Friday, September 25, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਕਾਂਗਰਸ ਨੇ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਪੰਜਾਬ ਨਿਊਜ਼ ਐਕਸਪ੍ਰੈੱਸ | September 25, 2026 08:06 PM

- ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਸਿਰਫ਼ ਭਾਜਪਾ ਦਾ ਦਫ਼ਤਰ ਬਣ ਕੇ ਰਹਿ ਗਿਆ - ਵੜਿੰਗ

ਚੰਡੀਗੜ੍ਹ, 25 ਸਤੰਬਰ : ਦੇਸ਼ ਅੰਦਰ ਚੋਣ ਪ੍ਰਕਿਰਿਆ ਨਾਲ ਛੇੜਛਾੜ ਕਰਨ ਅਤੇ ਉਸ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰਦਿਆਂ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਭਾਰੀ ਰੋਸ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਗਿਆਨੇਸ਼ ਕੁਮਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਾਰੇ ਆਪਸ ਵਿੱਚ ਮਿਲ ਕੇ ਚੋਣਾਂ ਵਿੱਚ ਹੇਰਾਫੇਰੀ ਕਰ ਰਹੇ ਹਨ ਅਤੇ ਵੋਟਾਂ ਚੋਰੀ ਕਰਨ ਦਾ ਕੰਮ ਕਰ ਰਹੇ ਹਨ।

ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਏ ਦਿਨ ਅਜਿਹੇ ਸਬੂਤ ਸਾਹਮਣੇ ਆ ਰਹੇ ਹਨ ਜਿਨ੍ਹਾਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਮੁੱਖ ਚੋਣ ਕਮਿਸ਼ਨਰ ਕਿਵੇਂ ਵਿਕ ਚੁੱਕੇ ਹਨ ਅਤੇ ਭਾਜਪਾ ਨੂੰ ਚੋਣਾਂ ਜਿਤਾਉਣ ਲਈ ਉਨ੍ਹਾਂ ਨਾਲ ਮਿਲੀ ਕੇ ਸਾਜਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ।

ਵੜਿੰਗ ਨੇ ਕਿਹਾ, "ਜਿਸ ਨੂੰ ਚੋਣ ਜਿੱਤ ਕਿਹਾ ਜਾ ਰਿਹਾ ਹੈ, ਉਹ ਅਸਲ ਵਿੱਚ ਸਿੱਧੀ-ਸਿੱਧੀ ਵੋਟ-ਚੋਰੀ ਹੈ।" ਉਨ੍ਹਾਂ ਅੱਗੇ ਕਿਹਾ ਕਿ ਹਰਿਆਣਾ ਅਤੇ ਮਹਾਰਾਸ਼ਟਰ ਵਿੱਚ ਵੀ ਇਹੀ ਕੁੱਝ ਵਾਪਰਿਆ ਹੈ। ਕਿਸੇ ਨੂੰ ਯਕੀਨ ਨਹੀਂ ਸੀ ਕਿ ਜਿਨ੍ਹਾਂ ਦੋਵਾਂ ਸੂਬਿਆਂ ਵਿੱਚ ਭਾਜਪਾ ਲੋਕ ਸਭਾ ਚੋਣਾਂ ਬੁਰੀ ਤਰ੍ਹਾਂ ਹਾਰ ਗਈ ਸੀ, ਉੱਥੇ ਮਹਿਜ਼ ਕੁਝ ਮਹੀਨਿਆਂ ਬਾਅਦ ਹੀ ਉਹ ਕਿਵੇਂ ਜਿੱਤ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਵੱਡੀ ਪੱਧਰ 'ਤੇ ਧਾਂਦਲੀ ਹੋਈ ਸੀ।

ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਇਹ ਸਿਰਫ਼ ਅਸਲ ਵੋਟਰਾਂ ਦੇ ਹੱਕ ਖੋਹਣ ਦਾ ਇੱਕ ਜ਼ਰੀਆ ਹੈ, ਖ਼ਾਸ ਕਰਕੇ ਉਨ੍ਹਾਂ ਵੋਟਰਾਂ ਦੇ ਜਿਨ੍ਹਾਂ ਬਾਰੇ ਭਾਜਪਾ ਨੂੰ ਸ਼ੱਕ ਹੈ ਕਿ ਉਹ ਉਨ੍ਹਾਂ ਨੂੰ ਵੋਟ ਨਹੀਂ ਪਾਉਣਗੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪਿਛਲੀਆਂ ਲੋਕ ਸਭਾ ਚੋਣਾਂ ਵਾਲੀਆਂ ਵੋਟਰ ਸੂਚੀਆਂ ਦੇ ਆਧਾਰ 'ਤੇ ਹੀ ਕਰਵਾਈਆਂ ਜਾਣ।

ਕਾਂਗਰਸ ਪ੍ਰਧਾਨ ਨੇ ਮੁੱਖ ਚੋਣ ਕਮਿਸ਼ਨਰ 'ਤੇ ਇਹ ਦੋਸ਼ ਵੀ ਲਾਇਆ ਕਿ ਨਵੀਆਂ ਵੋਟਾਂ ਬਣਾਉਣ ਦੇ ਨਿਯਮ ਇੰਨੇ ਔਖੇ ਕਰ ਦਿੱਤੇ ਗਏ ਹਨ ਕਿ ਪਹਿਲੀ ਵਾਰ ਵੋਟ ਬਣਾਉਣ ਵਾਲੇ ਨੌਜਵਾਨਾਂ ਨੂੰ ਵੋਟ ਦੇ ਹੱਕ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਾਰਮ-6 ਵਿੱਚ ਅਜਿਹੀਆਂ ਸਖ਼ਤ ਸ਼ਰਤਾਂ ਰੱਖ ਦਿੱਤੀਆਂ ਗਈਆਂ ਹਨ ਜਿਨ੍ਹਾਂ ਨੂੰ ਪੂਰਾ ਕਰਨਾ ਕਿਸੇ ਆਮ ਬੰਦੇ ਦੇ ਵੱਸ ਦੀ ਗੱਲ ਨਹੀਂ। ਇਹ ਸਭ ਨਵੀਂ ਪੀੜ੍ਹੀ Gen Z ਨੂੰ ਵੋਟ ਦੇ ਹੱਕ ਤੋਂ ਦੂਰ ਰੱਖਣ ਦੀ ਕੋਸ਼ਿਸ਼ ਹੈ, ਕਿਉਂਕਿ ਭਾਜਪਾ ਚੰਗੀ ਤਰ੍ਹਾਂ ਜਾਣਦੀ ਹੈ ਕਿ ਨੌਜਵਾਨ ਉਨ੍ਹਾਂ ਨੂੰ ਕਦੇ ਵੋਟ ਨਹੀਂ ਪਾਉਣਗੇ।

ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਪਿਛਲੇ ਤਿੰਨ ਸਾਲਾਂ ਤੋਂ ਇਹ ਗੱਲ ਕਹਿ ਰਹੇ ਹਨ ਕਿ ਚੋਣ ਕਮਿਸ਼ਨ ਭਾਜਪਾ ਦੀ ਕਠਪੁਤਲੀ ਬਣ ਕੇ ਕੰਮ ਕਰ ਰਿਹਾ ਹੈ ਅਤੇ ਦੋਵੇਂ ਰਲ਼ ਕੇ ਚੋਣਾਂ ਵਿੱਚ ਘਪਲੇਬਾਜ਼ੀ ਕਰ ਰਹੇ ਹਨ।
ਰੰਧਾਵਾ ਨੇ ਕਿਹਾ ਕਿ ਅੱਜ ਭਾਜਪਾ ਅਤੇ ਚੋਣ ਕਮਿਸ਼ਨ ਦੋਵੇਂ ਹੀ ਦੇਸ਼ ਦੇ ਲੋਕਾਂ ਸਾਹਮਣੇ ਨੰਗੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਦੇਸ਼ ਦੇ ਚੋਣ ਸਿਸਟਮ ਦੇ ਭਰੋਸੇ ਨੂੰ ਬਹੁਤ ਵੱਡੀ ਸੱਟ ਮਾਰੀ ਹੈ, ਜਿਸ ਨੂੰ ਮੁੜ ਬਹਾਲ ਕਰਨ ਵਿੱਚ ਲੰਮਾ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਵਿਗੜੇ ਹੋਏ ਚੋਣ ਢਾਂਚੇ ਨੂੰ ਠੀਕ ਕਰਨ ਦਾ ਪਹਿਲਾ ਕਦਮ ਮੌਜੂਦਾ ਸੀ.ਈ
ਸੀ ਨੂੰ ਤੁਰੰਤ ਹਟਾਉਣਾ ਹੈ।

ਇਸ ਮੌਕੇ ਕਈ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਸਨ। ਜਿੰਨ੍ਹਾਂ ਵਿੱਚ ਏ.ਆਈ.ਸੀ.ਸੀ. ਦੇ ਸਕੱਤਰ ਸੂਰਜ ਠਾਕੁਰ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਧਰਮਵੀਰ ਗਾਂਧੀ, ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ, ਏ.ਆਈ.ਸੀ.ਸੀ. ਦੇ ਸਹਿ-ਖ਼ਜ਼ਾਨਚੀ ਵਿਜੈ ਇੰਦਰ ਸਿੰਗਲਾ, ਪੀ.ਪੀ.ਸੀ.ਸੀ. ਦੇ ਖ਼ਜ਼ਾਨਚੀ ਅਮਿਤ ਵਿਜ, ਪੀ.ਪੀ.ਸੀ.ਸੀ. ਦੇ ਜਨਰਲ ਸਕੱਤਰ ਸੰਦੀਪ ਸਿੰਘ ਸੰਧੂ, ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਪਰਗਟ ਸਿੰਘ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਫਰੰਟਲ ਸੰਗਠਨ ਦੇ ਪ੍ਰਧਾਨ ਬਲਜੀਤ ਕੌਰ, ਗੁਰਪ੍ਰੀਤ ਸਿੰਘ ਲੱਕੀ ਪੱਖੋ, ਜਗਸੀਰ ਸਿੰਘ, ਜਸਪ੍ਰੀਤ ਸਿੰਘ, ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਪ੍ਰੀਤ ਲਾਲੀ, ਮੋਹਿਤ ਮਹਿੰਦਰਾ ਅਤੇ ਹੋਰ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ: ਬਲਤੇਜ ਪੰਨੂ

‘ਮਾਨ ਦੇ ਮੁਨਾਫ਼ੇ’ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚਾਰ ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਘਰ-ਘਰ ਪਹੁੰਚਾਇਆ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ 'ਜਸ਼ਨ-ਏ-ਇਨਕਲਾਬ': ਪਰਮਿੰਦਰ ਗੋਲਡੀ

ਵਿਜੀਲੈਂਸ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦਾ 100 ਕਰੋੜ ਰੁਪਏ ਤੋਂ ਵੱਧ ਦਾ ਬਿਜਲੀ ਬਿੱਲ ਕੀਤਾ ਮੁਆਫ਼

ਕਾਰ ਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ

ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ - ਗਿਆਨੀ ਕੁਲਦੀਪ ਸਿੰਘ ਗੜਗੱਜ

ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ