Friday, June 19, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ - SGPC ਪ੍ਰਧਾਨ

ਪੰਜਾਬ ਨਿਊਜ਼ ਐਕਸਪ੍ਰੈੱਸ | June 19, 2026 04:40 PM

- ਕਿਹਾ; ਉਤਰਾਖੰਡ ਸਰਕਾਰ ਨਿਰਪੱਖ ਜਾਂਚ ਕਰਵਾ ਕੇ ਨੌਜਵਾਨਾਂ ਨੂੰ ਦੇਵੇ ਇਨਸਾਫ਼

ਅੰਮ੍ਰਿਤਸਰ, 19 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਦੇ ਕਰਣਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਅਤੇ ਇਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਇਕਪਾਸੜ ਕਾਰਵਾਈ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਉਤਰਾਖੰਡ ਸਰਕਾਰ ਨੂੰ ਇਸ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਲਈ ਆਖਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕਿਰਪਾਨ ਉਨ੍ਹਾਂ ਦੇ ਧਾਰਮਿਕ ਕਕਾਰ ਹਨ, ਜਿਨ੍ਹਾਂ ਨੂੰ ਪਹਿਨਣ ਦਾ ਸਿੱਖਾਂ ਨੂੰ ਸੰਵਿਧਾਨਕ ਹੱਕ ਹਾਸਲ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਸਰਕਾਰੀ ਅਧਿਕਾਰੀਆਂ ਦੀ ਵੀ ਸੰਵਿਧਾਨਕ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਤਾਜ਼ਾ ਘਟਨਾ ਵਿਚ ਪਹਿਲਾਂ ਕੁਝ ਸਥਾਨਕ ਲੋਕਾਂ ਵੱਲੋਂ ਸਿੱਖ ਨੌਜਵਾਨਾਂ ’ਤੇ ਹਮਲਾ ਕੀਤਾ ਗਿਆ, ਜਿਸ ਦੇ ਵਿਰੋਧ ਵਿਚ ਝਗੜਾ ਵਧਿਆ। ਪੁਲਿਸ ਵੱਲੋਂ ਨਿਰਪੱਖ ਕਾਰਵਾਈ ਕਰਨ ਦੀ ਥਾਂ ਸਿੱਖ ਸ਼ਰਧਾਲੂਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਬਹੁਤ ਹੀ ਮੰਦਭਾਗਾ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾਣ ਵਾਲੀ ਸਿੱਖ ਸੰਗਤ ਦੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਉਣਾ ਉਤਰਾਖੰਡ ਸਰਕਾਰ ਦੀ ਜ਼ਿੰਮੇਵਾਰੀ ਹੈ। ਕਿਸੇ ਵੀ ਸਥਿਤੀ ਵਿੱਚ ਸਿੱਖ ਸ਼ਰਧਾਲੂਆਂ ਨਾਲ ਵਿਤਕਰਾ ਜਾਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਸੰਗਤ ਨੂੰ ਸ਼ਾਂਤੀ, ਸੰਜਮ ਅਤੇ ਇਕਜੁੱਟਤਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਭੜਕਾਹਟ ਵਿੱਚ ਨਾ ਆਉਣ। ਉਨ੍ਹਾਂ ਸਥਾਨਕ ਸਿੱਖ ਆਗੂਆਂ ਨੂੰ ਵੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੱਕ ਪਹੁੰਚ ਕਰਕੇ ਸਿੱਖ ਨੌਜਵਾਨਾ ਨੂੰ ਇਨਸਾਫ਼ ਦਿਵਾਉਣ ਲਈ ਆਖਿਆ। ਉਨ੍ਹਾਂ ਉਤਰਾਖੰਡ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਭੜਕਾਊ ਬਿਆਨਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ’ਤੇ ਰੋਕ ਲਗਾਉਣ ਦੀ ਵੀ ਅਪੀਲ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਭੀਖੀ ਵਿੱਚ ਦੁਜੀ ਵਾਰ ਟੁੱਟੀ ਨਹਿਰ: ਵੱਡੀਆਂ ਤਰੇੜਾਂ ਆਈਆਂ

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ GST ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਪੰਜਾਬ ‘ਚ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਵੱਡੀ ਖ਼ਬਰ: ਮਲੇਸ਼ੀਆ ਤੋਂ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨ ਡਿਪੋਰਟ

ਪੰਜਾਬ ਸਰਕਾਰ ਵੱਲੋਂ ਵੱਡੇ ਫੈਸਲਿਆਂ ਦੀ ਉਮੀਦ, CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ

ਹੁਸ਼ਿਆਰਪੁਰ ਵਿੱਚ ਪ੍ਰਵਾਸੀ ਮਜ਼ਦੂਰ ਨੇ ਪਤਨੀ ਦਾ ਕੀਤਾ ਕਤਲ