Friday, July 31, 2026
ਤਾਜਾ ਖਬਰਾਂ
ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦੇ ਜਵਾਬ ਨੂੰ ਰੱਦ ਕਰ ਦਿੱਤਾ, ਸਿੱਖ ਮਾਹਿਰਾਂ ਦੀ ਕਮੇਟੀ ਦਾ ਗਠਨ ਕੀਤਾਸਫਾਈ ਸੇਵਕਾਂ ਦੇ ਸੱਦੇ ਤੇ ਪੰਜਾਬ ਬੰਦ ਨੂੰ ਜ਼ੋਰਦਾਰ ਹੁੰਗਾਰਾ, ਜਬਰ ਕਰਨ ਵਾਲੇ ਡੀ ਐਸ ਪੀ ਤੇ ਐਸ ਐਚ ਓ ਬਰਨਾਲਾ ਖਿਲਾਫ਼ ਪਰਚਾ ਦਰਜ ਕਰਨ ਦੀ ਮੰਗਭਗਵੰਤ ਮਾਨ ਇੱਕ ਵੱਡਾ ਝੂਠਾ ਹੈ: ਵੜਿੰਗ ਕਹਿੰਦਾ ਹੈ, ਮੁੱਖ ਮੰਤਰੀ ਇੱਕੋ ਝੂਠ ਨੂੰ 100 ਵਾਰ ਦੁਹਰਾਉਂਦਾ ਹੈਹਰਸਿਮਰਤ ਨੇ ਗ੍ਰਹਿ ਮੰਤਰੀ ਨੂੰ ਪੰਜਾਬ ਪ੍ਰੀਖਿਆ ਲੀਕ ਦੀ ਜਾਂਚ ਦਾ ਹੁਕਮ ਦੇਣ ਦੀ ਅਪੀਲ ਕੀਤੀ

Punjab

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: CM ਮਾਨ

ਪੰਜਾਬ ਨਿਊਜ਼ ਐਕਸਪ੍ਰੈੱਸ | July 31, 2026 05:36 PM

* ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।

ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ।”

ਮੁੱਖ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਨੇ ਤਤਕਾਲੀ ਬ੍ਰਿਟਿਸ਼ ਹਕੂਮਤ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ, ਜਿੱਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੇ ਆਦੇਸ਼ਾਂ ਉੱਤੇ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ'ਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ।”

ਇੱਥੇ ਸਟੇਡੀਅਮ ਸਥਿਤ ਊਧਮ ਸਿੰਘ ਯਾਦਗਾਰ 'ਤੇ ਸ਼ਹੀਦ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕਰਦਿਆਂ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸਤਿਕਾਰ ਵਿੱਚ ਫੁੱਲਮਾਲਾ ਭੇਟ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਧਰਤੀ ਮਾਂ ਦੇ ਇਸ ਸੱਚੇ ਸਪੂਤ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ'ਡਵਾਇਰ ਦਾ ਖ਼ਾਤਮਾ ਕਰ ਕੇ ਬੇਮਿਸਾਲ ਦਲੇਰੀ ਦਾ ਸਬੂਤ ਦਿੱਤਾ ਸੀ।”

ਉਨ੍ਹਾਂ ਅੱਗੇ ਕਿਹਾ, “ਕੌਮੀ ਸੁਤੰਤਰਤਾ ਸੰਗਰਾਮ ਵਿੱਚ ਧਰਤੀ ਮਾਂ ਦੇ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਡਾ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।”

ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਕਾਲੀ ਦਲ ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ, SC ਮਹਿਲਾਵਾਂ ਤੇ ਸਫਾਈ ਸੇਵਕਾਂ ’ਤੇ ਲਾਠੀਚਾਰਜ ਦੇ ਮਾਮਲੇ 'ਚ ਨਿਆਂਇਕ ਜਾਂਚ ਦੀ ਕੀਤੀ ਅਪੀਲ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਦੇ ਮੁੱਖ ਮੰਤਰੀ ਦੱਸਣ ਕਿ ਕਿੰਨੇ ਐਲਾਨ ਪੂਰੇ ਹੋਏ, ਕਿਹਾ ਭਾਜਪਾ ਪੂਰੇ ਕਰੇਗੀ ਸ਼ਹੀਦ ਊਧਮ ਸਿੰਘ ਦੇ ਸੁਪਨੇ: ਹਰਿਆਣਾ CM ਸੈਣੀ

ਸਿੱਖ ਵਿਧਾਇਕ ਜ਼ਮੀਰ ਦੀ ਆਵਾਜ਼ ਸੁਣ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ - ਗਿਆਨੀ ਕੁਲਦੀਪ ਸਿੰਘ ਗੜਗੱਜ

ਮਾਨਸਿਕ ਸਿਹਤ ਮਾਹਿਰਾਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤਾ ਹੁਲਾਰਾ

OTS-2025: ਹੁਣ ਤੱਕ 167.23 ਕਰੋੜ ਰੁਪਏ ਹੋਏ ਜਮ੍ਹਾਂ ਅਤੇ 534.54 ਕਰੋੜ ਰੁਪਏ ਦੀ ਰਾਹਤ ਗਈ ਦਿੱਤੀ: ਹਰਪਾਲ ਚੀਮਾ

ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਵਧਾਇਆ ਸਹਿਯੋਗ ਦਾ ਹੱਥ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਡੀ.ਸੀ. ਕੰਪਲੈਕਸ ਦੀ ਨਿਰਧਾਰਤ ਹਦੂਦ ਤੋਂ ਬਾਹਰ ਹੀ ਕੀਤੇ ਜਾਣ ਰੋਸ ਪ੍ਰਦਰਸ਼ਨ – ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ