Monday, October 05, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਪੰਜਾਬ ਨਿਊਜ਼ ਐਕਸਪ੍ਰੈੱਸ | October 05, 2026 07:36 PM

- *ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ*
- *ਭਗਵੰਤ ਮਾਨ ਸਰਕਾਰ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ*
- *ਭਗਵੰਤ ਸਿੰਘ ਮਾਨ ਸਰਕਾਰ ਆਈ.ਟੀ.ਆਈ. ਕੰਟਰੈਕਟ ਇੰਸਟ੍ਰਕਟਰਾਂ ਦੇ ਸੇਵਾ ਕਾਲ ਨੂੰ ਸੁਰੱਖਿਅਤ ਕਰਨ ਅਤੇ ਤਨਖਾਹ ਵਾਧੇ ਨਾਲ ਸਬੰਧਤ ਮਾਮਲਿਆਂ ਦਾ ਹੱਲ ਕੱਢਣ ਲਈ ਯਤਨਸ਼ੀਲ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 5 ਅਕਤੂਬਰ: ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਠੇਕਾ ਅਧਾਰਤ ਸਟਾਫ਼ ਦੀਆਂ ਸ਼ਿਕਾਇਤਾਂ ਤੇ ਸੇਵਾ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਵੱਖ-ਵੱਖ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।

ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ 15 ਅਕਤੂਬਰ ਤੱਕ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਬਿਨਾਂ ਕਿਸੇ ਦੇਰੀ ਸੱਦੀ ਜਾਵੇ ਤਾਂ ਜੋ ਬੋਰਡ ਦੀ ਪ੍ਰਵਾਨਗੀ ਦੀ ਲੋੜ ਵਾਲੇ ਮਾਮਲਿਆਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾ ਸਕੇ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ 15 ਅਕਤੂਬਰ ਤੱਕ ਹੱਲ ਕੀਤਾ ਜਾਵੇ। ਟਰਾਂਸਪੋਰਟ ਵਿਭਾਗ ਬਿਨਾਂ ਕਿਸੇ ਦੇਰੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵੀ ਸੱਦੇ ਤਾਂ ਜੋ ਬੋਰਡ ਦੀ ਸਹਿਮਤੀ ਲੋੜੀਂਦੇ ਮਾਮਲਿਆਂ ਨੂੰ ਤੁਰੰਤ ਪ੍ਰਵਾਨਗੀ ਮਿਲ ਸਕੇ।"

ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਦੇ ਵਫ਼ਦਾਂ ਸਮੇਤ ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਇੱਕ ਵੱਖਰੀ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਉਨ੍ਹਾਂ ਦੇ ਮੰਗ ਪੱਤਰਾਂ ਦੀ ਸਮੀਖਿਆ ਕੀਤੀ। ਯੂਨੀਅਨਾਂ ਨੇ ਗੈਸਟ ਫੈਕਲਟੀ ਅਤੇ ਕੰਟਰੈਕਟ ਇੰਸਟ੍ਰਕਟਰਾਂ ਵਜੋਂ ਆਪਣੀ ਲੰਮੀ ਸੇਵਾ ਦਾ ਹਵਾਲਾ ਦਿੰਦਿਆਂ 58 ਸਾਲ ਦੀ ਉਮਰ ਤੱਕ ਸੇਵਾ ਸੁਰੱਖਿਆ ਅਤੇ ਢੁਕਵੇਂ ਮਿਹਨਤਾਨੇ ਤੇ ਤਨਖਾਹ ਵਾਧੇ ਨਾਲ ਸਬੰਧਤ ਚਿੰਤਾਵਾਂ ਉਠਾਈਆਂ।

ਉਨ੍ਹਾਂ ਦੇ ਮਸਲਿਆਂ 'ਤੇ ਗੌਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ, "ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮਾਂ ਦੀ 58 ਸਾਲ ਦੀ ਉਮਰ ਤੱਕ ਸੇਵਾ ਸੁਰੱਖਿਆ, ਵਾਜਬ ਮਿਹਨਤਾਨੇ ਅਤੇ ਤਨਖਾਹ ਵਾਧੇ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਦੀ ਘੋਖ ਦੌਰਾਨ ਗੈਸਟ ਫੈਕਲਟੀ ਅਤੇ ਠੇਕਾ ਇੰਸਟ੍ਰਕਟਰਾਂ ਵਜੋਂ ਠੇਕਾ ਮੁਲਾਜ਼ਮਾ ਦੀ ਲੰਮੀ ਸੇਵਾ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।"

ਉਨ੍ਹਾਂ ਨੇ ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਮੁਨੀਸ਼ ਕੁਮਾਰ ਨੂੰ ਆਈ.ਟੀ.ਆਈ. ਇੰਸਟ੍ਰਕਟਰਾਂ ਦੀ ਤਨਖਾਹ ਵਾਧੇ ਦਾ ਰਸਮੀ ਪ੍ਰਸਤਾਵ ਤਿਆਰ ਕਰਕੇ ਜਲਦ ਤੋਂ ਜਲਦ ਵਿੱਤ ਵਿਭਾਗ ਨੂੰ ਸੌਂਪਣ ਦੇ ਨਿਰਦੇਸ਼ ਵੀ ਦਿੱਤੇ। ਟਰਾਂਸਪੋਰਟ ਮੰਤਰੀ ਨੇ ਕਿਹਾ, "ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਮੁਨੀਸ਼ ਕੁਮਾਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਈ.ਟੀ.ਆਈ. ਇੰਸਟ੍ਰਕਟਰਾਂ ਦੇ ਤਨਖਾਹ ਵਾਧੇ ਦਾ ਰਸਮੀ ਪ੍ਰਸਤਾਵ ਜਲਦ ਵਿੱਤ ਵਿਭਾਗ ਨੂੰ ਭੇਜਣ, ਤਾਂ ਜੋ ਇਸ ਮਾਮਲੇ 'ਤੇ ਵਿਚਾਰ ਕਰਕੇ ਇਸ ਦਾ ਤੁਰੰਤ ਹੱਲ ਕੱਢਿਆ ਜਾ ਸਕੇ।"

'ਆਪ' ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, "ਭਗਵੰਤ ਸਿੰਘ ਮਾਨ ਸਰਕਾਰ ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਨਿਰੰਤਰ ਰਾਬਤਾ ਕਾਇਮ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਅਸਲ ਮੁੱਦਿਆਂ ਅਤੇ ਮੰਗਾਂ ਦਾ ਹਮਦਰਦੀ ਨਾਲ ਫੌਰੀ ਅਤੇ ਸੁਚਾਰੂ ਹੱਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਾਇਜ਼ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਗੱਲਬਾਤ ਜਾਰੀ ਰੱਖੇਗੀ।"

ਇਨ੍ਹਾਂ ਮੀਟਿੰਗਾਂ ਦੌਰਾਨ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਵੱਲੋਂ ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਹਰਕੇਸ਼ ਕੁਮਾਰ, ਰੋਹੀ ਰਾਮ-ਬਲਜੀਤ ਸਿੰਘ, ਬਲਵਿੰਦਰ ਸਿੰਘ ਰੱਠ, ਜਗਜੀਤ ਸਿੰਘ ਅਤੇ ਜਤਿੰਦਰ ਸਿੰਘ; ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸੇਵਾ ਸਿੰਘ, ਸੁਖਰਾਜ ਸਿੰਘ, ਨਵਨੀਤ ਸਿੰਘ ਅਤੇ ਰਾਜਿੰਦਰ ਸਿੰਘ; ਅਤੇ ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਵੱਲੋਂ ਕਿਰਨਦੀਪ ਸਿੰਘ ਰੁਪਾਣਾ, ਪ੍ਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਆਪਣਾ ਪੱਖ ਰੱਖਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵੱਡੀ ਖ਼ਬਰ: 180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਆਪਣਾ ਹੀ ਮੁਲਾਜ਼ਮ

ਵੱਡੀ ਖ਼ਬਰ: ਕਾਂਗਰਸੀ ਆਗੂ ਦਿਨੇਸ਼ ਬੱਸੀ ਗ੍ਰਿਫ਼ਤਾਰ

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼: ਅਮਨ ਅਰੋੜਾ

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ ਕੀਤਾ ਜਾਵੇਗਾ ਜਨਤਕ - ਐਡਵੋਕੇਟ ਧਾਮੀ

ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਵੱਲੋਂ ਖੂਨਦਾਨੀਆਂ, ਐਨਜੀਓਜ਼ ਅਤੇ ਬਲੱਡ ਸੈਂਟਰਾਂ ਦਾ ਸਨਮਾਨ