Monday, August 10, 2026

Punjab

ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ: ਵਿਧਾਨ ਸਭਾ ਵੱਲੋਂ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026' ਸਰਬਸੰਮਤੀ ਨਾਲ ਪਾਸ

ਪੰਜਾਬ ਨਿਊਜ਼ ਐਕਸਪ੍ਰੈੱਸ | August 10, 2026 08:21 PM

- *ਪੰਜਾਬ ਵਿੱਚ ਠੇਕੇਦਾਰੀ ਆਊਟਸੋਰਸਿੰਗ ਦਾ ਦਹਾਕਿਆਂ ਪੁਰਾਣਾ ਸਿਸਟਮ ਹੋਵੇਗਾ ਖ਼ਤਮ, ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰ ਹੋਣਗੇ ਬਾਹਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਪਹਿਲੇ ਗੇੜ ਵਿੱਚ 26, 000 ਤੋਂ 28, 000 ਆਊਟਸੋਰਸ ਮੁਲਾਜ਼ਮਾਂ ਨੂੰ ਮਿਲੇਗਾ ਲਾਭ, ਪੰਜਾਬ ਸਰਕਾਰ ਦੇ ਪਰਿਵਾਰ ਦੇ 'ਇਨ-ਸੋਰਸਡ' ਮੈਂਬਰ ਬਣਨਗੇ ਮੁਲਾਜ਼ਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਆਊਟਸੋਰਸ ਮੁਲਾਜ਼ਮਾਂ ਨੂੰ ਪੀ.ਐਫ., ਗ੍ਰੈਚੂਟੀ, ਈ.ਐਸ.ਆਈ., ਮੈਟਰਨਿਟੀ ਲੀਵ ਅਤੇ ਅਚਨਚੇਤੀ ਛੁੱਟੀਆਂ ਦੇ ਲਾਭ ਮਿਲਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਆਊਟਸੋਰਸਿੰਗ ਏਜੰਸੀਆਂ ਵੱਲੋਂ ਵਸੂਲਿਆ ਜਾਂਦਾ 15 ਤੋਂ 22 ਫੀਸਦੀ ਕਮਿਸ਼ਨ ਹੁਣ ਮੁਲਾਜ਼ਮਾਂ ਦੀ ਕਮਾਈ ਵਿੱਚੋਂ ਨਹੀਂ ਕੱਟਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ, 10 ਅਗਸਤ: ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਲਏ ਗਏ ਇਤਿਹਾਸਕ ਫੈਸਲੇ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ) ਬਿੱਲ-2026' ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਰੋਜ਼ਗਾਰ ਵਿੱਚ ਠੇਕੇਦਾਰੀ ਆਊਟਸੋਰਸਿੰਗ ਦੀ ਦਹਾਕਿਆਂ ਪੁਰਾਣੀ ਵਿਵਸਥਾ ਦਾ ਅੰਤ ਕਰਦਿਆਂ ਮੁਲਾਜ਼ਮਾਂ ਦਾ ਸ਼ੋਸ਼ਣ ਖ਼ਤਮ ਕਰਨ ਦਾ ਐਲਾਨ ਕੀਤਾ।

ਇਹ ਇਤਿਹਾਸਕ ਕਾਨੂੰਨ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖ਼ਤਮ ਕਰੇਗਾ, ਪਹਿਲੇ ਗੇੜ ਵਿੱਚ 26, 000 ਤੋਂ 28, 000 ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰ ਵਿੱਚ ਸਿੱਧੇ ਠੇਕੇ (ਕੰਟਰੈਕਟ) ਅਧੀਨ ਲਿਆਵੇਗਾ ਅਤੇ ਯੋਗ ਵਰਕਰਾਂ ਨੂੰ ਪੀ.ਐਫ. (ਪ੍ਰੋਵਿਡੈਂਟ ਫੰਡ), ਗ੍ਰੈਚੂਟੀ, ਈ.ਐਸ.ਆਈ., ਮੈਟਰਨਿਟੀ ਲੀਵ ਅਤੇ ਅਚਨਚੇਤੀ ਛੁੱਟੀਆਂ ਦੇ ਲਾਭ ਦੇਵੇਗਾ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਆਊਟਸੋਰਸਿੰਗ ਏਜੰਸੀਆਂ ਵੱਲੋਂ ਵਸੂਲਿਆ ਜਾਣ ਵਾਲਾ 15 ਤੋਂ 22 ਫੀਸਦੀ ਕਮਿਸ਼ਨ ਹੁਣ ਉਨ੍ਹਾਂ ਦੀ ਕਮਾਈ ਵਿੱਚੋਂ ਨਾ ਕੱਟਿਆ ਜਾਵੇ।

ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ) ਬਿੱਲ-2026’ ਮੁਲਾਜ਼ਮਾਂ ਦੇ ਹੱਕ ਵਿੱਚ ਲਿਆ ਗਿਆ ਇਤਿਹਾਸਕ ਫੈਸਲਾ ਹੈ। ਇਹ ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਫੈਸਲਿਆਂ ਵਿੱਚੋਂ ਇੱਕ ਹੈ। ਅੱਜ ਤੋਂ ਪੰਜਾਬ ਵਿੱਚ ਆਊਟਸੋਰਸਿੰਗ ਪ੍ਰਥਾ ਦਾ ਦਹਾਕਿਆਂ ਪੁਰਾਣਾ ਸਿਸਟਮ ਖ਼ਤਮ ਹੋ ਜਾਵੇਗਾ। ਸਰਕਾਰੀ ਰੋਜ਼ਗਾਰ ਵਿੱਚ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਖ਼ਤਮ ਹੋ ਜਾਵੇਗੀ, ਜਿਸ ਨਾਲ ਸਰਕਾਰ ਅਤੇ ਕਾਮਿਆਂ ਵਿਚਕਾਰ ਸਿੱਧਾ ਸਬੰਧ ਸਥਾਪਤ ਹੋਵੇਗਾ।”

ਆਊਟਸੋਰਸ ਵਰਕਰਾਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਹਜ਼ਾਰਾਂ ਆਊਟਸੋਰਸ ਠੇਕਾ ਮੁਲਾਜ਼ਮਾਂ ਨੇ ਸੂਬੇ ਦੀ ਸੇਵਾ ਲਈ ਆਪਣੇ ਜੀਵਨ ਦੇ ਕਈ ਸਾਲ ਲਾ ਦਿੱਤੇ ਹਨ। ਇਨ੍ਹਾਂ ਵਰਕਰਾਂ ਨੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਹਾਲਾਂਕਿ, ਆਊਸੋਰਸਿੰਗ ਕਾਰਨ ਬਣੀ ਬੇਯਕੀਨੀ ਕਾਰਨ ਹਮੇਸ਼ਾ ਵਰਕਰਾਂ ਦੇ ਸਿਰ 'ਤੇ ਤਲਵਾਰ ਵਾਂਗ ਲਟਕਦੀ ਰਹਿੰਦੀ ਸੀ, ਜਿਸ ਨਾਲ ਉਨ੍ਹਾਂ ਦੀ ਨੌਕਰੀ ਅਤੇ ਜੀਵਨ 'ਤੇ ਬੁਰਾ ਅਸਰ ਪੈਂਦਾ ਸੀ।”

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਅੱਜ 'ਆਪ' ਸਰਕਾਰ ਨੇ ਇਨ੍ਹਾਂ ਵਰਕਰਾਂ ਨੂੰ ਉਹ ਹੱਕ ਦਿੱਤਾ ਹੈ, ਜਿਸ ਦੇ ਉਹ ਸੱਚਮੁੱਚ ਹੱਕਦਾਰ ਸਨ। ਇਹ ਮੁਲਾਜ਼ਮ ਹੁਣ 'ਆਊਟਸੋਰਸਡ' ਨਹੀਂ ਰਹਿਣਗੇ; ਸਗੋਂ ਸਰਕਾਰ ਦੇ 'ਇਨ-ਸੋਰਸਡ' ਮੁਲਾਜ਼ਮ ਬਣ ਜਾਣਗੇ, ਜਿਸ ਦਾ ਮਤਲਬ ਹੈ ਕਿ ਉਹ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਜਾਣਗੇ।”
ਬਿੱਲ ਨੂੰ ਠੇਕੇਦਾਰੀ ਲੁੱਟ-ਖਸੁੱਟ ਨੂੰ ਖ਼ਤਮ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਠੇਕੇਦਾਰੀ ਸਿਸਟਮ ਸੇਵਾ ਦੇ ਰੂਪ ਵਿੱਚ ਮਨੁੱਖੀ ਸ਼ੋਸ਼ਣ ਦਾ ਅੰਤ ਕਰੇਗਾ। ਸਰਕਾਰੀ ਵਿਭਾਗਾਂ ਅਤੇ ਸਰਕਾਰੀ ਕੰਟਰੋਲ ਵਾਲੇ ਅਦਾਰਿਆਂ ਵਿੱਚ ਕੰਮ ਕਰਦੇ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਸਿੱਧੇ ਤੌਰ 'ਤੇ ਕੰਟਰੈਕਟ ਅਧੀਨ ਲਿਆਂਦਾ ਜਾਵੇਗਾ।”

ਉਨ੍ਹਾਂ ਦੱਸਿਆ, “ਇਹ ਬਿੱਲ ਗਰੁੱਪ-ਸੀ ਅਤੇ ਗਰੁੱਪ-ਡੀ ਸ਼੍ਰੇਣੀਆਂ ਦੇ ਯੋਗ ਆਊਟਸੋਰਸ ਮੁਲਾਜ਼ਮਾਂ 'ਤੇ ਲਾਗੂ ਹੋਵੇਗਾ ਜੋ ਜ਼ਰੂਰੀ ਜਨਤਕ ਸੇਵਾਵਾਂ ਵਿੱਚ ਲੱਗੇ ਹੋਏ ਹਨ ਅਤੇ ਨਿਰਧਾਰਤ ਯੋਗਤਾ ਸ਼ਰਤਾਂ ਨੂੰ ਪੂਰਾ ਕਰਦੇ ਹਨ। ਪਹਿਲੇ ਗੇੜ ਵਿੱਚ ਲਗਭਗ 26, 000 ਤੋਂ 28, 000 ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਇਸ ਪਹਿਲਕਦਮੀ ਦਾ ਲਾਭ ਮਿਲੇਗਾ।”

ਮੁਲਾਜ਼ਮਾਂ ਨੂੰ ਹੋਣ ਵਾਲੇ ਲਾਭ ਦੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਮੁਲਾਜ਼ਮਾਂ ਨੂੰ ਦਿੱਤੀ ਜਾਣ ਵਾਲੀ ਤਨਖਾਹ ਉਨ੍ਹਾਂ ਦੀ ਮੌਜੂਦਾ ਤਨਖਾਹ ਜਾਂ ਕਾਨੂੰਨੀ ਤੌਰ 'ਤੇ ਨਿਰਧਾਰਤ ਘੱਟੋ-ਘੱਟ ਵੇਤਨ ਤੋਂ ਘੱਟ ਨਹੀਂ ਹੋਵੇਗੀ। ਉਨ੍ਹਾਂ ਨੂੰ ਪ੍ਰੋਵਿਡੈਂਟ ਫੰਡ ਅਤੇ ਗ੍ਰੈਚੂਟੀ ਦੇ ਲਾਭ ਮਿਲਣਗੇ, ਈ.ਐਸ.ਆਈ. ਦੇ ਲਾਭਾਂ ਦੇ ਹੱਕਦਾਰ ਹੋਣਗੇ, ਮੈਟਰਨਿਟੀ ਲੀਵ ਦਾ ਲਾਭ ਮਿਲੇਗਾ ਅਤੇ ਰੈਗੂਲਰ ਮੁਲਾਜ਼ਮਾਂ ਵਾਂਗ ਉਹ ਸਾਲ ਵਿੱਚ 10 ਦਿਨਾਂ ਦੀ ਅਚਨਚੇਤੀ ਛੁੱਟੀ (ਕੈਜ਼ੂਅਲ ਲੀਵ) ਦੇ ਵੀ ਹੱਕਦਾਰ ਹੋਣਗੇ। ਰੈਗੂਲਰ ਮੁਲਾਜ਼ਮਾਂ ਵਾਂਗ ਉਨ੍ਹਾਂ ਦਾ ਆਈ.ਐਚ.ਆਰ.ਐਮ.ਐਸ. ਖਾਤਾ ਹੋਵੇਗਾ, ਜਿਸ ਨਾਲ ਉਨ੍ਹਾਂ ਦੇ ਸਰਵਿਸ ਰਿਕਾਰਡ ਅਤੇ ਰੋਜ਼ਗਾਰ ਵਿੱਚ ਵਧੇਰੇ ਪਾਰਦਰਸ਼ਤਾ ਯਕੀਨੀ ਬਣੇਗੀ।”

ਕਰਮਚਾਰੀਆਂ ਨੂੰ ਮਿਲਣ ਵਾਲੇ ਸਿੱਧੇ ਵਿੱਤੀ ਲਾਭ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਊਟਸੋਰਸਿੰਗ ਏਜੰਸੀਆਂ ਵੱਲੋਂ ਵਸੂਲਿਆ ਜਾਂਦਾ 15 ਤੋਂ 22 ਫੀਸਦੀ ਕਮਿਸ਼ਨ ਹੁਣ ਏਜੰਸੀ ਦੇ ਕਮਿਸ਼ਨ ਵਜੋਂ ਨਹੀਂ ਕੱਟਿਆ ਜਾਵੇਗਾ ਅਤੇ ਇਸ ਦਾ ਸਿੱਧਾ ਫਾਇਦਾ ਮੁਲਾਜ਼ਮਾਂ ਨੂੰ ਮਿਲੇਗਾ।”

Have something to say? Post your comment

google.com, pub-6021921192250288, DIRECT, f08c47fec0942fa0

Punjab

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ, ਵਿਧਾਨ ਸਭਾ 'ਚ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ