ ਹੈ।

ਉਨ੍ਹਾਂ ਦੱਸਿਆ ਕਿ ਮੁਢਲੇ ਨਤੀਜਿਆਂ ਤੋਂ ਇਹ ਵੀ ਸੰਕੇਤ ਮਿਲੇ ਹਨ ਕਿ ਆਈ.ਐਸ.ਆਈ. ਹੈਂਡਲਰ ਸਰਹੱਦੀ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ 15-25 ਸਾਲ ਉਮਰ ਵਰਗ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਭਰਤੀ ਕਰਨ ਅਤੇ ਉਨ੍ਹਾਂ ਨੂੰ ਕੱਟੜਪੰਥੀ ਬਣਾਉਣ ਦੀ ਕਥਿਤ ਕੋਸ਼ਿਸ਼ ਕਰ ਰਹੇ ਹਨ।

ਇਸ ਸਬੰਧੀ ਥਾਣਾ ਅਜਨਾਲਾ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 109, 326-ਬੀ, 221, 132, 48, 111, 113, 61(2) ਅਤੇ 3(5) ਤਹਿਤ ਐਫ.ਆਈ.ਆਰ. ਨੰਬਰ 250 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸ

ਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ

ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ

ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ CM ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲ

ਗੈਂਗਸਟਰਾਂ 'ਤੇ ਵਾਰ ਦਾ 192ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 365 ਕਾਬੂ

ਅਕਾਲੀ ਦਲ ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ, SC ਮਹਿਲਾਵਾਂ ਤੇ ਸਫਾਈ ਸੇਵਕਾਂ ’ਤੇ ਲਾਠੀਚਾਰਜ ਦੇ ਮਾਮਲੇ 'ਚ ਨਿਆਂਇਕ ਜਾਂਚ ਦੀ ਕੀਤੀ ਅਪੀਲ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: CM ਮਾਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਦੇ ਮੁੱਖ ਮੰਤਰੀ ਦੱਸਣ ਕਿ ਕਿੰਨੇ ਐਲਾਨ ਪੂਰੇ ਹੋਏ, ਕਿਹਾ ਭਾਜਪਾ ਪੂਰੇ ਕਰੇਗੀ ਸ਼ਹੀਦ ਊਧਮ ਸਿੰਘ ਦੇ ਸੁਪਨੇ: ਹਰਿਆਣਾ CM ਸੈਣੀ