Wednesday, July 22, 2026

Punjab

ਐਸਐਮਐਲ ਮਹਿੰਦਰਾ ਕੰਪਨੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਪੰਜਾਬ ਨਿਊਜ਼ ਐਕਸਪ੍ਰੈੱਸ | July 22, 2026 03:56 PM

- ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਵਫ਼ਦ ਦਾ ਕੀਤਾ ਸਨਮਾਨ

ਅੰਮ੍ਰਿਤਸਰ, 22 ਜੁਲਾਈ: ਐਸਐਮਐਲ ਮਹਿੰਦਰਾ ਕੰਪਨੀ ਦੇ ਕਾਰਜਕਾਰੀ ਚੇਅਰਮੈਨ ਵਿਨੋਦ ਕੁਮਾਰ ਸਹਾਏ ਸਮੇਤ ਕੰਪਨੀ ਦੇ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੰਪਨੀ ਦੇ ਚੇਅਰਮੈਨ ਅਤੇ ਵਫ਼ਦ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਮੇਜਰ ਸਿੰਘ ਅਤੇ ਮੀਤ ਸਕੱਤਰ ਅਜ਼ਾਦ ਦੀਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਉਂਦੀਆਂ ਹਨ, ਉਥੇ ਹੀ ਕਈ ਕਾਰੋਬਾਰੀ ਅਦਾਰਿਆਂ ਵੱਲੋਂ ਵੀ ਗੁਰੂ ਘਰ ਦੀਆਂ ਸੇਵਾਵਾਂ ਆਪਣੀ ਸਮਰਥਾ ਅਨੁਸਾਰ ਕਾਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਹਿੰਦਰਾ ਕੰਪਨੀ ਵੱਲੋਂ ਵੀ ਸ੍ਰੀ ਦਰਬਾਰ ਸਾਹਿਬ ਦੀਆਂ ਸੇਵਾਵਾਂ ਲਈ ਹਮੇਸ਼ਾ ਯੋਗਦਾਨ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਮਹਿੰਦਾ ਕੰਪਨੀ ਦੇ ਉੱਚ ਪੱਧਰੀ ਵਫ਼ਦ ਦੇ ਮੈਂਬਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਪੁੱਜੇ ਹਨ ਅਤੇ ਇਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੇਵਾ ਕਾਰਜਾਂ ਲਈ ਇਕ ਟਰੱਕ ਦੇਣ ਦੀ ਇੱਛਾ ਪ੍ਰਗਟਾਈ ਗਈ ਹੈ, ਜਿਸ ਦਾ ਉਹ ਸਤਿਕਾਰ ਕਰਦੇ ਹਨ।

ਇਸੇ ਦੌਰਾਨ ਐਸਐਮਐਲ ਮਹਿੰਦਰਾ ਕੰਪਨੀ ਦੇ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਹਾਏ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਸ਼ਰਧਾਲੂ ਪੁੱਜਦੇ ਹਨ ਅਤੇ ਇਸ ਪਾਵਨ ਅਸਥਾਨ ਤੋਂ ਸਮਾਜਿਕ, ਧਾਰਮਿਕ ਅਤੇ ਭਾਈਚਾਰਕ ਭਲਾਈ ਲਈ ਹਮੇਸ਼ਾ ਪਹਿਲਕਦਮੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਕੰਪਨੀ ਦੇ ਵਫ਼ਦ ਸਮੇਤ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋ ਕੇ ਉਹ ਵਡਭਾਗਾ ਸਮਝਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਹਿਯੋਗ ਅਤੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸ. ਜਤਿੰਦਰਪਾਲ ਸਿੰਘ, ਸ. ਸਤਨਾਮ ਸਿੰਘ, ਐਸਐਮਐਲ ਮਹਿੰਦਰਾ ਕੰਪਨੀ ਦੇ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਹਾਏ, ਡਾਇਰੈਕਟਰ ਸ੍ਰੀ ਚੰਦਰਾ ਸੇਖਰ ਵਰਮਾਂ, ਸ੍ਰੀ ਰਵੀ ਵੈਂਕਟਰਮਨ, ਸੀਐਫਓ ਮਾਨਸਵਿੰਨੀ ਗੋਇਲ, ਸ੍ਰੀ ਰਿਤੇਸ਼ ਅਗਰਵਾਲ, ਸ੍ਰੀ ਪਟਵਾਰਧਨ ਪੁਸ਼ਕਰ, ਸ੍ਰੀ ਪ੍ਰਸ਼ਾਂਤ ਕੁਮਾਰ, ਸ੍ਰੀ ਸੰਦੀਪ ਚੰਦਨਾ, ਸ੍ਰੀ ਵਿਕਾਸ ਸ਼ਰਮਾਂ, ਸ੍ਰੀ ਮਨਿੰਦਰ ਗਰੇਵਾਲ, ਸ੍ਰੀ ਪ੍ਰਵੇਸ਼ ਮਦਾਨ ਤੇ ਸ੍ਰੀ ਜੈਦੀਪ ਮਲਹੋਤਰਾ ਸਮੇਤ ਹੋਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

SIR-2026: CEO ਪੰਜਾਬ ਵੱਲੋਂ ਘਰੋਂ-ਘਰੀਂ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ EROs ਦਾ ਸਨਮਾਨ

ਸਪੀਕਰ ਕੁਲਤਾਰ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

ਸੁਚੇਤਕ ਰੰਗਮੰਚ ਨੇ ‘ਵਕਤ ਤੈਨੂੰ ਸਲਾਮ ਹੈ’ ਨਾਟਕ ਨਾਲ ਟੈਗੋਰ ਥੀਏਟਰ ਵਿਖੇ ਰੰਗ ਬੰਨ੍ਹਿਆ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’: 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਮਿਲ ਰਿਹਾ ਸਨਮਾਨ ਅਤੇ ਆਰਥਿਕ ਸਹਾਰਾ

ਪੰਜਾਬ ਸਰਕਾਰ ਵੱਲੋਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ

ਨਾਬਾਲਗਾਂ ਵੱਲੋਂ ਗੱਡੀ ਚਲਾਉਣ ਅਤੇ ਖਤਰਨਾਕ ਡਰਾਈਵਿੰਗ ਵਿਰੁੱਧ ਜ਼ੀਰੋ ਟਾਲਰੈਂਸ: ਹਰਪਾਲ ਚੀਮਾ

ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: CM ਮਾਨ

ਪੰਜਾਬ ਦੇ ਮੰਤਰੀਆਂ ਵੱਲੋਂ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੀਆਂ ਤਿਆਰੀਆਂ ਦੀ ਸਮੀਖਿਆ

ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਣ ਨੂੰ ਦਿੱਤੀ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ ?

ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ