Thursday, August 20, 2026

Punjab

ਓਟ ਕਲੀਨਿਕ ਤੋਂ ਦਵਾਈ ਲੈਣ ਆਏ ਨੌਜਵਾਨਾਂ ’ਚ ਝੜਪ

ਪੰਜਾਬ ਨਿਊਜ਼ ਐਕਸਪ੍ਰੈੱਸ | August 20, 2026 04:00 PM

ਸੁਲਤਾਨਪੁਰ ਲੋਧੀ, 20 ਅਗਸਤ: ਸਵੇਰੇ-ਸਵੇਰੇ ਸੁਲਤਾਨਪੁਰ ਲੋਧੀ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਓਟ ਕਲੀਨਿਕ ਤੋਂ ਦਵਾਈ ਲੈਣ ਆਏ ਕੁਝ ਨੌਜਵਾਨਾਂ ਵਿਚਕਾਰ ਤਕਰਾਰ ਹੋ ਗਈ। ਝਗੜੇ ਦੌਰਾਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਜ਼ਖ਼ਮੀ ਨੌਜਵਾਨ ਕਸ਼ਿਸ਼ ਨੇ ਦੱਸਿਆ ਕਿ ਉਹ ਓਟ ਕਲੀਨਿਕ ਤੋਂ ਆਪਣੀ ਦਵਾਈ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਕੁਝ ਵਿਅਕਤੀਆਂ ਨੇ ਕਥਿਤ ਤੌਰ ’ਤੇ ਉਸ ਕੋਲੋਂ ਦਵਾਈ ਖੋਹਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਲੈ ਕੇ ਉਨ੍ਹਾਂ ਵਿਚਕਾਰ ਤਕਰਾਰ ਹੋ ਗਈ। ਬਾਅਦ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ.ਐੱਚ.ਓ. ਦਵਿੰਦਰ ਪਾਲ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਡਾਕਟਰ ਹਰਪ੍ਰੀਤ ਸਿੰਘ ਵੱਲੋਂ ਜ਼ਖ਼ਮੀ ਨੌਜਵਾਨ ਦੀ ਸਿਹਤ ਸਬੰਧੀ ਜਾਣਕਾਰੀ ਦਿੱਤੀ ਗਈ। ਪੁਲਿਸ ਵੱਲੋਂ ਝਗੜੇ ਦੇ ਕਾਰਨਾਂ ਅਤੇ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੰਤ ਲੋਂਗੋਵਾਲ ਦੀ ਕੁਰਬਾਨੀ ਪੰਜਾਬ ਦੀ ਅਮਨ-ਸ਼ਾਂਤੀ ਤੇ ਏਕਤਾ ਲਈ ਮਾਰਗਦਰਸ਼ਨ: ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸ਼ਰਧਾਂਜਲੀ ਭੇਟ

ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਚੀਮਾ

ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਦੀ ਭੰਨਤੋੜ: ਬੱਸਾਂ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ - ਐਡਵੋਕੇਟ ਧਾਮੀ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਸਿੱਖ ਵਿਰੋਧੀ ਦੰਗਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਤਿਹਾੜ ਜੇਲ੍ਹ ਵਿੱਚ ਮੌਤ

ਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਪ੍ਰਤੱਖ ਸਬੂਤ: ਕੇਵਲ ਸਿੰਘ ਢਿੱਲੋਂ

ਆਈ.ਕੇ.ਜੀ ਪੀ.ਟੀ.ਯੂ ਵੱਲੋਂ ਉਦਯੋਗ-ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਆਈ.ਸੀ.ਟੀ ਅਕਾਦਮੀ ਨਾਲ ਐਮ.ਓ.ਯੂ ਤੇ ਹਸਤਾਖ਼ਰ

ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਕਲਾਤਮਕ ਸ਼ਰਧਾਂਜਲੀ