Friday, April 24, 2026

Punjab

'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਭਾਜਪਾ ਵਿੱਚ ਸ਼ਾਮਲ

ਪੰਜਾਬ ਨਿਊਜ਼ ਐਕਸਪ੍ਰੈੱਸ | April 24, 2026 05:54 PM

ਨਵੀਂ ਦਿੱਲੀ, 24 ਅਪ੍ਰੈਲ: ਆਮ ਆਦਮੀ ਪਾਰਟੀ ਦੇ 10 ਵਿੱਚੋਂ 7 ਰਾਜ ਸਭਾ ਸੰਸਦ ਮੈਂਬਰ ਭਾਜਪਾ ਵਿੱਚ ਸ਼ਾਮਲ ਹੋਣਗੇ। ਇਹ ਐਲਾਨ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਸ਼ਾਮ 4 ਵਜੇ ਇੱਕ ਪ੍ਰੈਸ ਕਾਨਫਰੰਸ ਵਿੱਚ ਕੀਤਾ। ਇਸ ਦੇ ਨਾਲ ਹੀ ਪ੍ਰੈਸ ਕਾਨਫਰੰਸ ਕਰਨ ਤੋਂ ਬਾਅਦ ਰਾਜ ਸਭਾ ਮੈਂਬਰ ਰਾਘਵ ਚੱਢਾ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਤੋਂ ਬਿਨਾਂ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਵੀ ਭਾਜਪਾ 'ਚ ਸ਼ਾਮਿਲ ਹੋ ਗਏ।

ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਰਾਜ ਸਭਾ ਸੰਸਦ ਮੈਂਬਰ ਸੰਦੀਪ ਪਾਠਕ, ਅਸ਼ੋਕ ਕੁਮਾਰ ਮਿੱਤਲ, ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਾਜੇਂਦਰ ਗੁਪਤਾ ਉਨ੍ਹਾਂ ਦੇ ਨਾਲ ਹਨ। ਪ੍ਰੈਸ ਕਾਨਫਰੰਸ ਵਿੱਚ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਵੀ ਮੌਜੂਦ ਸਨ। ਅਸ਼ੋਕ ਮਿੱਤਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚੇਅਰਮੈਨ ਹਨ, ਅਤੇ ਈਡੀ ਨੇ 10 ਦਿਨ ਪਹਿਲਾਂ (15 ਅਪ੍ਰੈਲ) ਜਲੰਧਰ ਵਿੱਚ ਉਨ੍ਹਾਂ ਦੇ ਘਰ ਛਾਪਾ ਮਾਰਿਆ ਸੀ।

ਰਾਘਵ ਨੇ ਕਿਹਾ ਕਿ ਪਾਰਟੀ ਦੇ ਦੋ-ਤਿਹਾਈ ਸੰਸਦ ਮੈਂਬਰਾਂ ਨੇ ਇਹ ਫੈਸਲਾ ਲਿਆ ਹੈ। ਇਸ ਲਈ, ਦਲ ਬਦਲੀ ਵਿਰੋਧੀ ਕਾਨੂੰਨ ਅਰਥਹੀਣ ਹੈ। ਰਾਘਵ ਚੱਢਾ ਨੇ ਕਿਹਾ, "ਪਿਛਲੇ ਕੁਝ ਸਾਲਾਂ ਤੋਂ, ਮੈਨੂੰ ਅਜਿਹਾ ਲੱਗ ਰਿਹਾ ਹੈ ਕਿ ਮੈਂ ਗਲਤ ਪਾਰਟੀ ਵਿੱਚ ਸਹੀ ਆਦਮੀ ਹਾਂ। ਅਸੀਂ ਸੰਵਿਧਾਨ ਦੇ ਪ੍ਰਬੰਧਾਂ ਦੀ ਵਰਤੋਂ ਕਰਦੇ ਹੋਏ ਭਾਜਪਾ ਵਿੱਚ ਰਲੇਵੇਂ ਦਾ ਫੈਸਲਾ ਕੀਤਾ ਹੈ।"

ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਵਿੱਚ ਸ਼ਾਮਲ ਹੋਏ। ਬਾਕੀ ਚਾਰ ਸੰਸਦ ਮੈਂਬਰ ਅਜੇ ਤੱਕ ਸਾਹਮਣੇ ਨਹੀਂ ਆਏ ਹਨ। ਸਵਾਤੀ ਮਾਲੀਵਾਲ ਨੇ ਕਿਹਾ, "ਮੈਂ ਈਟਾਨਗਰ ਵਿੱਚ ਹਾਂ। ਸ਼ਾਮ ਨੂੰ ਦਿੱਲੀ ਵਾਪਸ ਆਉਣ ਤੋਂ ਬਾਅਦ ਮੈਂ ਤੁਹਾਡੇ ਨਾਲ ਗੱਲ ਕਰਾਂਗੀ। ਦੱਸ ਦਈਏ ਕਿ 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਮਹੀਨੇ ਵਿੱਚ ਕਰੇਗੀ ਦੋ ਮਿਲਣੀਆਂ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼

ਪੰਜਾਬ 'ਚ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027

ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ