Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ਼ਲਾ ਪ੍ਰੀਖਿਆ 6 ਦਸੰਬਰ ਨੂੰ

ਪੰਜਾਬ ਨਿਊਜ਼ ਐਕਸਪ੍ਰੈੱਸ | September 11, 2026 06:06 PM

ਚੰਡੀਗੜ੍ਹ, 11 ਸਤੰਬਰ: ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਵਿਖੇ ਜੁਲਾਈ 2027 ਟਰਮ ਵਿੱਚ ਦਾਖ਼ਲੇ ਲਈ ਯੋਗ ਲੜਕੇ ਅਤੇ ਲੜਕੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੁਲਾਈ 2027 ਟਰਮ ਵਿੱਚ ਦਾਖ਼ਲੇ ਲਈ ਲਿਖਤੀ ਦਾਖ਼ਲਾ ਪ੍ਰੀਖਿਆ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵੱਲੋਂ 6 ਦਸੰਬਰ, 2026 (ਐਤਵਾਰ) ਨੂੰ ਲਈ ਜਾਵੇਗੀ। ਇਸ ਪ੍ਰੀਖਿਆ ਲਈ ਉਹ ਉਮੀਦਵਾਰ ਯੋਗ ਹਨ, ਜਿਨ੍ਹਾਂ ਦਾ ਜਨਮ 2 ਜੁਲਾਈ, 2013 ਤੋਂ 1 ਜਨਵਰੀ, 2015 ਦਰਮਿਆਨ ਹੋਇਆ ਹੋਵੇ ਅਤੇ ਉਹ ਕਿਸੇ ਮਾਨਤਾ ਪ੍ਰਾਪਤ ਸਕੂਲ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦੇ ਹੋਣ ਜਾਂ ਸੱਤਵੀਂ ਜਮਾਤ ਪਾਸ ਕਰ ਚੁੱਕੇ ਹੋਣ। ਚੁਣੇ ਗਏ ਉਮੀਦਵਾਰਾਂ ਨੂੰ ਅੱਠਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਲਿਖਤੀ ਪ੍ਰੀਖਿਆ ਵਿੱਚ ਤਿੰਨ ਪੇਪਰ—ਅੰਗਰੇਜ਼ੀ, ਗਣਿਤ ਅਤੇ ਜਨਰਲ ਨਾਲੇਜ ਸ਼ਾਮਲ ਹੋਣਗੇ। ਜ਼ੁਬਾਨੀ ਪ੍ਰੀਖਿਆ/ਇੰਟਰਵਿਊ ਸਿਰਫ਼ ਉਹਨਾਂ ਉਮੀਦਵਾਰਾਂ ਦੀ ਲਈ ਜਾਵੇਗੀ ਜੋ ਲਿਖਤੀ ਪ੍ਰੀਖਿਆ ਪਾਸ ਕਰਨਗੇ, ਜਿਸਦੀ ਤਾਰੀਖ਼ ਬਾਰੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।

ਆਰ.ਆਈ.ਐਮ.ਸੀ. ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀ ਪ੍ਰਕਿਰਿਆ ਲਿੰਕ (https://examinationservices.nic.in/ExamSys26Part2/Root/Home.aspx?enc=Ei4cajBkK1gZSfgr53ImFQBut9oTMxhETt9bNm6zcP2ghS+a59eor30/A5h2io4z) 'ਤੇ ਉਪਲਬਧ ਹੈ। ਇਹ ਜਾਣਕਾਰੀ ਆਰ.ਆਈ.ਐਮ.ਸੀ. ਦੀ ਅਧਿਕਾਰਤ ਵੈੱਬਸਾਈਟ www.rimc.edu.in 'ਤੇ ਵੀ ਉਪਲਬਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 234ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਈਂ ਛਾਪੇਮਾਰੀ; 261 ਕਾਬੂ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ, ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ