- ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਪੁੱਜ ਕੇ ਦਿੱਤੀ ਸ਼ਰਧਾਂਜਲੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਗਸਤ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਅਤੇ ਮੌਜੂਦਾ ਸਮੇਂ ਮੁੱਖ ਮੰਤਰੀ ਦਫ਼ਤਰ, ਪੰਜਾਬ, ਚੰਡੀਗੜ੍ਹ ਵਿਖੇ ਮੀਡੀਆ ਡਿਊਟੀ ’ਤੇ ਤਾਇਨਾਤ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਸ੍ਰੀ ਅਮਨਪ੍ਰੀਤ ਸਿੰਘ ਮਨੌਲੀ ਦੇ ਸਵਰਗੀ ਪਿਤਾ ਸ੍ਰੀ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਢੱਕੀ ਸਾਹਿਬ, ਸੈਕਟਰ-82, ਮੋਹਾਲੀ ਵਿਖੇ ਹੋਈ।
ਇਸ ਮੌਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਪੱਤਰਕਾਰਾਂ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਅਤੇ ਸੇਵਾਮੁਕਤ ਅਧਿਕਾਰੀਆਂ ਤੋਂ ਇਲਾਵਾ ਰਾਜਨੀਤਕ ਅਤੇ ਸਮਾਜਿਕ ਖੇਤਰ ਦੀਆਂ ਸ਼ਖ਼ਸੀਅਤਾਂ ਨੇ ਸਵਰਗੀ ਮਨਜੀਤ ਸਿੰਘ ਮਨੌਲੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਅੰਤਿਮ ਅਰਦਾਸ ਮੌਕੇ ਬੁਲਾਰਿਆਂ ਨੇ ਸਵਰਗੀ ਮਨਜੀਤ ਸਿੰਘ ਮਨੌਲੀ ਵੱਲੋਂ ‘ਪੰਜਾਬੀ ਟ੍ਰਿਬਿਊਨ’ ਵਿੱਚ ਲਗਭਗ 36 ਸਾਲ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਅਦਾਰਾ ਪੰਜਾਬੀ ਟ੍ਰਿਬਿਊਨ ਪ੍ਰਤੀ ਯੋਗਦਾਨ, ਆਪਣੇ ਕਿੱਤੇ ਪ੍ਰਤੀ ਸਮਰਪਣ ਅਤੇ ਇਮਾਨਦਾਰੀ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਬੁਲਾਰਿਆਂ ਨੇ ਦੱਸਿਆ ਕਿ ਉਨ੍ਹਾਂ ਨੇ ‘ਪੰਜਾਬੀ ਟ੍ਰਿਬਿਊਨ’ ਦੇ ਬਾਨੀ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਤੋਂ ਲੈ ਕੇ ਸ੍ਰੀ ਵਰਿੰਦਰ ਸਿੰਘ ਵਾਲੀਆ ਤੱਕ ਵੱਖ-ਵੱਖ ਸੰਪਾਦਕਾਂ ਦੀ ਅਗਵਾਈ ਹੇਠ ਆਪਣੀਆਂ ਸੇਵਾਵਾਂ ਨਿਭਾਈਆਂ।
ਇਸ ਮੌਕੇ ਬੁਲਾਰਿਆਂ ਵਿੱਚ ‘ਦੈਨਿਕ ਟ੍ਰਿਬਿਊਨ’ ਦੇ ਸੰਪਾਦਕ ਸ੍ਰੀ ਨਰੇਸ਼ ਕੌਸ਼ਲ, ‘ਪੰਜਾਬੀ ਟ੍ਰਿਬਿਊਨ’ ਦੇ ਸੇਵਾਮੁਕਤ ਵਿਸ਼ੇਸ਼ ਪ੍ਰਤੀਨਿਧ ਸ੍ਰੀ ਜਗਤਾਰ ਸਿੰਘ ਸਿੱਧੂ, ਪ੍ਰੈਸ ਕਲੱਬ ਮੋਹਾਲੀ ਤੋਂ ਸ੍ਰੀ ਸੁਖਦੇਵ ਸਿੰਘ ਪਟਵਾਰੀ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਨਿਰਦੇਸ਼ਕ ਸ੍ਰੀ ਰਣਦੀਪ ਸਿੰਘ ਆਹਲੂਵਾਲੀਆ ਸ਼ਾਮਲ ਸਨ।
ਇਸ ਮੌਕੇ ਸ੍ਰੀ ਨਵਦੀਪ ਸਿੰਘ ਗਿੱਲ, ‘ਪੰਜਾਬੀ ਟ੍ਰਿਬਿਊਨ’ ਦੀ ਸੰਪਾਦਕ ਸ੍ਰੀਮਤੀ ਅਰਵਿੰਦਰ ਪਾਲ ਕੌਰ ਜੌਹਲ, ‘ਦੈਨਿਕ ਟ੍ਰਿਬਿਊਨ’ ਦੇ ਸੰਪਾਦਕ ਸ੍ਰੀ ਨਰੇਸ਼ ਕੌਸ਼ਲ, ਸੂਚਨਾ ਤੇ ਲੋਕ ਸੰਪਰਕ ਵਿਭਾਗ ਤੋਂ ਮੀਡੀਆ ਐਡਵਾਈਜ਼ਰ ਟੂ ਸੀ.ਐੱਮ. ਪੰਜਾਬ ਸ੍ਰੀ ਅਨਿਲ ਸੈਣੀ, ਵਧੀਕ ਨਿਰਦੇਸ਼ਕ ਸ੍ਰੀ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਸ੍ਰੀ ਪ੍ਰੀਤ ਕੰਵਲ ਸਿੰਘ, ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ ਅਤੇ ਸ੍ਰੀ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸ੍ਰੀ ਨਵਦੀਪ ਸਿੰਘ ਗਿੱਲ, ‘ਪੰਜਾਬੀ ਟ੍ਰਿਬਿਊਨ’ ਦੀ ਸੰਪਾਦਕ ਸ੍ਰੀਮਤੀ ਅਰਵਿੰਦਰ ਪਾਲ ਕੌਰ ਜੌਹਲ, ‘ਦੈਨਿਕ ਟ੍ਰਿਬਿਊਨ’ ਦੇ ਸੰਪਾਦਕ ਸ੍ਰੀ ਨਰੇਸ਼ ਕੌਸ਼ਲ, ਪੰਜਾਬ-ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਪ੍ਰਧਾਨ ਸ੍ਰੀ ਜੈ ਸਿੰਘ ਛਿੱਬਰ, ਟ੍ਰਿਬਿਊਨ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਸ੍ਰੀ ਅਨਿਲ ਗੁਪਤਾ, ਸ੍ਰੀ ਜਗਤਾਰ ਸਿੰਘ ਸਿੱਧੂ, ਸ੍ਰੀ ਸ਼ਾਮ ਸਿੰਘ ‘ਅੰਗ ਸੰਗ’, ਪ੍ਰੈਸ ਕਲੱਬ ਚੰਡੀਗੜ੍ਹ ਦੇ ਪ੍ਰਧਾਨ ਸ੍ਰੀ ਸੌਰਵ ਦੁੱਗਲ, ਜਨਰਲ ਸਕੱਤਰ ਸ੍ਰੀ ਰਾਜੇਸ਼ ਢੱਲ, ਪ੍ਰੈਸ ਕਲੱਬ ਮੋਹਾਲੀ ਤੋਂ ਸ੍ਰੀ ਗੁਰਮੀਤ ਸਿੰਘ ਸ਼ਾਹੀ, ਸ੍ਰੀ ਸੁਖਦੇਵ ਸਿੰਘ ਪਟਵਾਰੀ ਅਤੇ ਸ੍ਰੀ ਮਨਜੀਤ ਚਾਨਾ ਸਮੇਤ ਵੱਡੀ ਗਿਣਤੀ ਵਿੱਚ ਸੇਵਾਮੁਕਤ ਪੱਤਰਕਾਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਹਾਜ਼ਰ ਸਨ।
ਰਾਜਨੀਤਕ ਖੇਤਰ ਤੋਂ ਸਾਬਕਾ ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ, ਸ੍ਰੀ ਕੁਲਜੀਤ ਸਿੰਘ ਬੇਦੀ ਅਤੇ ਸ੍ਰੀ ਪਰਮਿੰਦਰ ਸਿੰਘ ਸੋਹਾਣਾ ਨੇ ਵੀ ਸ਼ਿਰਕਤ ਕਰਕੇ ਸਵਰਗੀ ਮਨਜੀਤ ਸਿੰਘ ਮਨੌਲੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ੍ਰੀ ਅਮਨਪ੍ਰੀਤ ਸਿੰਘ ਮਨੌਲੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।