Friday, June 12, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

ਪੰਜਾਬ ਨਿਊਜ਼ ਐਕਸਪ੍ਰੈੱਸ | June 12, 2026 06:20 PM

- *ਆਧੁਨਿਕ ਸੁਰੱਖਿਆ ਅਤੇ ਜੋਖਮ ਪ੍ਰਬੰਧਨ ਵਿੱਚ ਲਗਭਗ 200 ਡਰਾਈਵਰਾਂ ਨੂੰ ਦਿੱਤੀ ਗਈ ਸਿਖਲਾਈ*

ਚੰਡੀਗੜ੍ਹ, 12 ਜੂਨ 2026: ਸਟੇਟ ਟ੍ਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.), ਪੰਜਾਬ ਦੇ ਦਫ਼ਤਰ ਵੱਲੋਂ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਹੋਰ ਵੀ.ਆਈ.ਪੀਆਂ. ਨਾਲ ਤਾਇਨਾਤ ਟ੍ਰਾਂਸਪੋਰਟ ਵਿਭਾਗ ਦੇ ਲਗਭਗ 200 ਡਰਾਈਵਰਾਂ ਲਈ ਇੱਕ ਵਿਸ਼ੇਸ਼ ਸਿਖਲਾਈ ਕੈਂਪ ਦਾ ਪ੍ਰਬੰਧ ਕੀਤਾ ਗਿਆ।

ਸੈਕਟਰ 17 ਸਥਿਤ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਇਸ ਉਪਰਾਲੇ ਦਾ ਉਦੇਸ਼ ਰਵਾਇਤੀ ਡਰਾਈਵਿੰਗ ਆਦਤਾਂ ਨੂੰ ਵਿਗਿਆਨਕ ਆਧਾਰਿਤ, ਬਚਾਅ ਪੱਖੀ ਸੜਕ ਸੁਰੱਖਿਆ ਹੁਨਰਾਂ ਵਿੱਚ ਤਬਦੀਲ ਕਰਨਾ ਸੀ। “ਹੁਨਰ-ਆਧਾਰਿਤ ਡਰਾਈਵਿੰਗ ਤੋਂ ਵਿਗਿਆਨਕ ਗਿਆਨ ਤੱਕ ਅਤੇ ਆਤਮ-ਵਿਸ਼ਵਾਸ ਤੋਂ ਚੌਕਸੀ ਤੇ ਕੁਸ਼ਲਤਾ ਤੱਕ” ਦੇ ਮੁੱਖ ਵਿਸ਼ੇ ਤਹਿਤ, ਇਸ ਪ੍ਰੋਗਰਾਮ ਦਾ ਉਦੇਸ਼ ਡਰਾਈਵਰਾਂ ਨੂੰ ਬਹੁਤ ਜ਼ਿਆਦਾ ਦਬਾਅ ਅਤੇ ਐਮਰਜੈਂਸੀ ਸਥਿਤੀਆਂ ਲਈ ਤਿਆਰ ਕਰਨਾ ਸੀ।

ਇਸ ਸਿਖਲਾਈ ਦੌਰਾਨ ਡਿਫੈਂਸਿਵ ਡਰਾਈਵਿੰਗ 'ਤੇ ਜ਼ੋਰ ਦਿੱਤਾ ਗਿਆ ਤਾਂ ਜੋ ਡਰਾਈਵਰਾਂ ਦੀ ਮਾਨਸਿਕਤਾ ਨੂੰ ਪਹਿਲਾਂ ਤੋਂ ਹੀ ਜੋਖਮ ਪ੍ਰਬੰਧਨ, ਸੜਕੀ ਖ਼ਤਰਿਆਂ ਦੀ ਤੁਰੰਤ ਪਛਾਣ ਅਤੇ ਤਤਕਾਲ ਐਮਰਜੈਂਸੀ ਪ੍ਰਤੀਕਿਰਿਆ ਪ੍ਰੋਟੋਕੋਲ ਵੱਲ ਮੋੜਿਆ ਜਾ ਸਕੇ। ਇਸ ਤੋਂ ਇਲਾਵਾ, ਮਨੁੱਖੀ ਗਲਤੀਆਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਵੱਡੇ ਪੱਧਰ 'ਤੇ ਘਟਾਉਣ ਲਈ ਡਰਾਈਵਰਾਂ ਦੇ ਮਨੋਵਿਗਿਆਨ ਅਤੇ ਵਿਵਹਾਰਕ ਤਬਦੀਲੀਆਂ 'ਤੇ ਵਿਸ਼ੇਸ਼ ਸੈਸ਼ਨ ਲਗਾਏ ਗਏ।

ਇਸ ਪ੍ਰੋਗਰਾਮ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਸਟੇਟ ਟ੍ਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਕਿਹਾ, "ਇਹ ਸਿਖਲਾਈ ਸਾਡੇ ਡਰਾਈਵਰਾਂ ਨੂੰ ਨਾ ਸਿਰਫ਼ ਤਕਨੀਕੀ ਤੌਰ 'ਤੇ ਮਜ਼ਬੂਤ ਬਣਾਉਣ, ਸਗੋਂ ਮਾਨਸਿਕ ਤੌਰ 'ਤੇ ਚੇਤੰਨ ਅਤੇ ਅਚਾਨਕ ਪੈਦਾ ਹੋਣ ਵਾਲੀਆਂ ਸਥਿਤੀਆਂ ਨਾਲ ਨਜਿੱਠਣ ਦੇ ਯੋਗ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।"

ਇਹ ਪ੍ਰੋਗਰਾਮ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਰੁਣ ਰੂਜਮ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦਾ ਪ੍ਰਬੰਧ ਆਰ.ਟੀ.ਏ. ਸਕੱਤਰ ਰਨਪ੍ਰੀਤ ਸਿੰਘ ਵੱਲੋਂ ਕੀਤਾ ਗਿਆ, ਅਤੇ ਇਸ ਵਿੱਚ 'ਜ਼ੀਰੋ ਐਕਸੀਡੈਂਟ' ਐਨ.ਜੀ.ਓ. ਦੇ ਕੌਮੀ ਪੁਰਸਕਾਰ ਜੇਤੂ ਹਰਪ੍ਰੀਤ ਸਿੰਘ ਵੱਲੋਂ ਮਾਹਿਰ ਵਜੋਂ ਸੈਸ਼ਨ ਲਏ ਗਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵੱਡੀ ਖ਼ਬਰ: ਹਰਜੋਤ ਬੈਂਸ ਨੇ ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਉਣ ਦੇ ਦਿੱਤੇ ਹੁਕਮ

ਪੰਜਾਬ ਸਰਕਾਰ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਹੋਇਆ: ਡਾ. ਬਲਬੀਰ ਸਿੰਘ

ਪੰਜਾਬ ਕਾਂਗਰਸ ਦੇ ਅੰਦਰ ਧੜੇਬੰਦੀ ਜਾਰੀ !, ਹਾਈਕਮਾਂਡ ਨੇ ਰਿਪੋਰਟ ਤਿਆਰ ਕਰਨ ਲਈ ਤਿੰਨ ਕੇਂਦਰੀ ਨਿਗਰਾਨ ਕੀਤੇ ਨਿਯੁਕਤ

ਸਪੀਕਰ ਸੰਧਵਾਂ ਨੇ ਰਿਸ਼ਵਤ ਦਿੱਤੇ ਬਿਨਾਂ ਜ਼ਮੀਨੀ ਰਿਕਾਰਡ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਦੀ ਵਰਤੋਂ ਕਰਨ ਦੀ ਕੀਤੀ ਅਪੀਲ

ਅਕਾਲੀ ਆਗੂ ਬੰਟੀ ਰੋਮਾਣਾ ਨੂੰ ਕੈਨੇਡਾ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ: ਹਵਾਈ ਅੱਡੇ ਤੋਂ ਵਾਪਿਸ ਮੋੜਿਆ

ਕਾਕਰੋਚ ਜਨਤਾ ਪਾਰਟੀ ਹੁਣ ਪੰਜਾਬ 'ਚ ਕਰਨ ਜਾ ਰਹੀ ਐਂਟਰੀ

ਸਿਰਫ ਕਾਨੂੰਨੀ ਤੌਰ 'ਤੇ ਪਤਨੀ ਦਾ ਹੀ ਪਰਿਵਾਰਕ ਪੈਨਸ਼ਨ 'ਤੇ ਹੱਕ: ਹਾਈ ਕੋਰਟ ਦਾ ਵੱਡਾ ਫੈਸਲਾ

ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼: ਨੌਜਵਾਨ ਕਾਬੂ