Saturday, June 20, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਆਪ ਦਾ ਹੱਲਾ ਬੋਲ ਬਾਦਲਾਂ ਦੇ ਗੜ੍ਹ 'ਚ, ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਪੰਜਾਬ ਨਿਊਜ਼ ਐਕਸਪ੍ਰੈੱਸ | June 20, 2026 06:23 PM

ਲੰਬੀ 20 ਜੂਨ 2026: ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਬੰਧੀ ਇੱਕ ਵਿਵਾਦਿਤ ਵੀਡੀਓ ਨੂੰ ਲੈ ਕੇ ਦਿੱਤੇ ਗਏ ਬਿਆਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਹਲਕਾ ਲੰਬੀ ਦੇ ਪਿੰਡ ਬਾਦਲ ਵਿਖੇ ਵੀ ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਧਰਨੇ ਵਿੱਚ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਲੰਬੀ ਹਲਕੇ ਤੋਂ ਵੱਡੀ ਗਿਣਤੀ ਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਮਲੋਟ, ਸ੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਇਸ ਧਰਨੇ ਵਿਚ ਸ਼ਮੂਲੀਅਤ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੀ ਛਵੀ ਖ਼ਰਾਬ ਕਰਨ ਲਈ ਝੂਠਾ ਅਤੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਸਿਆਸਤ ਨੂੰ ਬਖ਼ੂਬੀ ਸਮਝਦੇ ਹਨ ਅਤੇ ਝੂਠੇ ਪ੍ਰਚਾਰ ਦਾ ਡਟ ਕੇ ਜਵਾਬ ਦੇਣਗੇ।

ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਮੁੱਦਿਆਂ ਅਤੇ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਵਿਰੋਧੀ ਧਿਰਾਂ ਵੱਲੋਂ ਫੈਲਾਏ ਜਾ ਰਹੇ ਭਰਮ ਨੂੰ ਲੋਕਾਂ ਤੱਕ ਸੱਚਾਈ ਪਹੁੰਚਾ ਕੇ ਬੇਨਕਾਬ ਕੀਤਾ ਜਾਵੇਗਾ।

ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਵਿਧਾਇਕ ਡਿੰਪੀ ਢਿੱਲੋ, ਚੇਅਰਮੈਨ ਜਗਦੇਵ ਸਿੰਘ ਬਾਮ, ਚੇਅਰਮੈਨ ਧੀਰਾ ਖੁਡੀਆਂ, ਚੇਅਰਮੈਨ ਜਗਦੀਪ ਸਿੰਘ ਸੰਧੂ, ਚੇਅਰਮੈਨ ਸੁਖਜਿੰਦਰ ਸਿੰਘ ਕਉਣੀ, ਖੁਸ਼ਵੀਰ ਸਿੰਘ ਸਹਿਣਾਖੇੜਾ, ਸੁਖਵਿੰਦਰ ਸਿੰਘ ਸੁੱਖੀ ਜਿਲ੍ਹਾ ਸਕੱਤਰ, ਹਲਕਾ ਸੰਗਠਨ ਇੰਚਾਰਜ ਕਰਨਵੀਰ ਸਿੰਘ ਸੰਨੀ ਲੁਹਾਰਾ, ਗੁਰਬਾਜ ਸਿੰਘ ਬਣਵਾਲਾ ਹਲਕਾ ਕੋਆਰਡੀਨੇਟਰ ਕਿਸਾਨ ਵਿੰਗ, ਜਸਵਿੰਦਰ ਸਿੰਘ ਸਾਬਕਾ ਸਰਪੰਚ ਭਾਗੂ, ਵਿਕਰਾਂਤ ਖੁਰਾਣਾ ਦਫ਼ਤਰ ਇੰਚਾਰਜ, ਕਾਕੂ ਸਰਪੰਚ ਪੰਜਾਵਾ, ਬਲਾਕ ਪ੍ਰਧਾਨ ਬਿੰਨੀ ਬਰਾੜ, ਜੁਗਨੂੰ ਬਰਾੜ ਸਿੰਘੇਵਾਲਾ, ਅਮਨਾ ਚੰਨੂੰ, ਸਰਪੰਚ ਬਲਵੀਰ ਸਿੰਘ ਮਹਿਣਾ, ਐਮਸੀ ਜਸਮੀਤ ਬਰਾੜ, ਐਮਸੀ ਵਿਕਰਮ ਵਿੱਕੀ, ਚੇਅਰਮੈਨ ਗੁਰਪ੍ਰੀਤ ਸਿੰਘ ਵਿਰਦੀ, ਸਰਪੰਚ ਕਾਲਾ ਪ੍ਰਧਾਨ ਭੀਟੀਵਾਲਾ, ਪੀਏ ਗੁਰਬਾਜ ਖੁੱਡੀਆਂ ਹਜਾਰ ਰਹੇ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 1 ਨਗਰ ਨਿਗਮ, 2 ਨਗਰ ਕੌਂਸਲਾਂ ਅਤੇ 1 ਨਗਰ ਪੰਚਾਇਤ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ PSPCL 'ਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ

ਹਜ਼ਾਰਾਂ ਨੌਜਵਾਨ ਪੰਜਾਬ ਪੁਲਿਸ ਦੀ ਫਰੰਟਲਾਈਨ ਫੋਰਸ ਵਜੋਂ ਸੇਵਾ ਨਿਭਾ ਰਹੇ ਅਤੇ ਸੂਬੇ ਦੀ ਸੁਰੱਖਿਆ ਯਕੀਨੀ ਬਣਾ ਰਹੇ: ਡੀਜੀਪੀ ਗੌਰਵ ਯਾਦਵ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ- ਐਡਵੋਕੇਟ ਧਾਮੀ

CM ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ