Friday, August 21, 2026

Punjab

ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਪੰਜਾਬ ਨਿਊਜ਼ ਐਕਸਪ੍ਰੈੱਸ | August 21, 2026 05:33 PM

- *ਕੈਬਨਿਟ ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਵਿਭਾਗੀ ਕੰਮਕਾਜ ਅਤੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ*

ਚੰਡੀਗੜ੍ਹ, 21 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗਬਾਨੀ ਸ੍ਰੀ ਮਨੀਸ਼ ਕੁਮਾਰ ਨੇ ਮੰਤਰੀ ਨੂੰ ਸੂਬੇ ਵਿੱਚ ਬਾਗ਼ਬਾਨੀ ਨਾਲ ਸਬੰਧਤ ਹੋ ਰਹੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ, ਜੀਕਾ, ਦੀ ਸਹਾਇਤਾ ਨਾਲ ਪੰਜਾਬ ਵਿੱਚ ਸ਼ੁਰੂ ਹੋਣ ਵਾਲੇ 1, 300 ਕਰੋੜ ਰੁਪਏ ਦੇ ਵਿਸ਼ੇਸ਼ ਜੀਕਾ ਪ੍ਰੋਜੈਕਟ, ‘ਆਪਣਾ ਪਿੰਡ–ਆਪਣਾ ਬਾਗ਼’ ਅਤੇ ਬਾਗ਼ਬਾਨੀ ਵਿਕਾਸ ਕੇਂਦਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਸ੍ਰੀ ਭਗਤ ਨੇ ਸੂਬੇ ਦੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰ ਮਾਲਕਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਹਦਾਇਤ ਕੀਤੀ। ਮੰਤਰੀ ਨੇ ਵਿਭਾਗ ਦੇ ਸਾਰੇ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਮੰਤਰੀ ਸ੍ਰੀ ਭਗਤ ਨੇ ਬਾਗਬਾਨੀ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਕਿੱਤਿਆਂ ਵੱਲ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਦੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਸਪੀਕਰ ਸੰਧਵਾਂ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹੋਏ ਹਿੰਸਕ ਹਮਲੇ ’ਤੇ ਰਾਜਸਥਾਨ ਦੇ CM ਤੋਂ ਕੀਤੀ ਫੌਰੀ ਕਾਰਵਾਈ ਦੀ ਮੰਗ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ

ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

66 ਸਾਲਾ ਮਹਿਲਾ ਨੂੰ ਗੰਭੀਰ ਹਾਰਟ ਵਾਲਵ ਲੀਕੇਜ ਤੋਂ ਮਿਲੀ ਰਾਹਤ, ਪਾਰਸ ਹੈਲਥ ਪੰਚਕੂਲਾ ਵਿਖੇ ਸਫਲ ਮਾਈਟ੍ਰਾਕਲਿਪ ਪ੍ਰਕਿਰਿਆ

ਮੋਹਾਲੀ ਪੁਲਿਸ ਵੱਲੋਂ 302 ਭਗੌੜਿਆਂ ਖ਼ਿਲਾਫ਼ ਕਾਰਵਾਈ, 200 ਗ੍ਰਿਫ਼ਤਾਰ

ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਬੈਂਸ

ਪੰਜਾਬ ਸੂਬੇ ਨੇ ਮੋਹਾਲੀ ਦੇ ਸਰਕਾਰੀ ਸੰਸਥਾਨ ਵਿੱਚ ਤਿੰਨ ਹੋਰ ਸਫਲ ਲਿਵਰ ਟਰਾਂਸਪਲਾਂਟ ਨਾਲ ਰਚਿਆ ਨਵਾਂ ਮੀਲ ਪੱਥਰ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਚੀਮਾ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਸਪੀਕਰ ਸੰਧਵਾਂ ਅਤੇ ਮੰਤਰੀ ਡਾ. ਬਲਜੀਤ ਕੌਰ