Monday, March 16, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Punjab

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

PUNJAB NEWS EXPRESS | December 01, 2025 07:26 PM

 ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਦੋਸ਼ੀ: ਡੀ.ਜੀ.ਪੀ. ਗੌਰਵ ਯਾਦਵ
ਅੰਮ੍ਰਿਤਸਰ: 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ  ਨਸ਼ਾ ਤਸਕਰੀ ਮਾਡਿਊਲ ਦੇ ਇੱਕ ਕਾਰਕੁੰਨ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਭਿੰਡੀ ਔਲਖ ਕਲਾਂ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਉਕਤ ਦੋਸ਼ੀ ਦੀ ਹੀਰੋ ਡੀਲਕਸ ਮੋਟਰਸਾਈਕਲ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਖੇਪਾਂ ਲਿਆਉਣ-ਲਿਜਾਣ ਲਈ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਕੁਲਦੀਪ ਸਿੰਘ ਪਾਕਿਸਤਾਨ ਅਧਾਰਤ ਤਸਕਰ ਅਵਾਨ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ, ਜੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ  ਡਰੋਨ ਰਾਹੀਂ ਭਾਰਤ ਪਹੁੰਚਾਉਂਦਾ ਸੀ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਨੇੜਲੇ ਪਿੰਡ ਭਿੰਡੀ ਔਲਖ ਤੋਂ ਨਸ਼ੀਲੇ ਪਦਾਰਥਾਂ ਦੀ  ਵੱਡੀ ਖੇਪ ਪ੍ਰਾਪਤ ਹੋਣ ਸਬੰਧੀ ਪੁਖਤਾ ਇਤਲਾਹ ਮਿਲੀ ਸੀ, ਜੋ ਇੱਕ ਸ਼ੱਕੀ ਵਿਅਕਤੀ ਵੱਲੋਂ ਪਿੰਡ ਭਿੰਡੀ ਔਲਖ ਦੇ ਗੇਟ ਨੇੜਲੇ ਇਲਾਕੇ ਤੋਂ ਅੱਗੇ ਡਿਲੀਵਰ ਕੀਤੀ ਜਾਣੀ ਸੀ ।  ਉਨ੍ਹਾਂ ਕਿਹਾ ਕਿ ਇਤਲਾਹ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ. ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਅਜਨਾਲਾ- ਲੋਪੋਕੇ ਸੜਕ ’ਤੇ ਸ਼ੱਕੀ ਕੁਲਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ  ਉਸਦੇ ਕਬਜ਼ੇ ਵਿੱਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ।

ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇ -ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 71 ਮਿਤੀ 29-11-2025 ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ

ਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

ਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆ

ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

ਗੋਲਡੀ ਬਰਾੜ ਨੇ ਫਿਰੌਤੀ ਮਾਮਲੇ ਵਿੱਚ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਧਮਕੀ

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ