Wednesday, October 28, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਆਮ ਆਦਮੀ ਪਾਰਟੀ ਨੇ ਮਜੀਠਾ ਵਿਖੇ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ, ਫੂਕਿਆ ਪੁਤਲਾ

ਪੰਜਾਬ ਨਿਊਜ਼ ਐਕਸਪ੍ਰੈੱਸ | October 28, 2026 08:00 PM

- “ਚਿੱਟੇ ਦਾ ਵਪਾਰੀ ਮੁਰਦਾਬਾਦ”, “ਗੈਂਗਸਟਰਾਂ ਦੇ ਜਨਮਦਾਤਾ ਨੂੰ ਜੇਲ੍ਹ ਭੇਜੋ”: ਆਪ ਕਾਰਜਕਰਤਾਵਾਂ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਲਗਾਏ ਨਾਅਰੇ
- ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੀ ₹736 ਕਰੋੜ ਦੀ ਡਰੱਗ ਮਨੀ ਦਾ ਕੀਤਾ ਪਰਦਾਫਾਸ਼, 40, 000 ਪੰਨਿਆਂ ਦੀ ਚਾਰਜਸ਼ੀਟ ਦਾਇਰ
- ਅਕਾਲੀ ਅਤੇ ਬਿਕਰਮ ਸਿੰਘ ਮਜੀਠੀਆ ਦੇ 10 ਸਾਲਾਂ ਦੇ ਰਾਜ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਾ ਤਸਕਰਾਂ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਸੀ: ਤਲਬੀਰ ਸਿੰਘ ਗਿੱਲ
- ਪਿਛਲੀ ਕੈਪਟਨ ਸਰਕਾਰ ਦੌਰਾਨ 'ਚਾਚਾ-ਭਤੀਜਾ' ਮਿਲੀਭੁਗਤ ਕਾਰਨ ਕੋਈ ਕਾਰਵਾਈ ਨਹੀਂ ਹੋਈ; ਮਜੀਠਾ ਦੇ ਲੋਕ ਹੁਣ ਡਰ ਅਤੇ ਦਬਦਬੇ ਤੋਂ ਮੁਕਤ ਹੋ ਚੁੱਕੇ ਹਨ: ਤਲਬੀਰ ਸਿੰਘ ਗਿੱਲ
- ਮਜੀਠਾ ਵਿੱਚ ਡਰ ਅਤੇ ਗੁੰਡਾਗਰਦੀ ਦਾ ਖ਼ਾਤਮਾ ਹੋ ਚੁੱਕਾ ਹੈ, ਲੋਕ ਨਸ਼ਾ ਤਸਕਰਾਂ ਖ਼ਿਲਾਫ਼ ਮੂੰਹਤੋੜ ਜਵਾਬ ਦੇਣਗੇ: ਤਲਬੀਰ ਸਿੰਘ ਗਿੱਲ
- ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ₹736 ਕਰੋੜ ਦੀ ਡਰੱਗ ਮਨੀ ਅਤੇ ਵਿੱਤੀ ਲੈਣ-ਦੇਣ ਦਾ ਪਰਦਾਫਾਸ਼, ਭਗਵੰਤ ਮਾਨ ਸਰਕਾਰ ਕਿਸੇ ਵੀ ਦਬਾਅ ਅੱਗੇ ਨਹੀਂ ਝੁਕੇਗੀ: ਜੀਵਨ ਜੋਤ ਕੌਰ
- ਭਾਜਪਾ-ਮਜੀਠੀਆ ਗਠਜੋੜ ਪੰਜਾਬ ਦੀ ਜਵਾਨੀ ਲਈ ਖ਼ਤਰਨਾਕ ਹੈ, ਲੋਕਾਂ ਨੂੰ ਉਨ੍ਹਾਂ ਦੀਆਂ ਚਾਲਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ: ਜੀਵਨ ਜੋਤ ਕੌਰ
- ਆਪ ਵਿਧਾਇਕ ਨੇ ਪੰਜਾਬ ਦੇ ਲੋਕਾਂ ਨੂੰ ਅਕਾਲੀ-ਭਾਜਪਾ ਗਠਜੋੜ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ; ਇਨ੍ਹਾਂ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਲਈ ਬੇਹੱਦ ਖ਼ਤਰਨਾਕ ਅਤੇ ਨੁਕਸਾਨਦੇਹ ਹੋਵੇਗਾ

ਅੰਮ੍ਰਿਤਸਰ, 28 ਅਕਤੂਬਰ : ਆਮ ਆਦਮੀ ਪਾਰਟੀ (ਆਪ) ਦੇ ਮਜੀਠਾ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਹਲਕੇ ਦੇ ਬੂਆ ਸਟੈਂਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਇਕੱਠੇ ਹੋਏ 'ਆਪ' ਵਰਕਰਾਂ ਨੇ ਚਿੱਟੇ ਦਾ ਵਪਾਰੀ ਮੁਰਦਾਬਾਦ ਅਤੇ "ਗੈਂਗਸਟਰਾਂ ਦੇ ਜਨਮ ਦਾਤਾ ਨੂੰ ਜੇਲ੍ਹ ਭੇਜੋ" ਦੇ ਜ਼ੋਰਦਾਰ ਨਾਅਰੇ ਲਗਾਏ ਅਤੇ ਬਿਕਰਮ ਸਿੰਘ ਮਜੀਠੀਆ ਦਾ ਪੁਤਲਾ ਫੂਕਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਬੜੀ ਦਲੇਰੀ ਨਾਲ ਕੰਮ ਕਰਦਿਆਂ ਨਸ਼ਿਆਂ ਦੇ ਸੁਦਾਗਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਹੈ। ਕਾਨੂੰਨ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰ ਰਿਹਾ ਹੈ ਅਤੇ ਪੁਲਿਸ ਵੱਲੋਂ ਮਜੀਠੀਆ ਖ਼ਿਲਾਫ਼ 40 ਹਜ਼ਾਰ ਤੋਂ ਵੀ ਵੱਧ ਪੰਨਿਆਂ ਦੀ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ। ਗਿੱਲ ਨੇ ਕਿਹਾ ਕਿ ਮਜੀਠੀਆ ਵੱਲੋਂ 10 ਸਾਲਾਂ ਦੇ ਰਾਜ ਦੌਰਾਨ ਕੀਤੇ ਗੁਨਾਹਾਂ ਦਾ ਲੇਖਾ-ਜੋਖਾ ਇੰਨਾ ਵੱਡਾ ਹੈ ਕਿ ਚਾਰਜਸ਼ੀਟ ਵੀ ਇੰਨੇ ਹੀ ਪੰਨਿਆਂ ਦੀ ਬਣਨੀ ਜਾਇਜ਼ ਸੀ। ਅਦਾਲਤ ਵੱਲੋਂ ਹੰਕਾਰੀ ਆਗੂ ਨੂੰ ਬਹੁਤ ਜਲਦ ਉਸ ਦੇ ਕੀਤੇ ਦੀ ਸਜ਼ਾ ਮਿਲੇਗੀ।

ਤਲਬੀਰ ਗਿੱਲ ਨੇ ਪਿਛਲੀਆਂ ਸਰਕਾਰਾਂ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ 5 ਸਾਲਾਂ ਦੇ ਰਾਜ ਦੌਰਾਨ 'ਚਾਚੇ-ਭਤੀਜੇ' ਦੀ ਆਪਸੀ ਮਿਲੀਭੁਗਤ ਕਾਰਨ ਮਜੀਠੀਆ 'ਤੇ ਕਿਸੇ ਨੇ ਹੱਥ ਨਹੀਂ ਸੀ ਪਾਇਆ। ਉਸ ਵੇਲੇ ਇਮਾਨਦਾਰ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ ਦੀ ਰਿਪੋਰਟ 'ਤੇ ਵੀ ਕਾਰਵਾਈ ਨਹੀਂ ਹੋਣ ਦਿੱਤੀ ਗਈ। ਪਰ ਭਗਵੰਤ ਮਾਨ ਸਰਕਾਰ ਨੇ ਬਿਨਾਂ ਕਿਸੇ ਦਬਾਅ ਦੇ ਦਲੇਰੀ ਦਿਖਾਉਂਦਿਆਂ ਮਜੀਠੀਆ ਖਿਲਾਫ ਅਦਾਲਤ 'ਚ ਚਲਾਨ ਵੀ ਪੇਸ਼ ਕਰ ਦਿੱਤਾ ਹੈ।

ਮਜੀਠੀਆ ਵੱਲੋਂ ਦਿੱਤੇ ਜਾ ਰਹੇ ਬਿਆਨਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਗਿੱਲ ਨੇ ਕਿਹਾ ਕਿ ਮਜੀਠੀਆ ਝੂਠ ਅਤੇ ਅਫ਼ਵਾਹਾਂ ਦਾ ਸਹਾਰਾ ਲੈ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਨਾਕਾਮ ਕੋਸ਼ਿਸ਼ ਕਰ ਰਿਹਾ ਹੈ, ਜਦਕਿ ਅਧਿਕਾਰੀਆਂ ਦੇ ਬਿਆਨ ਅਤੇ ਕਾਨੂੰਨੀ ਕਾਰਵਾਈ ਸਭ ਦੇ ਸਾਹਮਣੇ ਹੈ। ਮਜੀਠੀਆ ਵਲੋਂ ਆਪਣੇ ਆਪ ਨੂੰ ਮਾਝੇ ਦਾ ਜਰਨੈਲ ਕਹਾਉਣ 'ਤੇ ਤੰਜ ਕੱਸਦਿਆਂ ਗਿੱਲ ਨੇ ਕਿਹਾ ਕਿ ਮਾਝੇ ਦੇ ਅਸਲ ਜਰਨੈਲ ਤਾਂ ਧੰਨ-ਧੰਨ ਬਾਬਾ ਦੀਪ ਸਿੰਘ ਜੀ ਹਨ, ਮਜੀਠੀਆ ਵਰਗੇ ਨਸ਼ਾ ਤਸਕਰ ਆਪਣੇ ਮੂੰਹੋਂ ਜੋ ਮਰਜ਼ੀ ਕਹੀ ਜਾਣ, ਉਸ ਨਾਲ ਕੋਈ ਫ਼ਰਕ ਨਹੀਂ ਪੈਂਦਾ।

ਗਿੱਲ ਨੇ ਅੱਗੇ ਕਿਹਾ ਕਿ ਲੰਮੇ ਸਮੇਂ ਤੋਂ ਮਜੀਠਾ ਦੇ ਲੋਕ ਜਿਸ ਡਰ, ਭੈਅ ਅਤੇ ਗੁੰਡਾਗਰਦੀ ਦੇ ਦਬਦਬੇ ਹੇਠ ਜੀ ਰਹੇ ਸਨ, ਅੱਜ ਉਹ ਡਰ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ। ਮਜੀਠਾ ਦੇ ਲੋਕ ਹੁਣ ਆਜ਼ਾਦ ਮਾਹੌਲ ਵਿੱਚ ਸੁੱਖ ਦਾ ਸਾਹ ਲੈ ਰਹੇ ਹਨ ਅਤੇ ਭਗਵੰਤ ਮਾਨ ਸਰਕਾਰ ਦੀ ਇਸ ਕਾਰਵਾਈ ਤੋਂ ਬਹੁਤ ਖ਼ੁਸ਼ ਹਨ। ਆਉਣ ਵਾਲੀਆਂ ਚੋਣਾਂ ਵਿੱਚ ਮਜੀਠੇ ਦੇ ਸੂਝਵਾਨ ਲੋਕ ਨਸ਼ਿਆਂ ਦੇ ਸੁਦਾਗਰਾਂ ਖ਼ਿਲਾਫ਼ ਇੱਕਜੁੱਟ ਹੋ ਕੇ ਵਧੀਆ ਅਤੇ ਮਿਸਾਲੀ ਫ਼ੈਸਲਾ ਦੇਣਗੇ।

ਉਥੇ ਹੀ ਐਮਐਲਏ ਜੀਵਨਜੋਤ ਕੌਰ ਨੇ ਬਿਕਰਮ ਸਿੰਘ ਮਜੀਠੀਆ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ 'ਤੇ ਤਿੱਖਾ ਹਮਲਾ ਬੋਲਦਿਆਂ ਇਸ ਨੂੰ ਪੰਜਾਬ ਦੇ ਭਵਿੱਖ ਲਈ ਬੇਹੱਦ ਘਾਤਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਬੜੀ ਦਲੇਰੀ ਦਿਖਾਉਂਦਿਆਂ ਬਿਕਰਮ ਮਜੀਠੀਆ ਖ਼ਿਲਾਫ਼ ਅਦਾਲਤ ਵਿੱਚ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਚਾਰਜਸ਼ੀਟ ਵਿੱਚ ਮਜੀਠੀਆ ਵੱਲੋਂ 10 ਸਾਲਾਂ ਦੇ ਰਾਜ ਦੌਰਾਨ ਨਸ਼ਾ ਵੇਚ ਕੇ ਕਮਾਏ ਗਏ 736 ਕਰੋੜ ਰੁਪਏ ਦੀ ਡਰੱਗ ਮਨੀ ਅਤੇ ਉਸ ਪੈਸੇ ਨੂੰ ਵੱਖ-ਵੱਖ ਕੰਪਨੀਆਂ ਵਿੱਚ ਘੁਮਾਉਣ ਦਾ ਪੂਰਾ ਬਿਓਰਾ ਦਰਜ ਹੈ।

ਜੀਵਨਜੋਤ ਕੌਰ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਪਾਕਿਸਤਾਨ ਸਰਹੱਦ ਤੋਂ ਆਉਂਦੇ ਨਸ਼ੇ 'ਤੇ ਕਾਫ਼ੀ ਹੱਦ ਤੱਕ ਠੱਲ੍ਹ ਪਾਏ ਜਾਣ ਤੋਂ ਬਾਅਦ, ਹੁਣ ਗੁਜਰਾਤ ਤੋਂ ਪੰਜਾਬ ਵਿੱਚ ਨਸ਼ਾ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਅਤੇ ਬਿਕਰਮ ਮਜੀਠੀਆ ਆਪਸ ਵਿੱਚ ਮਿਲ ਕੇ ਪੰਜਾਬ ਵਿੱਚ ਸਰਕਾਰ ਬਣਾਉਣ ਦੀਆਂ ਯੋਜਨਾਵਾਂ ਬਣਾ ਰਹੇ ਹਨ। ਇਨ੍ਹਾਂ ਦਾ ਅਸਲ ਮਕਸਦ ਗੁਜਰਾਤ ਤੋਂ ਨਸ਼ਾ ਲਿਆ ਕੇ ਪੰਜਾਬ ਨੂੰ ਇੱਕ ਵਾਰ ਫ਼ਿਰ ਤਬਾਹੀ ਦੇ ਰਾਹ 'ਤੇ ਧੱਕਣਾ ਹੈ।

ਐਮਐਲਏ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਗਠਜੋੜ ਦੀਆਂ ਚਾਲਾਂ ਅਤੇ ਸਾਜ਼ਿਸ਼ਾਂ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ, ਕਿਉਂਕਿ ਇਨ੍ਹਾਂ ਦੋਵਾਂ ਧਿਰਾਂ ਦਾ ਇਕੱਠੇ ਹੋਣਾ ਪੰਜਾਬ ਲਈ ਬਹੁਤ ਹੀ ਖ਼ਤਰਨਾਕ ਅਤੇ ਨੁਕਸਾਨਦੇਹ ਸਾਬਤ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ 

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ 'ਚ ਲਿਜਾਣ ਦੀ ਪੇਸ਼ਕਸ਼

ਮਾਨਸਾ ਦੇ ਐੱਸਐੱਸਪੀ ਨੂੰ ਬਰਖ਼ਾਸਤ ਕੀਤਾ ਜਾਵੇ, ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਅਸਤੀਫ਼ਾ ਦੇਣ: ਪਰਗਟ ਸਿੰਘ

ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਮੰਤਰੀ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ-ਚੰਡੀਗੜ੍ਹ ’ਚ ਮੁੜ ਬਦਲੇਗਾ ਮੌਸਮ, ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਦੀ ਸੰਭਾਲ ਲਈ ਸਤੰਬਰ ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ