Friday, October 23, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਪੰਜਾਬ ਨਿਊਜ਼ ਐਕਸਪ੍ਰੈੱਸ | October 23, 2026 03:15 PM

- *ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ ਦਾ ਭੰਗੜੇ ਅਤੇ ਹਾਰਾਂ ਨਾਲ ਨਿੱਘਾ ਸਵਾਗਤ*
- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਨੂੰ ਅਜਿਹੇ ਵੱਕਾਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ*

ਐਸਏਐਸ ਨਗਰ (ਮੁਹਾਲੀ ), 23 ਅਕਤੂਬਰ : ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ, 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੁਹਾਲੀ ਵਿਖੇ ਪਹੁੰਚੀ।

ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਟੀਮ ਦਾ ਹਵਾਈ ਅੱਡੇ 'ਤੇ ਢੋਲ ਦੀ ਤਾਲ ਉਤੇ ਭੰਗੜੇ, ਰਵਾਇਤੀ ਹਾਰਾਂ ਅਤੇ ਪੰਜਾਬੀ ਮਹਿਮਾਨ ਨਿਵਾਜ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੋਹ-ਭਿੱਜੇ ਸਵਾਗਤ ਤੋਂ ਖੁਸ਼ ਹੋਏ ਮਹਿਮਾਨ ਖਿਡਾਰੀਆਂ ਨੇ ਮੇਜ਼ਬਾਨਾਂ ਦਾ ਧੰਨਵਾਦ ਕੀਤਾ ਅਤੇ ਹਾਕੀ ਦੇ ਮੱਕੇ ਵਜੋਂ ਜਾਣੀ ਜਾਂਦੀ ਧਰਤੀ ਪੰਜਾਬ ਵਿੱਚ ਖੇਡਣ ਲਈ ਉਤਸ਼ਾਹ ਜ਼ਾਹਿਰ ਕੀਤਾ।

ਟੂਰਨਾਮੈਂਟ ਲਈ ਜਾਪਾਨ ਦੀ ਟੀਮ ਵਿੱਚ ਯਾਮਾਦਾ ਸ਼ੋਟਾ, ਤਨਾਕਾ ਸੇਰੇਨ, ਵਾਤਨਬੇ ਜੂਨ, ਮਾਤਸੁਮੋਟੋ ਕਾਜ਼ੂਮਾਸਾ, ਨਾਗਾਈ ਯੁਮਾ, ਯਾਮਾਸ਼ਿਤਾ ਮਨਾਬੂ, ਫੁਜੀਸ਼ਿਮਾ ਰਾਏਕੀ (ਕਪਤਾਨ), ਨਾਗਯੋਸ਼ੀ ਕੇਨ, ਸੈਤੋ ਹੀਰੋ, ਕਾਸ਼ੀਵਾਗੀ ਰੇਨ, ਤਨਾਕਾ ਸੁਬਾਸਾ, ਓਕਾ ਰਯੋਮਾ, ਕਾਵਾਮੁਰਾ ਯੂਸੁਕੇ, ਕੁਰੋਦਾ ਕਿਸ਼ੋ (ਗੋਲਕੀਪਰ), ਯਾਮਾਨਾਕਾ ਮੋਟੋਯਾ, ਓਚਾਈ ਹਾਰੂਕੀ, ਕਿਤਾਗਾਵਾ ਤਾਕੁਮੀ (ਗੋਲਕੀਪਰ) ਅਤੇ ਫੁਕੁਦਾ ਕੇਂਟਾਰੋ ਸ਼ਾਮਲ ਹਨ।

ਏਸ਼ੀਅਨ ਚੈਂਪੀਅਨਜ਼ ਟਰਾਫੀ ਦੌਰਾਨ ਟੀਮ ਲਈ ਸੁਚਾਰੂ ਠਹਿਰ, ਅਭਿਆਸ ਸੈਸ਼ਨਾਂ ਅਤੇ ਯਾਤਰਾ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪਹਿਲੀ ਵਾਰ ਪੰਜਾਬ ਵਿੱਚ ਕਰਵਾਈ ਜਾ ਰਹੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਪ੍ਰਮੁੱਖ ਏਸ਼ੀਆਈ ਦੇਸ਼ਾਂ ਦੀ ਭਾਗੀਦਾਰੀ ਨਾਲ ਚੋਟੀ ਦੇ ਹਾਕੀ ਐਕਸ਼ਨ ਹੋਣ ਦੀ ਉਮੀਦ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ, ਪੰਜਾਬ ਦੀ ਧਰਤੀ ਪਹਿਲੀ ਵਾਰ ਕਿਸੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਗਵਾਹ ਬਣ ਰਹੀ ਹੈ।

ਪੰਜਾਬ ਸਰਕਾਰ ਨੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਅੰਤਰਰਾਸ਼ਟਰੀ ਖੇਡ ਸਮਾਗਮ ਦੇ ਅਨੁਕੂਲ ਵਿਸ਼ਵ ਪੱਧਰੀ ਸਹੂਲਤਾਂ, ਸੁਰੱਖਿਆ ਅਤੇ ਪਰਾਹੁਣਚਾਰੀ ਨੂੰ ਯਕੀਨੀ ਬਣਾਇਆ ਹੈ।

ਜਪਾਨ ਅਤੇ ਮੇਜ਼ਬਾਨ ਭਾਰਤ ਤੋਂ ਇਲਾਵਾ, ਦੱਖਣੀ ਕੋਰੀਆ, ਚੀਨ, ਮਲੇਸ਼ੀਆ ਅਤੇ ਬੰਗਲਾਦੇਸ਼ ਦੀਆਂ ਟੀਮਾਂ ਵੀ ਏਸ਼ੀਅਨ ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਹਨ, ਜੋ 27 ਅਕਤੂਬਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਸ਼ੁਰੂ ਹੋਵੇਗਾI ਫਾਈਨਲ 5 ਨਵੰਬਰ ਨੂੰ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਝੋਟਾ ਕਤਲ ਮਾਮਲਾ: ਅਸ਼ਵਨੀ ਕੁਮਾਰ ਪੰਜ ਦਿਨ ਦੇ CBI ਰਿਮਾਂਡ 'ਤੇ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਐਕਸ਼ਨ ਕਮੇਟੀ ਦੀਆਂ 14 ’ਚੋਂ 12 ਮੰਗਾਂ ਮੰਨੀਆਂ

ਪੰਜਾਬ ਵਿਧਾਨ ਸਭਾ ਵੱਲੋਂ SIR ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਮਤਾ ਸਰਬਸੰਮਤੀ ਨਾਲ ਪਾਸ

CM ਮਾਨ ਦੇ OSD ਰਾਜਬੀਰ ਘੁੰਮਣ ਤੋਂ CBI ਨੇ ਫੇਰ ਕੀਤੀ ਪੁੱਛਗਿੱਛ

ਗੈਂਗਸਟਰ ਅੰਮ੍ਰਿਤਪਾਲ ਬਾਠ ਕੈਨੇਡਾ ’ਚ ਗ੍ਰਿਫ਼ਤਾਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ

ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ