Tuesday, September 15, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Punjab

ਕੀ ਕਾਨੂੰਨ ਮਰਨ ਤੋਂ ਪਹਿਲਾਂ ਦਿੱਤੇ ਬਿਆਨ 'ਤੇ ਐਫ.ਆਈ.ਆਰ. ਅਤੇ ਜਾਂਚ ਦੀ ਮੰਗ ਨਹੀਂ ਕਰਦਾ? - ਪਾਇਲਟ

ਪੰਜਾਬ ਨਿਊਜ਼ ਐਕਸਪ੍ਰੈੱਸ | September 15, 2026 05:37 PM

- ਪਾਇਲਟ ਨੇ ਚੀਮਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਕਾਂਗਰਸੀ ਵਰਕਰਾਂ ਦੇ ਮਾਰਚ ਦੀ ਅਗਵਾਈ ਕੀਤੀ
- ਆਪ ਸਰਕਾਰ ਦੇ ਟੁੱਟੇ ਵਾਅਦਿਆਂ ਦੀ ਕੀਤੀ ਗਿਣਤੀ
- ਪਾਰਟੀ ਦੇ ਸੀਨੀਅਰ ਆਗੂਆਂ ਨੇ ਪੂਰਨ ਏਕਤਾ ਅਤੇ 27 ਦੀਆਂ ਚੋਣਾਂ ਜਿੱਤਣ ਦੇ ਸੰਕਲਪ ਦਾ ਭਰੋਸਾ ਦਿੱਤਾ
- ਕਾਂਗਰਸੀ ਵਰਕਰਾਂ ਨੂੰ ਚੀਮਾ ਦੇ ਘਰ ਪੁੱਜਣ ਤੋਂ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਦੀ ਕੀਤੀ ਵਰਤੋਂ

ਚੰਡੀਗੜ੍ਹ, 15 ਸਤੰਬਰ : ਪੰਜਾਬ ਦੇ ਨਵ-ਨਿਯੁਕਤ ਏ.ਆਈ.ਸੀ.ਸੀ. ਜਨਰਲ ਸਕੱਤਰ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਦਲਿਤ ਗੁਲਜ਼ਾਰ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਵਿੱਤ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਦੇ ਘਰ ਵੱਲ ਮਾਰਚ ਕੀਤਾ।

ਹਾਲਾਂਕਿ, ਭਾਰੀ ਪੁਲਿਸ ਫੋਰਸ ਨੇ ਪ੍ਰਦਰਸ਼ਨਕਾਰੀਆਂ ਨੂੰ ਚੀਮਾ ਦੇ ਘਰ ਪਹੁੰਚਣ ਤੋਂ ਰੋਕ ਦਿੱਤਾ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਵੀ ਕੀਤੀ।
ਪਾਣੀ ਦੀਆਂ ਤੇਜ਼ ਬੁਛਾੜਾਂ ਕਾਰਨ ਸੀਨੀਅਰ ਆਗੂ ਕੁਲਜੀਤ ਨਾਗਰਾ ਸਮੇਤ ਕਈ ਕਾਂਗਰਸੀ ਵਰਕਰ ਜ਼ਖ਼ਮੀ ਹੋ ਗਏ।

ਇਸ ਮੌਕੇ ਸੰਬੋਧਨ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਦੀ ਵਿੱਤ ਮੰਤਰੀ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ, ਪਰ ਅਸੀ ਸਵਾਲ ਕਰਦੇ ਹਾਂ ਕਿ ਜਦੋਂ ਕਿਸੇ ਵਿਅਕਤੀ ਨੇ ਮਰਨ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ ਮੰਤਰੀ ਦਾ ਨਾਮ ਲਿਆ ਹੈ, ਤਾਂ ਕੀ ਕਾਨੂੰਨ ਐਫ.ਆਈ.ਆਰ. ਦਰਜ ਕਰਕੇ ਵਿਸਥਾਰਪੂਰਵਕ ਜਾਂਚ ਦੀ ਮੰਗ ਨਹੀਂ ਕਰਦਾ?

ਪਾਇਲਟ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਆਮ ਆਦਮੀ ਪਾਰਟੀ ਦੇ ਦਾਅਵਿਆਂ ਦੇ ਉਲਟ ਪੰਜਾਬ ਦੇ ਅਸਲ ਹਾਲਾਤਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇਹ ਬਣ ਚੁੱਕੇ ਹਨ ਕਿ ਇੱਕ ਗ਼ਰੀਬ ਦਲਿਤ ਨੂੰ ਸਿਰਫ਼ ਇਸ ਲਈ ਆਪਣੀ ਜਾਨ ਦੇਣੀ ਪਈ ਕਿਉਂਕਿ ਉਸ ਨੇ ਨਸ਼ਿਆਂ ਦੀ ਸ਼ਰੇਆਮ ਵਿਕਰੀ ਵਿਰੁੱਧ ਆਵਾਜ਼ ਉਠਾਈ ਸੀ, ਜਿਸ ਦਾ ਸ਼ਿਕਾਰ ਉਸ ਦਾ ਪੁੱਤਰ ਹੋ ਚੁੱਕਾ ਸੀ।

ਉਨ੍ਹਾਂ 'ਆਪ' ਨੂੰ ਚੇਤੇ ਕਰਵਾਇਆ ਕਿ ਉਸ ਨੇ ਦਲਿਤ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਦਲਿਤ ਉਪ ਮੁੱਖ ਮੰਤਰੀ ਬਣਾਉਣਾ ਤਾਂ ਦੂਰ ਦੀ ਗੱਲ, 'ਆਪ' ਦੇ ਰਾਜ ਵਿੱਚ ਗੁਲਜ਼ਾਰ ਸਿੰਘ ਵਰਗੇ ਦਲਿਤ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹਨ।
ਅਰਵਿੰਦ ਕੇਜਰੀਵਾਲ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਉਨ੍ਹਾਂ ਦਾਅਵਿਆਂ ਦੀ ਯਾਦ ਦਿਵਾਉਂਦਿਆਂ, ਜਿਨ੍ਹਾਂ ਵਿੱਚ ਉਨ੍ਹਾਂ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਅੰਦਰ ਨਸ਼ਾ ਖ਼ਤਮ ਕਰਨ ਦੀ ਗੱਲ ਕਹੀ ਸੀ, ਪਾਇਲਟ ਨੇ ਕਿਹਾ ਕਿ 'ਆਪ' ਦੇ ਲਗਭਗ ਪੰਜ ਸਾਲਾਂ ਦੇ ਸ਼ਾਸਨ ਤੋਂ ਬਾਅਦ ਹੁਣ 'ਚਿੱਟਾ' ਆਸਾਨੀ ਨਾਲ ਮਿਲ ਰਿਹਾ ਹੈ ਕਿ ਇਸ ਦੀ "ਹੋਮ ਡਿਲੀਵਰੀ" ਹੋ ਰਹੀ ਹੈ।

ਥੋੜ੍ਹੇ ਸਮੇਂ ਦੇ ਸੱਦੇ 'ਤੇ ਇੰਨੀ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਲਈ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪਾਇਲਟ ਨੇ ਹਰੇਕ ਵਰਕਰ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਨੁਮਾਇੰਦੇ ਵਜੋਂ ਉਹ ਇਨਸਾਫ਼ ਦਿਵਾਉਣ ਲਈ ਹਰ ਲੜਾਈ ਅਤੇ ਸੰਘਰਸ਼ ਵਿੱਚ ਸਭ ਤੋਂ ਅੱਗੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਹਰ ਇੱਕ ਕਾਂਗਰਸੀ ਵਰਕਰ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਸ ਮੌਕੇ ਸੰਬੋਧਨ ਕਰਦਿਆਂ ਪੀ.ਸੀ.ਸੀ. ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀ.ਐਲ.ਪੀ. ਲੀਡਰ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੇ 'ਆਪ' ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਹ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਮਾੜੀ ਸਰਕਾਰ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸੂਬੇ ਦੇ ਹੁਣ ਤੱਕ ਦੇ ਸਭ ਤੋਂ ਨਾਕਾਮ ਮੁੱਖ ਮੰਤਰੀ ਸਾਬਤ ਹੋਏ ਹਨ।
ਸਾਰੇ ਕਾਂਗਰਸੀ ਆਗੂਆਂ ਨੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪਾਇਲਟ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਅਤੇ ਮੁੱਖ ਮਕਸਦ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣਾ ਹੈ ਅਤੇ ਲੀਡਰਸ਼ਿਪ ਦਾ ਫ਼ੈਸਲਾ ਬਾਅਦ ਵਿੱਚ ਹਾਈਕਮਾਂਡ ਵੱਲੋਂ ਕੀਤਾ ਜਾਵੇਗਾ।

ਇਸ ਮੌਕੇ ਹਾਜ਼ਰ ਆਗੂਆਂ ਵਿੱਚ ਪੀ.ਸੀ.ਸੀ. ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀ.ਐਲ.ਪੀ. ਲੀਡਰ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਬ੍ਰਹਮ ਮੋਹਿੰਦਰਾ, ਵਿਜੈ ਇੰਦਰ ਸਿੰਗਲਾ, ਰਾਣਾ ਕੇ.ਪੀ. ਸਿੰਘ, ਡਾ. ਅਮਰ ਸਿੰਘ, ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ, ਗੁਰਜੀਤ ਸਿੰਘ ਔਜਲਾ, ਭਾਰਤ ਭੂਸ਼ਣ ਆਸ਼ੂ, ਡਾ. ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜ਼ੀਆਂ, ਕੁਲਜੀਤ ਸਿੰਘ ਨਾਗਰਾ, ਅਮਰਪ੍ਰੀਤ ਲਾਲੀ, ਲਖਵੀਰ ਸਿੰਘ ਲੱਖਾ, ਬਲਬੀਰ ਸਿੰਘ ਸਿੱਧੂ, ਅਮਿਤ ਵਿਜ, ਪਵਨ ਆਦੀਆ, ਸੁਖਵਿੰਦਰ ਸਿੰਘ ਸਰਕਾਰੀਆ, ਇੰਦਰਬੀਰ ਬੁਲਾਰੀਆ, ਗੁਰਕੀਰਤ ਸਿੰਘ, ਬਲਜੀਤ ਕੌਰ ਅਤੇ ਹੋਰ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਲ ਮੰਤਰੀ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਪੁਲਿਸ ਵੱਲੋਂ ਅੰਨ੍ਹਾ ਕਤਲ 6 ਘੰਟਿਆਂ ਦੇ ਅੰਦਰ ਟਰੇਸ, ਇੱਕ ਗ੍ਰਿਫਤਾਰ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ ਦਿੱਲੀ ਦੀਆਂ ਪਾਰਟੀਆਂ ਨੂੰ ਉਡਾ ਦੇਵੇਗੀ: ਸੁਖਬੀਰ ਬਾਦਲ

ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ - ਕੇਜਰੀਵਾਲ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਰਵਿੰਦਰ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ