Wednesday, April 15, 2026

Punjab

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | April 14, 2026 07:53 PM

*— ਸਰਹੱਦ ਪਾਰੋਂ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰ ਭੇਜੇ ਜਾ ਰਹੇ ਸਨ: ਡੀਜੀਪੀ ਗੌਰਵ ਯਾਦਵ*
*— ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮ ਬੰਦੂਕ ਦੀ ਨੋਕ 'ਤੇ ਲੁੱਟ-ਖੋਹ ਦੇ ਮਾਮਲੇ ਵਿੱਚ ਲੋੜੀਂਦੇ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ*

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ ਮੰਗਾ (30) ਵਾਸੀ ਪਿੰਡ ਕਾਜੀਕੋਟ ਤਰਨਤਾਰਨ; ਪ੍ਰਣਵ ਸ਼ਰਮਾ ਉਰਫ ਲੱਡੂ (24) ਵਾਸੀ ਆਰਚਿਡ ਵੈਲੀ, ਛੇਹਰਟਾ ਅੰਮ੍ਰਿਤਸਰ ਅਤੇ ਗੌਰਵ ਰਾਣਾ (25) ਵਾਸੀ ਗੁਰੂ ਨਾਨਕ ਐਵੀਨਿਊ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ ਚੀਨ ਦੇ ਬਣੇ .30 ਬੋਰ ਪਿਸਤੌਲ, ਇੱਕ ਜ਼ਿਗਾਨਾ .30 ਬੋਰ ਅਤੇ ਤਿੰਨ .30 ਬੋਰ ਦੇ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਜਾ ਰਹੇ ਸਨ ਅਤੇ ਇਹ ਦੋਸ਼ੀ ਖੇਪਾਂ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਮੰਗਲ ਸਿੰਘ ਉਰਫ ਮੰਗਾ ਨੂੰ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਉਸਦੇ ਖੁਲਾਸੇ 'ਤੇ, ਸਹਿ-ਮੁਲਜ਼ਮ ਪ੍ਰਣਵ ਸ਼ਰਮਾ ਉਰਫ ਲੱਡੂ ਅਤੇ ਗੌਰਵ ਰਾਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਸੀਪੀ ਨੇ ਦੱਸਿਆ ਕਿ ਦੋਸ਼ੀ ਪ੍ਰਣਵ ਉਰਫ ਲੱਡੂ ਅਤੇ ਗੌਰਵ ਰਾਣਾ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਤਹਿਤ ਕੇਸ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦੋਵੇਂ ਦੋਸ਼ੀ ਬੰਦੂਕ ਦੀ ਨੋਕ 'ਤੇ ਲੁੱਟ-ਖੋਹ ਕਰਨ ਸਬੰਧੀ ਥਾਣਾ ਰਣਜੀਤ ਐਵੇਨਿਊ ਵਿਖੇ ਦਰਜ ਮਾਮਲੇ ਵਿੱਚ ਵੀ ਲੋੜੀਂਦੇ ਹਨ।

ਇਸ ਸਬੰਧੀ ਐਫਆਈਆਰ ਨੰਬਰ 54 ਮਿਤੀ 04-04-2026 ਨੂੰ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 (6, 7, 8) ਤਹਿਤ ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਸ਼ਾਨ ਸਾਹਿਬ ਨੂੰ ਹੇਠਾਂ ਉਤਾਰਦੇ ਸਮੇਂ ਸੇਵਾਦਾਰ ਦੀ ਮੌਤ: 60 ਫੁੱਟ ਦੀ ਉਚਾਈ ਤੋਂ ਡਿੱਗਿਆ

ਯੂਕਰੇਨ ਯੁੱਧ ਵਿੱਚ ਫਸਿਆ ਪਟਿਆਲਾ ਦਾ ਨੌਜਵਾਨ

ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: CM ਮਾਨ

ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਔਰਤਾਂ ਲਈ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਕੁਲਤਾਰ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਪੀਐਨਬੀ ਦੇ 132ਵੇਂ ਸਥਾਪਨਾ ਦਿਵਸ ਮੌਕੇ ਏਆਈਪੀਐਨਬੀ ਮੋਹਾਲੀ ਸਰਕਲ ਵੱਲੋਂ ਸ਼ਲਾਘਾਯੋਗ ਉਪਰਾਲਾ, ਕੈਂਪ ਲਗਾ ਕੇ 52 ਯੂਨਿਟ ਖ਼ੂਨਦਾਨ ਕੀਤਾ

ਮਾਲੇਰਕੋਟਲਾ ਸਾਈਬਰ ਕ੍ਰਾਈਮ ਟੀਮ ਨੇ 67 ਗੁੰਮੇ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਕੀਤੇ ਸਪੁਰਦ

ਮੋਹਾਲੀ: ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ: ਮਹੀਨੇ ਦੇ ਅੰਤ ਤੱਕ ਬਕਾਇਆ ਮਾਮਲਿਆਂ ਦੇ ਨਿਪਟਾਰੇ ਦੇ ਨਿਰਦੇਸ਼