Sunday, July 05, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਪੰਜਾਬ ਨਿਊਜ਼ ਐਕਸਪ੍ਰੈੱਸ | July 05, 2026 07:28 PM

- *ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ*

ਚੰਡੀਗੜ੍ਹ, 5 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹ ਪ੍ਰਗਟਾਵਾ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਲਈ ਅਦੁੱਤੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਉਨ੍ਹਾਂ ਦਾ ਯੋਗਦਾਨ ਸਦਾ ਸਤਿਕਾਰ ਅਤੇ ਸਨਮਾਨ ਦਾ ਹੱਕਦਾਰ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਲੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਅਤੇ ਬੇਰੋਜ਼ਗਾਰ ਪੁੱਤਰਾਂ ਨੂੰ 11, 000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਸਨਮਾਨਯੋਗ ਜੀਵਨ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਲਾਨਾ ਬਰਸੀ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਨਾਲ ਸੰਪੰਨ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਪੰਥਕ ਇਕੱਠ ਦੌਰਾਨ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤਾ ਗਿਆ ਗੁਰਮਤਾ

ਪੰਥਕ ਇਕੱਠ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਮੁੱਖ ਮੰਤਰੀ ਪੰਜਾਬ ਖਿਲਾਫ ਪੇਸ਼ ਕੀਤੇ ਗੁਰਮਤੇ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ’ਚ ਦਿੱਤੀ ਪ੍ਰਵਾਨਗੀ

ਸੁੱਤੇ ਪਏ ਕਿਸਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ

'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ

ਵਿਧਾਇਕਾ ਅਨਮੋਲ ਗਗਨ ਮਾਨ ਦਾ ਵਾਅਦਾ ਹੋਇਆ ਪੂਰਾ, ਬਹਾਦਰ ਸਿੰਘ ਓਕੇ ਬਣੇ ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ