Tuesday, July 14, 2026
ਤਾਜਾ ਖਬਰਾਂ
ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈ

Punjab

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | July 14, 2026 07:25 PM

*— ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀ.ਜੀ.ਪੀ. ਗੌਰਵ ਯਾਦਵ*
*— ਸੀ.ਆਈ. ਅੰਮ੍ਰਿਤਸਰ ਵੱਲੋਂ 10 ਦਿਨਾਂ ਵਿੱਚ 68 ਕਿਲੋ ਹੈਰੋਇਨ ਬਰਾਮਦ*

ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਵਾਸੀ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ, ਵਾਸੀ ਭੱਲਾ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ02-ਡੀਯੂ-3533 ਹੈ, ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਖੇਪ ਦੀ ਸਪਲਾਈ ਲਈ ਕਰ ਰਹੇ ਸਨ।

ਦੱਸਣਯੋਗ ਹੈ ਕਿ 6 ਜੁਲਾਈ, 2026 ਤੋਂ ਬਾਅਦ ਸੀ.ਆਈ. ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰੀ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਇਹ ਤੀਜਾ ਮਾਮਲਾ ਹੈ, ਜਿਸ ਨਾਲ ਮਹਿਜ਼ 10 ਦਿਨਾਂ ਵਿੱਚ ਕੁੱਲ 68 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਪਹਿਲਾਂ 6 ਜੁਲਾਈ ਨੂੰ ਸੀ.ਆਈ. ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 13 ਕਿਲੋ ਹੈਰੋਇਨ ਬਰਾਮਦ ਕੀਤੀ ਸੀ ਅਤੇ 7 ਜੁਲਾਈ ਨੂੰ ਤਿੰਨ ਹੋਰ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਹ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਸੂਚਨਾ ਮਿਲੀ ਸੀ ਕਿ ਸ਼ੱਕੀ ਗੁਰਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਅੰਮ੍ਰਿਤਸਰ ਦੇ ਥਾਣਾ ਕੰਬੋਅ ਅਧੀਨ ਪੈਂਦੇ ਪਿੰਡ ਗੌਂਸਾਬਾਦ ਨੇੜੇ ਕਿਸੇ ਦੂਜੀ ਪਾਰਟੀ ਨੂੰ ਇਹ ਸਪਲਾਈ ਦੇਣ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਸਤੈਦੀ ਦਿਖਾਉਂਦਿਆਂ ਨਾਕੇਬੰਦੀ ਕੀਤੀ ਅਤੇ ਅੰਮ੍ਰਿਤਸਰ ਦੇ ਗੌਂਸਾਬਾਦ ਨੇੜਿਓਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਰੋਕ ਕੇ ਉਨ੍ਹਾਂ ਨੂੰ 30 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਸਮੁੱਚੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਚੱਲ ਰਹੀ ਹੈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 46 ਮਿਤੀ 14-07-2026 ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: CM ਮਾਨ

ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

ਗੈਂਗਸਟਰਾਂ 'ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

ਵਿਜੀਲੈਂਸ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ