Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਕਪੂਰਥਲਾ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ 'ਆਪ' ਵਿੱਚ ਸ਼ਾਮਿਲ

ਪੰਜਾਬ ਨਿਊਜ਼ ਐਕਸਪ੍ਰੈੱਸ | October 17, 2026 03:14 PM

- ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿੱਚ ਕੀਤਾ ਸ਼ਾਮਿਲ

ਚੰਡੀਗੜ੍ਹ 17 ਅਕਤੂਬਰ: ਆਮ ਆਦਮੀ ਪਾਰਟੀ (ਆਪ) ਨੂੰ ਕਪੂਰਥਲਾ ਵਿੱਚ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ (ਹੰਸ ਪਾਲ) ਰੰਗਾ 'ਆਪ' ਵਿੱਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਆਪ ਦਾ ਪੱਲਾ ਫੜਿਆ।ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਸਾਰੇ ਨਵੇਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹੰਰ ਆਗੂਆਂ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਕਪੂਰਥਲਾ ਦੇ ਸਾਬਕਾ ਚੇਅਰਮੈਨ ਅਤੇ ਸੈਂਟਰਲ ਕੋਆਪਰੇਟਿਵ ਬੈਂਕ ਕਪੂਰਥਲਾ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਅਨੂਪ ਕੱਲਣ ਨੇ ਵੀ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ। ਰੇਲ ਕੋਚ ਫੈਕਟਰੀ (ਆਰਸੀਐਫ) ਕਪੂਰਥਲਾ ਦੇ ਚੈਂਬਰ ਆਫ਼ ਕਾਮਰਸ ਦੇ ਚੇਅਰਮੈਨ ਤਰਲੋਚਨ ਸਿੰਘ, ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਦੇ ਸਾਬਕਾ ਪ੍ਰਧਾਨ ਅਤੇ ਅਹਲੂਵਾਲੀਆ ਬਿਰਾਦਰੀ ਕਪੂਰਥਲਾ ਦੇ ਸਾਬਕਾ ਜਨਰਲ ਸਕੱਤਰ ਐਡਵੋਕੇਟ ਸਰਬਜੀਤ ਸਿੰਘ ਵਾਲੀਆ ਅਤੇ ਯੂਥ ਕਾਂਗਰਸ ਕਪੂਰਥਲਾ ਦੇ ਸਾਬਕਾ ਪ੍ਰਧਾਨ ਕਰਨ ਮਹਾਜਨ ਵੀ ਪਾਰਟੀ ਵਿੱਚ ਸ਼ਾਮਿਲ ਹੋਏ।

ਇਸ ਮੌਕੇ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹੀ ਲਗਾਤਾਰ ਵੱਡੀ ਗਿਣਤੀ ਵਿੱਚ ਸੂਝਵਾਨ ਆਗੂ ਅਤੇ ਲੋਕ 'ਆਪ' ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਕਪੂਰਥਲਾ ਹਲਕੇ ਅਤੇ ਜ਼ਿਲ੍ਹੇ ਵਿੱਚ ਪਾਰਟੀ ਦਾ ਆਧਾਰ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਆਗੂਆਂ ਨੇ ਵੀ ਵਿਸ਼ਵਾਸ ਪ੍ਰਗਟਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭ੍ਰਿਸ਼ਟਾਚਾਰ ਵਿਰੋਧੀ ਸੋਚ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਆਮ ਆਦਮੀ ਪਾਰਟੀ ਪੰਜਾਬ ਦੇ ਬੌਧਿਕ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ - ਐਡਵੋਕੇਟ ਧਾਮੀ

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ