Sunday, April 12, 2026

Punjab

ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਪੰਜਾਬ ਨਿਊਜ਼ ਐਕਸਪ੍ਰੈੱਸ | April 11, 2026 09:07 PM

ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਵਲੋਂ ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਧਰਮ ਚੰਦ ਪੁੱਤਰ ਕਰਤਾ ਰਾਮ ਪਿੰਡ ਝੂੰਗੀਆਂ ਤਹਿ.ਬਲਾਚੌਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ਿਕਾਇਤ ਨੰ: ਕ(ਗ) 113/25 ਪ੍ਰਾਪਤ ਹੋਈ ਸੀ ਜਿਸ ਵਿੱਚ ਜਾਤੀ ਸਬੰਧੀ ਅਪਸ਼ਬਦ ਬੋਲਣ , ਕੁੱਟਮਾਰ ਕਰਨ, ਬੇਪੱਤ ਕਰਨ, ਘਰ ਤੇ ਹਮਲਾ ਅਤੇ ਤੇਜਧਾਰ ਹਥਿਆਰ ਨਾਲ ਵਾਰ ਕਰਕੇ ਅਤੇ ਝੂਠੇ ਪਰਚਾ ਕੈਂਸਲ ਕਰਵਾਉਣ ਬਾਰੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004' ਦੀ ਧਾਰਾ 10 ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਆਰੰਭ ਕਰ ਦਿੱਤੀ। ਜਿਸ ਸਬੰਧੀ ਕਮਿਸ਼ਨ ਵਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਨੂੰ ਪੰਜ ਵਾਰ ਮਿਤੀ 14-01-2026, 30-01-2026, 17-02-2026, 24-02-2026 ਅਤੇ 07-04-2026 ਪੱਤਰ ਭੇਜ ਕੇ ਇਕਬਾਲ ਸਿੰਘ ਐਸ.ਪੀ.ਡੀ. ਰਾਹੀਂ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਤਲਬ ਕੀਤੀ ਗਈ ਸੀ। ਪ੍ਰੰਤੂ ਉਕਤ ਅਧਿਕਾਰੀ ਇਕ ਵਾਰ ਵੀ ਕਮਿਸ਼ਨ ਅੱਗੇ ਪੇਸ਼ ਨਹੀਂ ਹੋਇਆ। ਜਿਸ ਨੂੰ ਕਮਿਸ਼ਨ ਨੇ ਬਹੁਤ ਗੰਭੀਰਤਾ ਨਾਲ ਲੈਂਦਿਆਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਪੀ. ਡੀ. ਇਕਬਾਲ ਸਿੰਘ ਵਲੋਂ ਡਿਊਟੀ ਵਿੱਚ ਕੀਤੀ ਜਾ ਰਹੀ ਕੁਤਾਰੀ ਦੇ ਮੱਦੇਨਜ਼ਰ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਰੂਲਜ਼ 1970 ਤਹਿਤ ਕਾਰਵਾਈ ਕਰਦੇ ਹੋਏ ਮੁਕੰਮਲ ਰਿਪੋਰਟ ਨਿਸ਼ਚਿਤ ਮਿਤੀ 16-04-2026 ਨੂੰ ਸਮਰੱਥ ਅਧਿਕਾਰੀ ਰਾਹੀਂ ਕਮਿਸ਼ਨ ਦਫਤਰ ਵਿਖੇ ਪੇਸ਼ ਕਰਨ ਲਈ ਕਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੁਰਾਤਨ ਹੱਥ-ਲਿਖਤ ਖਰੜਿਆਂ ਸਬੰਧੀ ਗਿਆਨ ਭਾਰਤਮ ਮੋਬਾਈਲ ਐਪਲੀਕੇਸ਼ਨ 'ਤੇ ਰਜਿਸਟ੍ਰੇਸ਼ਨ ਕਰਨ ਦੀ ਅਪੀਲ

ਭਗਵੰਤ ਮਾਨ ਸਰਕਾਰ ਦਾ ਕਾਰਜਕਾਲ ਜੀਰੋ, ਲੋਕ ਹੋ ਰਹੇ ਬੇਹਾਲ — ਹਰਦੇਵ ਉੱਭਾ

ਐਕਟ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਦੁਬਿਧਾ ਵਾਲਾ- ਐਡਵੋਕੇਟ ਧਾਮੀ

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

CM ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

PPCB ਨੇ ਘਰ ਖਰੀਦਣ ਵਾਲਿਆਂ ਨੂੰ ਦਿੱਤੀ ਰਾਹਤ, ਵਿਕਰੀ ਡੀਡ ਅਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਦਿੱਤੀ ਇਜਾਜ਼ਤ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਗ੍ਰਿਫ਼ਤਾਰ; ਹੈਰੋਇਨ, ਪਿਸਤੌਲ, ਡਰੱਗ ਮਨੀ ਬਰਾਮਦ

ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

CM ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ