Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਕੁਲਤਾਰ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਪੰਜਾਬ ਨਿਊਜ਼ ਐਕਸਪ੍ਰੈੱਸ | April 14, 2026 05:28 PM

- *ਜ਼ਿਲ੍ਹਾ ਅਧਿਕਾਰੀਆਂ ਨੂੰ ਪਿੰਡ ਸੰਧਵਾਂ ਅਤੇ ਕੋਠੇ ਗੱਜਣ ਸਿੰਘ ਵਿੱਚ ਅੱਗ ਲੱਗਣ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਭੇਜਣ ਦੇ ਨਿਰਦੇਸ਼*

ਚੰਡੀਗੜ੍ਹ 14 ਅਪ੍ਰੈਲ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਅਤੇ ਕੋਠੇ ਗੱਜਣ ਸਿੰਘ ਵਿੱਚ ਅੱਗ ਲੱਗਣ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਐਸਡੀਐਮ ਕੋਟਕਪੂਰਾ ਨੂੰ ਤੁਰੰਤ ਨੁਕਸਾਨ ਦੀ ਰਿਪੋਰਟ ਭੇਜਣ ਅਤੇ ਮੁਆਵਜ਼ਾ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪਿੰਡ ਸੰਧਵਾਂ ਵਿੱਚ ਲਗਭਗ 8 ਏਕੜ ਕਣਕ ਦੀ ਫ਼ਸਲ ਅਤੇ ਕੋਠੇ ਗੱਜਣ ਸਿੰਘ ਵਿੱਚ ਲਗਭਗ 10 ਏਕੜ ਕਣਕ ਦੀ ਫ਼ਸਲ ਅੱਗ ਲੱਗਣ ਕਾਰਨ ਤਬਾਹ ਹੋ ਗਈ।

ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਮੁਕੰਮਲ ਹੋਣ ਤੱਕ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਧਦੇ ਤਾਪਮਾਨ ਕਾਰਨ ਤੇਜ਼ ਹਵਾਵਾਂ ਚੱਲਣ, ਬਿਜਲੀ ਦੇ ਸ਼ਾਰਟ ਸਰਕਟ ਜਾਂ ਮਜ਼ਦੂਰਾਂ ਵੱਲੋਂ ਵਰਤੀਆਂ ਜਾਂਦੀਆਂ ਬੀੜੀਆਂ-ਸਿਗਰਟਾਂ ਅਜਿਹੀਆਂ ਘਟਨਾਵਾਂ ਦੇ ਮੁੱਖ ਕਾਰਨ ਹਨ।

ਉਨ੍ਹਾਂ ਅੱਗੇ ਕਿਹਾ ਕਿ ਸੜਕਾਂ ਕੱਚੀਆਂ ਹੋਣ ਕਾਰਨ ਮੌਕੇ 'ਤੇ ਸਹਾਇਤਾ ਪਹੁੰਚਣ ਵਿੱਚ ਦੇਰੀ ਹੋ ਸਕਦੀ ਹੈ ਇਸ ਲਈ ਪਿੰਡ ਪੱਧਰ 'ਤੇ ਪਹਿਲਾਂ ਤੋਂ ਤਿਆਰ ਰਹਿਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹੇਠ ਲਿਖੀਆਂ ਸਾਵਧਾਨੀਆਂ ਵਰਤਣ:

ਟਰਾਂਸਫਾਰਮਰ ਦੇ ਨੇੜੇ ਵਾਲੀ ਕਣਕ ਦੀ ਵਾਢੀ ਪਹਿਲਾਂ ਹੀ ਕਰ ਲਈ ਜਾਵੇ।

ਜੇਕਰ ਪਾਣੀ ਦੀ ਲੋੜ ਨਾ ਹੋਵੇ ਤਾਂ ਟ੍ਰਾਂਸਫਾਰਮਰ ਸਵਿੱਚ ਬੰਦ ਰੱਖਿਆ ਜਾਵੇ।

ਖੇਤਾਂ ਵਿੱਚ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਈ ਜਾਵੇ ਅਤੇ ਟੋਇਆਂ ਵਿੱਚ ਪਾਣੀ ਖੜ੍ਹਾ ਰੱਖਿਆ ਜਾਵੇ।

ਟੈਂਕਾਂ ਨੂੰ ਪਾਣੀ ਨਾਲ ਭਰ ਕੇ ਸਾਂਝੀਆਂ ਥਾਵਾਂ 'ਤੇ ਰੱਖਿਆ ਜਾਣਾ ਚਾਹੀਦਾ ਹੈ ਅਤੇ ਪਾਈਪਾਂ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।

ਵੱਡੇ ਸਪਰੇਅ ਪੰਪ ਤਿਆਰ ਰੱਖੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਦੇ ਸੰਪਰਕ ਨੰਬਰ ਸਾਂਝੇ ਕੀਤੇ ਜਾਣੇ ਚਾਹੀਦੇ ਹਨ।

ਛੋਟੇ ਸਪਰੇਅ ਪੰਪ ਵੀ ਤਿਆਰ ਰੱਖੇ ਜਾਣੇ ਚਾਹੀਦੇ ਹਨ ਅਤੇ ਪਾਣੀ ਅਤੇ ਪੈਟਰੋਲ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।

ਅੱਗ ਬੁਝਾਊ ਯੰਤਰ ਸਾਂਝੇ ਤੌਰ 'ਤੇ ਖਰੀਦੇ ਜਾਣੇ ਚਾਹੀਦੇ ਹਨ।

ਮਜ਼ਦੂਰਾਂ ਨੂੰ ਅੱਗ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਜਾਣਾ ਚਾਹੀਦਾ ਹੈ।

ਅੱਗ ਬੁਝਾਉਣ ਲਈ ਪਿੰਡ ਦੇ ਨੌਜਵਾਨਾਂ ਦੀ ਇੱਕ ਟੀਮ ਨੂੰ ਤਿਆਰ ਰੱਖਿਆ ਜਾਣਾ ਚਾਹੀਦਾ ਹੈ।

ਖੇਤਾਂ ਵਿੱਚ ਹਲ ਰੱਖਣੇ ਚਾਹੀਦੇ ਹਨ ਤਾਂ ਜੋ ਲੋੜ ਪੈਣ 'ਤੇ ਇਸਦੀ ਤੁਰੰਤ ਵਰਤੋਂ ਕੀਤੀ ਜਾ ਸਕੇ।

ਹਰੇਕ ਕਿਸਾਨ ਕੋਲ ਲੋੜੀਂਦੇ ਸੰਪਰਕ ਨੰਬਰ (ਗੁਰਦੁਆਰਾ ਸਾਹਿਬ, ਬਿਜਲੀ ਗਰਿੱਡ ਆਦਿ) ਹੋਣੇ ਚਾਹੀਦੇ ਹਨ।

ਇਨ੍ਹਾਂ ਦਿਨਾਂ ਦੌਰਾਨ, ਸ਼ਰਾਬ ਆਦਿ ਤੋਂ ਦੂਰ ਰਹਿਣਾ ਚਾਹੀਦਾ ਹੈ ਤਾਂ ਜੋ ਕਿਸਾਨ ਹਰ ਸਮੇਂ ਸੁਚੇਤ ਰਹਿ ਸਕਣ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਇਹ ਸਾਵਧਾਨੀਆਂ ਵਰਤੀਆਂ ਜਾਣ ਤਾਂ ਫਸਲ ਨੂੰ ਅੱਗ ਵਰਗੀਆਂ ਘਟਨਾਵਾਂ ਤੋਂ ਕਾਫ਼ੀ ਹੱਦ ਤੱਕ ਬਚਾਇਆ ਜਾ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ