Wednesday, March 19, 2025

Punjab

ਇੱਕ ਵੀ ਰਾਸ਼ਨ ਕਾਰਡ ਨਹੀਂ ਹੋਵੇਗਾ ਰੱਦ, ਅਸੀਂ ਤਾਂ ਹੋਰ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਤਿਆਰੀ ‘ਚ ਹਾਂ : ਭਗਵੰਤ ਮਾਨ

PUNJAB NEWS EXPRESS | May 30, 2024 07:11 PM

ਅਫ਼ਵਾਹਾਂ ਫੈਲਾਉਣ ਵਾਲਿਆਂ 'ਤੇ ਵਿਸ਼ਵਾਸ ਨਾ ਕਰੋ, ਪੰਜਾਬ ਵਿਚ ਕੋਈ ਵੀ ਭੁੱਖਾ ਨਹੀਂ ਸੌਵੇਂਗਾ, ਇਹ ਮੇਰੀ ਜ਼ਿੰਮੇਵਾਰੀ ਹੈ: ਮੁੱਖ ਮੰਤਰੀ ਮਾਨ

ਸਾਰੇ ਲਾਭਪਾਤਰੀਆਂ ਨੂੰ ਨਵੀਂ ਅਤੇ ਉੱਚ ਗੁਣਵੱਤਾ ਵਾਲੀ ਕਣਕ ਹੀ ਮਿਲੇਗੀ– ਭਗਵੰਤ ਮਾਨ

ਪਟਿਆਲਾ: ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਜੂਨ ਨੂੰ ਜ਼ਰੂਰ ਵੋਟ ਪਾਉਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ, ਪਰ ਤੁਹਾਡੀ ਵੋਟ ਵੀ ਬਹੁਤ ਹੀ ਜ਼ਰੂਰੀ ਹੈ। 

ਰੋਡ ਸ਼ੋਅ ਵਿੱਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੁਝ ਅਖ਼ਬਾਰਾਂ, ਜਿਨ੍ਹਾਂ ਦੇ ਮਾਲਕ ਸਾਡੇ ਸ਼ਹੀਦਾਂ ਦੇ ਕਫਨਾਂ ਦਾ ਪੈਸਾ ਖਾ ਗਏ ਅਤੇ ਹੁਣ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਵੱਲੋਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਅਸੀਂ ਰਾਸ਼ਨ ਕਾਰਡ ਰੱਦ ਕਰ ਦੇਵਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕੋਰਾ ਝੂਠ ਅਤੇ ਬੇਬੁਨਿਆਦ ਅਫ਼ਵਾਹ ਹੈ। ਉਹ ਚੋਣਾਂ ਤੋਂ ਠੀਕ ਪਹਿਲਾਂ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ।  ਲੋਕਾਂ ਨੂੰ ਅਜਿਹੀਆਂ ਅਫ਼ਵਾਹ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਅਜਿਹੀਆਂ ਖ਼ਬਰਾਂ 'ਤੇ ਧਿਆਨ ਨਹੀਂ ਦੇਣਾ ਚਾਹੀਦਾ।  

ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਰਾਸ਼ਨ ਕਾਰਡ ਰੱਦ ਨਹੀਂ ਕੀਤਾ ਜਾਵੇਗਾ, ਸਗੋਂ ਜਿਨ੍ਹਾਂ ਲੋਕਾਂ ਕੋਲ ਅਜੇ ਤੱਕ ਰਾਸ਼ਨ ਕਾਰਡ ਨਹੀਂ ਹਨ, ਉਨ੍ਹਾਂ ਨੂੰ ਵੀ ਰਾਸ਼ਨ ਕਾਰਡ ਜਾਰੀ ਕੀਤੇ ਜਾਣਗੇ। ਮਾਨ ਨੇ ਕਿਹਾ ਕਿ ਉਹ ਆਮ ਲੋਕਾਂ ਲਈ ਕੋਈ ਵੀ ਸਹੂਲਤ ਬੰਦ ਕਰਨ ਬਾਰੇ ਸੋਚ ਵੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਦੇ ਵੀ ਕੋਈ ਭੁੱਖਾ ਨਹੀਂ ਸੌਵੇਂਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਹਿਲਾਂ ਵਾਂਗ ਹੀ ਕਣਕ ਅਤੇ ਆਟਾ ਵੰਡੇਗੀ ਅਤੇ ਲੋਕਾਂ ਨੂੰ ਉੱਚ ਗੁਣਵੱਤਾ ਵਾਲੀ ਕਣਕ ਹੀ ਮਿਲੇਗੀ।
 
ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਉਨ੍ਹਾਂ 'ਤੇ ਜਾਂ ਅਰਵਿੰਦ ਕੇਜਰੀਵਾਲ 'ਤੇ ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਕਰਨ ਦਾ ਦੋਸ਼ ਨਹੀਂ ਲਗਾ ਸਕਦਾ। ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਲੋਕਾਂ ਨੂੰ ਮੁਫ਼ਤ ਬਿਜਲੀ ਦੇ ਰਹੇ ਹਨ, ਸਕੂਲ ਅਤੇ ਹਸਪਤਾਲ ਬਣਾ ਰਹੇ ਹਨ। ਉਨ੍ਹਾਂ ਨੇ ਪੰਜਾਬ ਲਈ ਇੱਕ ਥਰਮਲ ਪਾਵਰ ਪਲਾਂਟ ਵੀ ਖ਼ਰੀਦਿਆ ਹੈ।  ਸਿਰਫ਼ ਪੰਜਾਬ ਵਿਰੋਧੀ ਅਤੇ ਭ੍ਰਿਸ਼ਟ ਤਾਕਤਾਂ ਹੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਇਨ੍ਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਉਹ (ਦੂਸਰੀਆਂ ਪਾਰਟੀਆਂ) ਵੀ ਵੋਟਾਂ ਲਈ ਪੈਸੇ ਵੰਡਣਗੀਆਂ, “ਪੈਸੇ ਲੈਣ ਤੋਂ ਇਨਕਾਰ ਨਾ ਕਰਿਓ”। ਪਰ ਪੈਸੇ ਲੈ ਕੇ ਆਪਣੀ ਮਰਜ਼ੀ ਅਨੁਸਾਰ ਅਤੇ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਹੀ ਵੋਟ ਪਾਓ। ਮਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਵਾਅਦਾ ਕੀਤਾ ਕਿ ਪਹਿਲੀ ਜੂਨ ਤੋਂ ਬਾਅਦ ਸਭ ਕੁਝ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ।

ਭਗਵੰਤ ਮਾਨ ਨੇ ਪਟਿਆਲਾ ਦੇ ਕੈਪਟਨ ਪਰਿਵਾਰ 'ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਮੁਗ਼ਲ ਸਾਮਰਾਜ ਦੌਰਾਨ ਉਨ੍ਹਾਂ ਦਾ ਪਰਿਵਾਰ ਮੁਗ਼ਲਾਂ ਦੇ ਨਾਲ ਸੀ, ਅੰਗਰੇਜ਼ਾਂ ਦੇ ਰਾਜ ਦੌਰਾਨ ਉਹ ਅੰਗਰੇਜ਼ਾਂ ਨਾਲ ਰਲ ਗਏ ਸਨ, ਅਕਾਲੀ ਸਰਕਾਰ ਦੇ ਸਮੇਂ ਉਹ ਅਕਾਲੀ ਸਨ ਅਤੇ ਕਾਂਗਰਸ ਦੇ ਰਾਜ ਦੌਰਾਨ ਉਹ ਕਾਂਗਰਸ 'ਚ ਸਨ। ਹੁਣ ਭਾਜਪਾ ਦੀ ਸਰਕਾਰ ਹੈ, ਇਸ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋ ਗਿਆ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਲੋਕਾਂ ਦਾ ਸਾਥ ਨਹੀਂ ਦਿੱਤਾ ਅਤੇ ਨਾ ਹੀ ਕਦੇ ਆਮ ਲੋਕਾਂ ਲਈ ਕੁਝ ਕੀਤਾ ਹੈ। 

ਭਗਵੰਤ ਮਾਨ ਨੇ 'ਆਪ' ਦੇ ਰੋਡ ਸ਼ੋਅ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ 'ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਸਮਰਥਨ ਉਨ੍ਹਾਂ ਨੂੰ ਥੱਕਣ ਨਹੀਂ ਦਿੰਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਸੰਸਦ ਵਿੱਚ ਭੇਜਣ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਮੋਦੀ ਦੀ ਰੈਲੀ ਵਿੱਚ ਭੀੜ ਦਿਖਾਉਣ ਲਈ 400 ਰੁਪਏ ਪ੍ਰਤੀ ਵਿਅਕਤੀ ਦਿਹਾੜੀ ‘ਤੇ ਲੋਕ ਲੈ ਕੇ ਆਏ ਸਨ ਅਤੇ ਬਾਅਦ ਵਿੱਚ ਉਨ੍ਹਾਂ ਲੋਕਾਂ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਭਗਵੰਤ ਮਾਨ ਨੇ ਆਪਣੀ ਮਸ਼ਹੂਰ ਕਿੱਕਲੀ-2  ਵੀ ਸੁਣਾਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, 1 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਜਨ ਅੰਦੋਲਨ

'ਯੁੱਧ ਨਸ਼ਿਆਂ ਵਿਰੁੱਧ' 18ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 95 ਨਸ਼ਾ ਤਸਕਰ ਕਾਬੂ; 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਬਰਾਮਦ

ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਸੰਗਰੂਰ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾਨਾ

ਅਮਨ ਅਰੋੜਾ ਵਲੋਂ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ, ਨਸ਼ਾ ਪੀੜਤਾਂ ਦੇ ਮੁੜਵਸੇਬੇ ਲਈ ਹੁਨਰ ਵਿਕਾਸ ਦੇ ਯਤਨਾਂ ਨੂੰ ਤੇਜ਼ ਕਰਨ ਦੇ ਨਿਰਦੇਸ਼

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

ਪੰਜਾਬ ਵਿੱਚ 'ਆਪ' ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ

ਖਰੜ ਵਿਧਾਨਸਭਾ ਵਿੱਚ 22 ਸਥਾਨਾਂ ਤੇ ਭਾਜਪਾ ਨੇਤਾ ਜੋਸ਼ੀ ਨੇ ਮਨਾਈ ਹੋਲੀ, -- ਆਪਸੀ ਭਾਈਚਾਰੇ ਅਤੇ ਰੰਗਾਂ ਦਾ ਤਿਉਹਾਰ ਹੈ ਹੋਲੀ - ਵਿਨੀਤ ਜੋਸ਼ੀ

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ  ਸਿੰਘ ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਲੋਕਾਂ ਨੂੰ ਹੋਲਾ ਮੁਹੱਲਾ ਦੇ ਤਿਉਹਾਰ ਦੀ ਨਿੱਘੀ ਵਧਾਈ ਦਿੱਤੀ

ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ