Saturday, July 18, 2026

Punjab

ਕਿਸਾਨ ਮੋਰਚੇ ਵੱਲੋਂ 22 ਜੁਲਾਈ ਨੂੰ ਟੋਲ ਪਲਾਜ਼ੇ ਫਰੀ ਕਰਨ ਦਾ ਐਲਾਨ

ਪੰਜਾਬ ਨਿਊਜ਼ ਐਕਸਪ੍ਰੈੱਸ | July 18, 2026 06:26 PM

ਸੰਗਰੂਰ, 18 ਜੁਲਾਈ, 2026: ਭਾਰਤ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਕਰਮ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਅਤੇ ਪੰਜਾਬ ਦੇ ਪਾਣੀਆਂ ਦੇ ਮਾਮਲੇ ਅਤੇ ਹੋਰ ਮੰਗਾਂ ਨੂੰ ਲੈ ਕੇ 22 ਜੁਲਾਈ ਨੂੰ ਪੰਜਾਬ ਭਰ ਵਿੱਚ ਬੀਜੇਪੀ ਆਗੂਆਂ ਦੇ ਘਰਾਂ ਅੱਗੇ ਧਰਨੇ ਤੇ ਟੋਲ ਪਲਾਜੇ ਫਰੀ ਕਰਨ ਦੇ ਦਿੱਤੇ ਸੱਦੇ ਤਹਿਤ ਅੱਜ ਸੰਯੁਕਤ ਕਿਸਾਨ ਮੋਰਚਾ ਸੰਗਰੂਰ ਦੀ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਬਲਦੇਵ ਸਿੰਘ ਨਿਹਾਲਗੜ੍ਹ ਦੀ ਪ੍ਰਧਾਨਗੀ ਹੇਠ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਕਾਲਾਝਾੜ ਟੋਲ ਪਲਾਜਾ ਤੇ ਚੋਟੀਆਂ ਟੋਲ ਪਲਾਜਾ ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ 11 ਵਜੇ ਤੋਂ 3 ਵਜੇ ਤੱਕ ਟੋਲ ਪਲਾਜੇ ਲੋਕਾਂ ਲਈ ਫਰੀ ਕੀਤੇ ਜਾਣਗੇ। ਇਸ ਦੀ ਤਿਆਰੀ ਲਈ ਵੱਖ ਵੱਖ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

ਮੀਟਿੰਗ ਵਿੱਚ ਹਾਜ਼ਰ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ, ਬੀਕੇਯੂ ਏਕਤਾ ਰਾਜੇਵਾਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਪਾਲ ਸਿੰਘ ਘਰਾਚੋਂ ਅਤੇ ਬੀਕੇਯੂ ਡਕੌਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ ਨੇ ਦੱਸਿਆ ਕਿ ਅਮਰੀਕਾ ਨਾਲ ਮੋਦੀ ਸਰਕਾਰ ਵੱਲੋਂ ਕੀਤਾ ਜਾ ਰਿਹਾ ਇਹ ਸਮਝੌਤਾ ਮੁੱਖ ਤੌਰ ਤੇ ਖੇਤੀਬਾੜੀ ਪੈਦਾਵਾਰ ਦੀਆਂ ਵਸਤਾਂ ਦੇ ਵਪਾਰ ਬਾਰੇ ਹੈ। ਭਾਰਤੀ ਬਾਜ਼ਾਰ ਵਿੱਚ ਅਮਰੀਕਨ ਖੇਤੀਬਾੜੀ ਉਤਪਾਦ ਅਤੇ ਦੁੱਧ ਉਤਪਾਦ ਆਉਣ ਦੇ ਨਾਲ ਪਹਿਲਾਂ ਹੀ ਘਾਟਾ ਝੱਲ ਰਹੀ ਦੇਸ਼ ਦੀ ਖੇਤੀ ਹੋਰ ਸੰਕਟ ਵਿੱਚ ਚਲੀ ਜਾਵੇਗੀ ਅਤੇ ਹੌਲੀ ਹੌਲੀ ਦੇਸ਼ ਦਾ ਕਿਸਾਨ ਹਾਸੀਏ ਤੇ ਧੱਕਿਆ ਜਾਵੇਗਾ ਤੇ ਦੇਸ਼ ਦੀ ਜਮੀਨ ਤੇ ਕਾਰਪੋਰੇਟ ਦਾ ਕਬਜ਼ਾ ਹੋ ਜਾਵੇਗਾ। ਇਹ ਸਮਝੌਤਾ ਕਿਸਾਨਾਂ ਮਜ਼ਦੂਰਾਂ ਅਤੇ ਆਮ ਲੋਕਾਂ ਲਈ ਨੁਕਸਾਨਦੇਹ ਹੈ। ਇਸ ਕਰਕੇ ਦੇਸ਼ ਦੇ ਕਿਸਾਨ ਤੇ ਲੋਕ ਲਗਾਤਾਰ ਇਹ ਮੰਗ ਕਰ ਰਹੇ ਹਨ ਕਿ ਭਾਰਤ ਸਰਕਾਰ ਇਸ ਸਮਝੌਤੇ ਤੋਂ ਪਿੱਛੇ ਹਟੇ। ਇਸੇ ਤਰ੍ਹਾਂ ਪੰਜਾਬ ਦੇ ਪਾਣੀਆਂ ਦੇ ਮਾਮਲੇ ਹੱਲ ਕਰਨ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਬਿਜਲੀ ਬਿੱਲ ਅਤੇ ਬੀਜ ਬਿੱਲ ਦੇ ਮਾਮਲੇ ਇਹਨਾਂ ਪ੍ਰਦਰਸ਼ਨਾਂ ਵਿੱਚ ਉਠਾਏ ਜਾਣਗੇ। ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਪ੍ਰੀਤਮ ਸਿੰਘ ਬਡਰੁੱਖਾਂ, ਨਿਰਮਲ ਸਿੰਘ ਬਟੜਿਆਣਾ, ਯਾਦਵਿੰਦਰ ਸਿੰਘ ਘਰਾਚੋਂ ਅਤੇ ਨਿਰਮਲ ਸਿੰਘ ਘਰਾਚੋਂ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਭਾਜਪਾ ਨੇ ਲਾਏ ਨਵੇਂ ਜ਼ਿਲ੍ਹਾ ਪ੍ਰਧਾਨ

SHO ਗੁਰਿੰਦਰਜੀਤ ਨਾਗਰਾ ਦੀ ਪੁਸ਼ਤਪਨਾਹੀ ਕੌਣ ਕਰ ਰਿਹੈ, ਇਸਦੀ ਨਿਰਪੱਖ ਜਾਂਚ ਹੋਵੇ: ਅਕਾਲੀ ਦਲ

ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ਨੂੰ ਸਜ਼ਾ 1997 ਵਿਚ ਅਕਾਲੀ ਦਲ ਦੇ ਸੱਤਾ ਵਿਚ ਆਉਣ ਤੋਂ ਬਾਅਦ ਮਿਲੀ: ਸੁਖਬੀਰ ਬਾਦਲ

ਕੰਗਨਾ ਰਣੌਤ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ ਫੇਰ ਮੁਲਤਵੀ

ਮਾਨ ਸਰਕਾਰ ਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਚਾਰ ਦਿਨਾਂ ਤੋਂ ਲਾਪਤਾ 12ਵੀਂ ਜਮਾਤ ਦੇ ਵਿਦਿਆਰਥੀ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼

ਅਮਰੀਕਾ 'ਚ ਵਾਂਟੇਡ ਪੰਜਾਬ ਪੁਲਿਸ ਦਾ SHO 3 ਦਿਨ ਦੇ ਰਿਮਾਂਡ 'ਤੇ

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਮੁਹਿੰਮ ਦੀ ਸ਼ੁਰੂਆਤ

ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਗ੍ਰਿਫ਼ਤਾਰ; 5.5 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ