Thursday, October 30, 2025
ਤਾਜਾ ਖਬਰਾਂ
ਪੰਜਾਬ ਸਰਕਾਰਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤਪੰਜਾਬ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ 'ਕਾਤਲ' ਕਿਹਾ, ਪਾਕਿ ਫੌਜ ਮੁਖੀ ਅਸੀਮ ਮੁਨੀਰ ਦੀ 'ਮਹਾਨ ਲੜਾਕੂ' ਵਜੋਂ ਪ੍ਰਸ਼ੰਸਾ ਕੀਤੀ; ਵਿਵਾਦਿਤ ਭਾਰਤ-ਪਾਕ ਜੰਗਬੰਦੀ ਦੇ ਦਾਅਵੇ ਨੂੰ ਦੁਹਰਾਇਆਚੰਡੀਗੜ੍ਹ ਪੁਲਿਸ ਦੇ ਸਾਬਕਾ ਡੀਐਸਪੀ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 'ਆਪ' ਆਗੂ ਨਿਤਿਨ ਨੰਦਾ ਗੰਭੀਰ ਜ਼ਖਮੀਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ

Punjab

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

PUNJAB NEWS EXPRESS | April 09, 2024 09:45 PM
 
-  ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਅਗਲੀ ਕਾਰਵਾਈ ਲਈ ਭਾਰਤੀ ਚੋਣ ਕਮਿਸ਼ਨ ਨੂੰ ਭੇਜੀ ਗਈ ਰਿਪੋਰਟ
 - ''ਪੰਜਾਬ 'ਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ''
ਚੰਡੀਗੜ੍ਹ, : ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਐਮਸੀਐਮਸੀ, ਪਟਿਆਲਾ (ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ) ਦੀਆਂ ਸਿਫ਼ਾਰਸ਼ਾਂ 'ਤੇ ਪ੍ਰਾਈਮ ਸਿਨੇਮਾ ਦੇ ਮਾਲਕ/ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਇੰਚਾਰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ।
 
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੂੰ ਇੱਕ ਆਰ.ਟੀ.ਆਈ. ਕਾਰਕੁਨ ਵੱਲੋਂ 6 ਅਪ੍ਰੈਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਸੂਬੇ ਭਰ ਦੇ ਸਿਨੇਮਾਘਰਾਂ 'ਚ ਪੰਜਾਬ ਸਰਕਾਰ ਦੇ ਲੋਗੋ ਅਤੇ ਮੁੱਖ ਮੰਤਰੀ, ਪੰਜਾਬ ਦੀ ਮੌਜੂਦਗੀ ਵਾਲੇ ਪ੍ਰਚਾਰ ਵੀਡੀਓ ਇਸ਼ਤਿਹਾਰ ਵਜੋਂ ਦਿਖਾਏ ਜਾ ਰਹੇ ਹਨ। 
 
ਇਸ ਸ਼ਿਕਾਇਤ ਦਾ ਤੁਰੰਤ ਨੋਟਿਸ ਲੈਂਦਿਆਂ, ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਪਟਿਆਲਾ (ਜਿਸ ਦੇ ਅਧਿਕਾਰ ਖੇਤਰ ਵਿੱਚ ਪ੍ਰਾਈਮ ਸਿਨੇਮਾ, ਰਾਜਪੁਰਾ ਪੈਂਦਾ ਹੈ), ਸਕੱਤਰ ਲੋਕ ਸੰਪਰਕ ਵਿਭਾਗ, ਪੰਜਾਬ ਸਰਕਾਰ (ਜੋ ਪੰਜਾਬ ਸਰਕਾਰ ਦੇ ਸਾਰੇ ਇਸ਼ਤਿਹਾਰਾਂ ਲਈ ਵੱਖ-ਵੱਖ ਏਜੰਸੀਆਂ ਨੂੰ ਰਿਲੀਜ ਆਰਡਰ ਜਾਰੀ ਕਰਦੇ ਹਨ) ਤੋਂ ਇਲਾਵਾ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਕਮ ਜਿਲ੍ਹਾ ਚੋਣ ਅਧਿਕਾਰੀਆਂ ਤੋਂ ਕਿਸੇ ਵੀ ਸਿਨੇਮਾਘਰ ਵਿੱਚ ਅਜਿਹੇ ਸਰਕਾਰੀ ਇਸ਼ਤਿਹਾਰਾਂ ਦੇ ਪ੍ਰਸਾਰਣ ਦੀ ਸਥਿਤੀ ਦਾ ਪਤਾ ਲਗਾਉਣ ਲਈ ਰਿਪੋਰਟ ਮੰਗੀ ਗਈ ਸੀ।
 
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਪ੍ਰਾਈਮ ਸਿਨੇਮਾ, ਰਾਜਪੁਰਾ ਦੇ ਮੈਨੇਜਰ ਪਰਮਜੀਤ ਸਿੰਘ ਨੂੰ 6 ਅਪ੍ਰੈਲ ਨੂੰ ਆਰ.ਓ. 113-ਘਨੌਰ/ਏ.ਆਰ.ਓ. 13-ਪਟਿਆਲਾ ਨੇ ਨੋਟਿਸ ਜਾਰੀ ਕੀਤਾ ਅਤੇ ਨਾਲ ਹੀ ਫਲਾਇੰਗ ਸਕੁਐਡ ਵੱਲੋਂ ਉਕਤ ਸਿਨੇਮਾ ਦਾ ਦੌਰਾ ਕੀਤਾ ਗਿਆ। ਸਿਨੇਮਾਘਰ ਵਿੱਚ ਇਸ਼ਤਿਹਾਰਾਂ ਦੇ ਪ੍ਰਸਾਰਣ ਨਾਲ ਸਬੰਧਤ ਮਾਮਲਾ ਹੋਣ ਕਰਕੇ ਇਸ ਨੂੰ ਐਮਸੀਐਮਸੀ ਪਟਿਆਲਾ ਦੇ ਸਾਹਮਣੇ ਰੱਖਿਆ ਗਿਆ।  
 
ਐਮਸੀਐਮਸੀ ਪਟਿਆਲਾ ਦੀਆਂ ਸਿਫ਼ਾਰਸ਼ਾਂ ਅਨੁਸਾਰ, ਪਟਿਆਲਾ ਪੁਲਿਸ ਵੱਲੋਂ 8 ਅਪ੍ਰੈਲ ਨੂੰ ਆਈਪੀਸੀ ਦੀ ਧਾਰਾ 188 ਅਤੇ 177  ਦੇ ਤਹਿਤ ਪ੍ਰਾਈਮ ਸਿਨੇਮਾ ਦੇ ਮਾਲਕ ਤੇ ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਨੁਮਾਇੰਦਿਆਂ/ਪ੍ਰਬੰਧਕ/ਇੰਚਾਰਜ ਖਿਲਾਫ ਆਈਪੀਸੀ ਦੀ ਧਾਰਾ 188 ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
 
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਭਾਰਤੀ ਚੋਣ ਕਮਿਸ਼ਨ ਨੂੰ ਅਗਲੇਰੀ ਕਾਰਵਾਈ ਲਈ ਰਿਪੋਰਟ ਭੇਜ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਬਾਕੀ 22 ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਦੇ ਕਿਸੇ ਹੋਰ ਹਿੱਸੇ ਤੋਂ ਅਜਿਹੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਪੰਜਾਬ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ

ਚੰਡੀਗੜ੍ਹ ਪੁਲਿਸ ਦੇ ਸਾਬਕਾ ਡੀਐਸਪੀ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 'ਆਪ' ਆਗੂ ਨਿਤਿਨ ਨੰਦਾ ਗੰਭੀਰ ਜ਼ਖਮੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ  "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ*

ਛੇੜਛਾੜ ਮਾਮਲੇ ਵਿੱਚ 'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਪਟੀਸ਼ਨ ਹਾਈ ਕੋਰਟ ਨੇ ਖਾਰਜ ਕਰ ਦਿੱਤੀ, ਪੰਜਾਬ ਦੇ ਸਪੀਕਰ ਨੂੰ ਸੀਟ ਖਾਲੀ ਨਾ ਕਰਨ 'ਤੇ ਵਿਰੋਧੀ ਪਾਰਟੀਆਂ ਵਲੋਂ ਫਿਟਕਾਰ

 “ਝੂਠੇ ਦਾਵਿਆਂ ਤੇ ਨਾਕਾਮ ਵਾਅਦਿਆਂ ਦੀ ਸਰਕਾਰ ਹੈ ਆਮ ਆਦਮੀ ਪਾਰਟੀ” – ਭਾਜਪਾ

ਪੰਜਾਬ ਵਿੱਚ 'ਆਪ' ਸਰਕਾਰ ਕਈ ਸੈਕਸ ਸਕੈਂਡਲਾਂ ਨਾਲ ਜੂਝ ਰਹੀ ਹੈ: ਮੁੱਖ ਮੰਤਰੀ, ਮੰਤਰੀਆਂ ਵਿਰੁੱਧ ਅਸ਼ਲੀਲ ਵੀਡੀਓ ਤੋਂ ਲੈ ਕੇ ਜਿਨਸੀ ਸ਼ੋਸ਼ਣ ਦੇ ਦੋਸ਼

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਿਸ਼ਵ ਵਾਤਾਵਰਣ ਦਿਵਸ 2025 ਮਨਾਇਆ