Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਐਡਵੋਕੇਟ ਨਿਸਾਰ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ

ਪੰਜਾਬ ਨਿਊਜ਼ ਐਕਸਪ੍ਰੈੱਸ | October 18, 2026 03:14 PM

• ਐਡਵੋਕੇਟ ਨਿਸਾਰ ਚੌਧਰੀ ਵੱਲੋਂ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਮਨ ਅਰੋੜਾ ਅਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦਾ ਧੰਨਵਾਦ
• ਲੋਕਾਂ ਦੇ ਸੰਵਿਧਾਨਕ ਹੱਕਾਂ ਦੀ ਰਾਖੀ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਲਈ ਵਚਨਬੱਧ - ਐਡਵੋਕੇਟ ਨਿਸਾਰ ਚੌਧਰੀ

ਮਾਲੇਰਕੋਟਲਾ, 18 ਅਕਤੂਬਰ: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਐਡਵੋਕੇਟ ਨਿਸਾਰ ਚੌਧਰੀ ਨੂੰ ਪਾਰਟੀ ਦੇ ਲੀਗਲ ਵਿੰਗ ਦਾ ਸੂਬਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਆਪਣੀ ਨਿਯੁਕਤੀ ’ਤੇ ਐਡਵੋਕੇਟ ਨਿਸਾਰ ਚੌਧਰੀ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉੱਪਰ ਪ੍ਰਗਟਾਇਆ ਵਿਸ਼ਵਾਸ ਸਨਮਾਨ ਦੇ ਨਾਲ ਵੱਡੀ ਜ਼ਿੰਮੇਵਾਰੀ ਵੀ ਹੈ।

ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੋਕਤੰਤਰੀ ਵਿਵਸਥਾ ਵਿੱਚ ਕਾਨੂੰਨੀ ਜਾਗਰੂਕਤਾ ਅਤੇ ਆਮ ਨਾਗਰਿਕ ਨੂੰ ਆਪਣੇ ਅਧਿਕਾਰਾਂ ਦੀ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ। ਇਸ ਲਈ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਨੂੰ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਲਈ ਯਤਨ ਕੀਤੇ ਜਾਣਗੇ।

ਐਡਵੋਕੇਟ ਨਿਸਾਰ ਚੌਧਰੀ ਨੇ ਕਿਹਾ ਕਿ ਕਾਨੂੰਨ ਦੀ ਅਸਲ ਸਾਰਥਕਤਾ ਉਦੋਂ ਹੈ, ਜਦੋਂ ਆਮ ਨਾਗਰਿਕ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਵੇ ਅਤੇ ਇਨਸਾਫ਼ ਤੱਕ ਉਸ ਦੀ ਪਹੁੰਚ ਸੁਖਾਲੀ ਹੋਵੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਚਿਤ ਮੰਚ ’ਤੇ ਉਠਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ: ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਗਊਸ਼ਾਲਾਵਾਂ ਦੇ ਪ੍ਰਬੰਧਕਾਂ ਦੇ ਵਫਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੀਟਿੰਗ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ

ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ, 14 ਗ੍ਰਿਫ਼ਤਾਰ

₹5 ਕਰੋੜ ਦੀ ਕਥਿਤ ਰਿਸ਼ਵਤ ਮਾਮਲੇ ’ਚ ਅਮਰਦੀਪ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ