Friday, November 20, 2026

Punjab

ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ : ਅਵਿਨਾਸ਼ ਰਾਏ ਖੰਨਾ

PUNJAB NEWS EXPRESS | November 20, 2026 06:57 PM

ਜਲੰਧਰ: - ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਫਗਵਾੜਾ ਖੰਡ ਮਿੱਲ ਨਾਲ ਸਬੰਧਤ ਗੰਨਾ ਉਤਪਾਦਕ ਕਿਸਾਨਾਂ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਨਾ ਹੋਣ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਅੰਨਦਾਤਾ ਆਪਣੀ ਮਿਹਨਤ ਦੀ ਕਮਾਈ ਲੈਣ ਲਈ ਸੜਕਾਂ ’ਤੇ ਉਤਰਨ ਅਤੇ ਸੰਘਰਸ਼ ਕਰਨ ਲਈ ਮਜਬੂਰ ਹੈ।

ਖੰਨਾ ਨੇ ਕਿਹਾ ਕਿ ਫਗਵਾੜਾ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ ਲਗਭਗ 27.84 ਕਰੋੜ ਰੁਪਏ ਅਤੇ ਸਰਕਾਰ ਵੱਲੋਂ ਲਗਭਗ 18.93 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੋਣ ਦਾ ਮਾਮਲਾ ਬੇਹੱਦ ਗੰਭੀਰ ਹੈ। ਕਿਸਾਨਾਂ ਵੱਲੋਂ 26 ਨਵੰਬਰ ਨੂੰ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰਨ ਦੀ ਚਿਤਾਵਨੀ ਦੇਣਾ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ। ਉਨ੍ਹਾਂ ਸਵਾਲ ਕੀਤਾ ਕਿ ‘ਆਪ’ ਸਰਕਾਰ ਬਕਾਇਆ ਦੇਣ ਦੀ ਥਾਂ ਕੀ ਕਿਸਾਨਾਂ ਦੁਆਰਾ ਕੌਮੀ ਮਾਰਗ ਜਾਮ ਹੋਣ ਦਾ ਇੰਤਜ਼ਾਰ ਕਰ ਰਹੀ ਹੈ ?

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਕਿਸਾਨ ਆਪਣੀ ਹੀ ਫ਼ਸਲ ਦੀ ਅਦਾਇਗੀ ਲਈ ਤਰਸ ਰਹੇ ਹਨ। ਸਰਕਾਰ ਦੀਆਂ ਮੀਟਿੰਗਾਂ, ਭਰੋਸੇ ਅਤੇ ਬਿਆਨਬਾਜ਼ੀ ਨਾਲ ਕਿਸਾਨਾਂ ਦੇ ਘਰਾਂ ਦੇ ਚੁੱਲ੍ਹੇ ਨਹੀਂ ਬਲਦੇ।

ਖੰਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਸਮੁੱਚੀ ਬਕਾਇਆ ਰਾਸ਼ੀ ਬਿਨਾਂ ਕਿਸੇ ਦੇਰੀ ਤੁਰੰਤ ਜਾਰੀ ਕੀਤੀ ਜਾਵੇ ਅਤੇ ਭਵਿੱਖ ਵਿੱਚ ਗੰਨੇ ਦੀ ਅਦਾਇਗੀ ਲਈ ਪੱਕੀ ਸਮਾਂ-ਸੀਮਾ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੰਘਰਸ਼ ਦੇ ਰਾਹ ਪਾਉਣ ਦੀ ਬਜਾਏ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਏ। ਕਿਸਾਨਾਂ ਨਾਲ ਹੋ ਰਹੀ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕਾਂਗਰਸ ਨੂੰ ਵੱਡਾ ਸਿਆਸੀ ਝਟਕਾ: ਦੋ ਵਾਰ ਵਿਧਾਇਕ ਤੇ 2027 ਦੀ ਚੋਣ ਮੈਨੀਫੈਸਟੋ ਕਮੇਟੀ ਦੇ ਸਹਿ-ਚੇਅਰਮੈਨ ਹਰਦਿਆਲ ਸਿੰਘ ਕੰਬੋਜ ਭਾਜਪਾ ’ਚ ਸ਼ਾਮਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਥਿਤ ਬੇਨਿਯਮੀਆਂ 'ਤੇ ਪੀਸੀਐਸ ਭਰਤੀ 'ਤੇ ਰੋਕ ਲਗਾ ਦਿੱਤੀ, ਅਗਲੀ ਸੁਣਵਾਈ 16 ਦਸੰਬਰ ਨੂੰ

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਪੰਜਾਬ ਵਿਧਾਨ ਸਭਾ ਚੋਣਾਂ 2027: ਭਾਜਪਾ ਵੱਲੋਂ ਮੈਨੀਫੈਸਟੋ ਅਤੇ ਚਾਰਜਸ਼ੀਟ ਕਮੇਟੀਆਂ ਦਾ ਗਠਨ

ਤੀਰਥ ਯਾਤਰਾ ਬੱਸਾਂ ਦੇ ਹਾਦਸੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਕੇਵਲ ਸਿੰਘ ਢਿੱਲੋਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਸ਼ਾਮਲ, ਸੁਖਬੀਰ ਬਾਦਲ ਨੇ ਸਾਰੇ ਬਾਗ਼ੀ ਅਕਾਲੀ ਆਗੂਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ

ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਸਬੰਧੀ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ. ਜਨਤਕ

*ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ*

ਪੰਜਾਬ ਚੋਣਾਂ 2027: 'ਆਪ' ਨੇ 31 ਉਮੀਦਵਾਰਾਂ ਦੀ ਦੂਜੀ ਸੂਚੀ ਵਿੱਚੋਂ ਖੁੱਡੀਆਂ, ਅਨਮੋਲ ਗਗਨ ਮਾਨ, ਰਮਨ ਅਰੋੜਾ ਅਤੇ ਚੰਨੀ ਨੂੰ ਉਨ੍ਹਾਂ ਦੀਆਂ ਸੀਟਾਂ ਤੋਂ ਹਟਾ ਦਿੱਤਾ