Saturday, September 26, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਕਾਰ ਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ

ਪੰਜਾਬ ਨਿਊਜ਼ ਐਕਸਪ੍ਰੈੱਸ | September 25, 2026 04:35 PM

- ਘਲਕਲਾਂ ਨੇੜੇ ਵਾਪਰਿਆ ਹਾਦਸਾ, ਟਿੱਪਰ ਚਾਲਕ ਮੌਕੇ ਤੋਂ ਫਰਾਰ

ਮੋਗਾ, 25 ਸਤੰਬਰ: ਮੋਗਾ-ਫਿਰੋਜ਼ਪੁਰ ਰੋਡ ’ਤੇ ਪਿੰਡ ਘਲਕਲਾਂ ਨੇੜੇ ਬੁੱਧਵਾਰ ਸਵੇਰੇ ਮਿੱਟੀ ਨਾਲ ਭਰੇ ਟਿੱਪਰ ਅਤੇ ਸਵਿਫਟ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਸਵਾਰ 35 ਸਾਲਾ ਸੰਦੀਪ ਸਿੰਘ ਵਾਸੀ ਸ਼ਿਮਲਾਪੁਰੀ, ਲੁਧਿਆਣਾ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਜਾਣਕਾਰੀ ਮੁਤਾਬਕ ਮੋਗਾ-ਫਿਰੋਜ਼ਪੁਰ ਰੋਡ ’ਤੇ ਸੜਕ ਨਿਰਮਾਣ ਦਾ ਕੰਮ ਚੱਲ ਰਿਹਾ ਹੈ। ਨਿਰਮਾਣ ਕਾਰਨ ਸੜਕ ਦਾ ਇੱਕ ਹਿੱਸਾ ਬੰਦ ਹੋਣ ਕਰਕੇ ਆਵਾਜਾਈ ਨੂੰ ਵਨ-ਵੇ ਕੀਤਾ ਗਿਆ ਸੀ। ਇਸੇ ਦੌਰਾਨ ਸਵਿਫਟ ਕਾਰ ਅਤੇ ਮਿੱਟੀ ਨਾਲ ਭਰੇ ਟਿੱਪਰ ਦੀ ਟੱਕਰ ਹੋ ਗਈ।

ਪਰਿਵਾਰ ਮੁਤਾਬਕ ਸੰਦੀਪ ਸਿੰਘ ਦੀ ਕਰੀਬ 7 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਬੁੱਧਵਾਰ ਸਵੇਰੇ ਲੁਧਿਆਣਾ ਤੋਂ ਫਰੀਦਕੋਟ ਆਪਣੇ ਸਹੁਰੇ ਘਰ ਜਾ ਰਹੇ ਸਨ।

ਥਾਣਾ ਸਦਰ ਦੇ ਐੱਸਐੱਚਓ ਗੁਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸਵੇਰੇ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਜਾਂਚ ਦੌਰਾਨ ਕਾਰ ਚਾਲਕ ਸੰਦੀਪ ਸਿੰਘ ਦੀ ਮੌਤ ਦੀ ਪੁਸ਼ਟੀ ਹੋਈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 249ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 255 ਕਾਬੂ

ਚਿੱਟੇ ਨੇ ਬੁਝਾਇਆ ਗਰੀਬ ਘਰ ਦਾ ਚਿਰਾਗ: 22 ਸਾਲਾ ਨੌਜਵਾਨ ਦੀ ਮੌਤ

ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ: ਬਲਤੇਜ ਪੰਨੂ

‘ਮਾਨ ਦੇ ਮੁਨਾਫ਼ੇ’ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚਾਰ ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਘਰ-ਘਰ ਪਹੁੰਚਾਇਆ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ 'ਜਸ਼ਨ-ਏ-ਇਨਕਲਾਬ': ਪਰਮਿੰਦਰ ਗੋਲਡੀ

ਕਾਂਗਰਸ ਨੇ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਵਿਜੀਲੈਂਸ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦਾ 100 ਕਰੋੜ ਰੁਪਏ ਤੋਂ ਵੱਧ ਦਾ ਬਿਜਲੀ ਬਿੱਲ ਕੀਤਾ ਮੁਆਫ਼

ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ - ਗਿਆਨੀ ਕੁਲਦੀਪ ਸਿੰਘ ਗੜਗੱਜ