Saturday, June 27, 2026
ਤਾਜਾ ਖਬਰਾਂ
ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

Punjab

ਉਤਰਾਖੰਡ ਦੇ ਆਸ਼ੀਸ਼ ਨੇਗੀ ਵੱਲੋਂ ਸਿੱਖਾਂ ਨੂੰ ਜੂਨ 1984 ਦਹੁਰਾਉਣ ਦੀ ਧਮਕੀ, ਜਥੇਦਾਰ ਨੇ SGPC ਨੂੰ ਸਖ਼ਤ ਕਾਨੂੰਨੀ ਕਾਰਵਾਈ ਲਈ ਕਿਹਾ

ਪੰਜਾਬ ਨਿਊਜ਼ ਐਕਸਪ੍ਰੈੱਸ | June 27, 2026 02:45 PM

ਸ੍ਰੀ ਅੰਮ੍ਰਿਤਸਰ, 27 ਜੂਨ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਦੇ ਆਸ਼ੀਸ਼ ਨੇਗੀ ਨਾਮਕ ਇੱਕ ਸ਼ਰਾਰਤੀ ਵਿਅਕਤੀ ਵੱਲੋਂ ਸਿੱਖਾਂ ਨੂੰ ਜੂਨ 1984 ਦਹੁਰਾਉਣ ਦੀ ਧਮਕੀ ਦੇਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਉਤਰਾਖੰਡ ਸਰਕਾਰ ਨੂੰ ਆਖਿਆ ਕਿ ਇਹੋ ਜਿਹੇ ਲੋਕ ਦੇਸ਼ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵੱਡਾ ਖਤਰਾ ਹਨ। ਉਨ੍ਹਾਂ ਕਿਹਾ ਕਿ ਆਸ਼ੀਸ਼ ਨੇਗੀ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜਿਸ ਸਿੱਖ ਕੌਮ ਦੀਆਂ ਸ਼ਹਾਦਤਾਂ ਦੇ ਸਦਕਾ ਅੱਜ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਉਹ ਉਨ੍ਹਾਂ ਨੂੰ ਖੁੱਲ੍ਹੇਆਮ ਲਲਕਾਰੇ ਮਾਰ ਰਿਹਾ ਹੈ, ਜਿਸ ਦੇ ਨਤੀਜੇ ਠੀਕ ਨਹੀਂ ਨਿਕਲਣਗੇ। ਉਨ੍ਹਾਂ ਕਿਹਾ ਕਿ ਨੇਗੀ ਦੇ ਪ੍ਰਗਟਾਵੇ ਤੋਂ ਸਿੱਧ ਹੁੰਦਾ ਹੈ ਕਿ ਦੇਸ਼ ਅੰਦਰ ਕੁਝ ਸ਼ਰਾਰਤੀ ਲੋਕਾਂ ਦੇ ਮਨਾਂ ਅੰਦਰ ਕਿਤਨੀ ਗਹਿਰੀ ਸਿੱਖ ਵਿਰੋਧੀ ਨਫ਼ਰਤ ਭਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਅਤੇ ਯਾਤਰਾ ਉੱਤੇ ਜਾਣ ਲੱਗਿਆਂ ਕਿਸੇ ਤਰ੍ਹਾਂ ਦੀ ਭੜਕਾਹਟ ਵਿੱਚ ਨਾ ਆਉਣ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਵਿੱਚ ਰੱਖਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਤਰਾਖੰਡ ਅੰਦਰ ਕੁਝ ਸ਼ਰਾਰਤੀ ਲੋਕਾਂ ਵੱਲੋਂ ਸਿੱਖਾਂ ਦੇ ਕਕਾਰ ਪਹਿਨਣ ਦੇ ਅਧਿਕਾਰ ਉੱਤੇ ਵਾਰ-ਵਾਰ ਸਵਾਲ ਚੁੱਕੇ ਜਾ ਰਹੇ ਹਨ ਇਨ੍ਹਾਂ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਿੱਖ ਤੇ ਪੰਜਾਬੀ ਉਤਰਾਖੰਡ ਜਾਂਦੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਕਿ ਪਹਿਲਾਂ ਕੁਝ ਸਥਾਨਕ ਲੋਕਾਂ ਨੇ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਕਕਾਰਾਂ ਅਤੇ ਬਾਣੇ ਦੇ ਕਾਰਨ ਨਿਸ਼ਾਨਾ ਬਣਾਇਆ ਅਤੇ ਬਾਅਦ ਵਿੱਚ ਘਟਨਾਵਾਂ ਨੂੰ ਦੋਵਾਂ ਭਾਈਚਾਰਿਆਂ ਵਿਚਕਾਰ ਫਿਰਕੂ ਚਿੰਤਾ ਦੀ ਰੰਗਤ ਦਿੱਤੀ। ਉਨ੍ਹਾਂ ਕਿਹਾ ਕਿ ਉਤਰਾਖੰਡ ਸਰਕਾਰ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਪਛਾਣ ਕੇ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਜੇਕਰ ਇਸ ਵਰਤਾਰੇ ਨੂੰ ਨਾ ਠੱਲ੍ਹਿਆ ਗਿਆ ਤਾਂ ਸਿੱਖਾਂ ਨੂੰ ਉਤਰਾਖੰਡ ਯਾਤਰਾ ਸਬੰਧੀ ਮਜ਼ਬੂਰਨ ਸਖ਼ਤ ਫ਼ੈਸਲਾ ਲੈਣਾ ਪਵੇਗਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸ਼ੀਸ਼ ਨੇਗੀ ਵੱਲੋਂ ਦਿੱਤੀ ਗਈ ਧਮਕੀ ਅਤੇ ਸਿੱਖ-ਵਿਰੋਧੀ ਪ੍ਰਗਟਾਵੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਇਸ ਦੇ ਵਿਰੁੱਧ ਅੰਮ੍ਰਿਤਸਰ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਅਨਸਰਾਂ ਨੂੰ ਸਬਕ ਸਿਖਾਇਆ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ 'ਸੂਰਮਾ' ਮੁਹਿੰਮ ਦੀ ਕੀਤੀ ਸ਼ੁਰੂਆਤ; ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮਾ' ਛਾਪਾਂ ਅਤੇ ਟੀ-ਸ਼ਰਟਾਂ ਦੇ ਕੇ ਕੀਤਾ ਸਨਮਾਨਿਤ

Breaking: ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਕੱਤਰਤਾ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ, ਪੜ੍ਹੋ ਵੇਰਵਾ

Breaking: ਸ਼੍ਰੋਮਣੀ ਕਮੇਟੀ ਨੇ 5 ਜੁਲਾਈ ਨੂੰ ਸੱਦਿਆ ਪੰਥਕ ਇਕੱਠ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਜਣੇ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਵੱਡੀ ਖਬਰ: ਐਸਜੀਪੀਸੀ ਪ੍ਰਧਾਨ ਧਾਮੀ ਨੇ ਅਸਤੀਫ਼ੇ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ

ਕੇਂਦਰ ਸਰਕਾਰ ਦੀ VB-G RAM G ਸਕੀਮ ਪੰਜਾਬ 'ਚ ਲਾਗੂ

ਚੰਡੀਗੜ੍ਹ ਕੈਸ਼ੀਅਰ ਕਤਲ ਕਾਂਡ: ਮੁੱਖ ਮੁਲਜ਼ਮ ਦਾ ਵਧੀਆ ਰਿਮਾਂਡ

BCA ਦੇ ਵਿਦਿਆਰਥੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ ਤੋਂ ਪਹਿਲਾਂ 'ਆਪ' ਦੀ ਵੱਡੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ