Monday, August 24, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਪੰਜਾਬ ਨਿਊਜ਼ ਐਕਸਪ੍ਰੈੱਸ | August 24, 2026 05:55 PM

- *ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ*

ਚੰਡੀਗੜ੍ਹ, 24 ਅਗਸਤ: ਪੰਜਾਬ ਸਰਕਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਬਾਗਬਾਨੀ ਅਤੇ ਉੱਚ ਮੁੱਲ ਵਾਲੀਆਂ ਫਸਲਾਂ ਵੱਲ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਦਿਸ਼ਾ ਵਿੱਚ ਮਸ਼ਰੂਮ ਉਤਪਾਦਨ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਕੀਤਾ ।

ਉਨ੍ਹਾਂ ਦੱਸਿਆ ਕਿ ਕਿਸਾਨ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫੀਸਦੀ ਤੱਕ ਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ, ਦਾ ਲਾਭ ਲੈ ਸਕਦੇ ਹਨ। ਇਹ ਸਹਾਇਤਾ ਕਿਸਾਨਾਂ ਨੂੰ ਮਸ਼ਰੂਮ ਦੀ ਖੇਤੀ ਸ਼ੁਰੂ ਕਰਨ ਅਤੇ ਆਪਣੀ ਆਮਦਨ ਦੇ ਵਾਧੂ ਸਰੋਤ ਪੈਦਾ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਉਤਪਾਦਨ ਲਈ ਘੱਟ ਜ਼ਮੀਨ ਦੀ ਲੋੜ ਹੋਣ ਕਰਕੇ ਇਹ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵੀ ਆਮਦਨ ਦਾ ਇੱਕ ਵਧੀਆ ਸਾਧਨ ਹੈ।

ਬਾਗਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਸਰਕਾਰੀ ਸਕੀਮਾਂ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਵਧੇਰੇ ਲਾਭਕਾਰੀ ਖੇਤੀ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈ ਕੇ ਫਸਲੀ ਵਿਭਿੰਨਤਾ ਰਾਹੀਂ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਪਾਲ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼

41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ*

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ - ਗਿਆਨੀ ਕੁਲਦੀਪ ਸਿੰਘ ਗੜਗੱਜ

ਫੀਸਾਂ ’ਚ ਵਾਧੇ ਦੇ ਵਿਰੋਧ ’ਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਗੇਟ ਕੀਤੇ ਬੰਦ

ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਵਕੀਲ ਦੀ ਮੌਤ

ਰਵਨੀਤ ਬਿੱਟੂ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਵੀਡੀਓ 'ਤੇ ਲੁਧਿਆਣਾ ਪੁਲਿਸ ਦਾ ਵੱਡਾ ਦਾਅਵਾ

ਜਗਤਾਰ ਸਿੰਘ ਹਵਾਰਾ ਦਿੱਤੀ ਜਾਵੇ ਪੈਰੋਲ : ਰਾਜਾ ਵੜਿੰਗ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ