Wednesday, August 19, 2026

Punjab

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ: CM ਮਾਨ

ਪੰਜਾਬ ਨਿਊਜ਼ ਐਕਸਪ੍ਰੈੱਸ | August 19, 2026 06:45 PM

• ਭਾਜਪਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ, ਸਾਨੂੰ ਬਦਨਾਮ ਕਰਨ ਅਤੇ ਧਮਕਾਉਣ ਲਈ ਈ.ਡੀ. ਤੇ ਸੀ.ਬੀ.ਆਈ. ਦੀ ਵਰਤੋਂ ਕੀਤੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਅਸੀਂ ਸਿਆਸੀ ਬਦਲਾਖੋਰੀ ਤੋਂ ਡਰਨ ਵਾਲੇ ਨਹੀਂ, ਆਮ ਆਦਮੀ ਲਈ ਕੰਮ ਕਰਨਾ ਜਾਰੀ ਰੱਖਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪੰਜਾਬ ਨੂੰ ਭਾਜਪਾ ਦੇ ਦੇਸ਼ ਭਗਤੀ ਜਾਂ ਰਾਸ਼ਟਰਵਾਦ ਦੇ ਸਰਟੀਫਿਕੇਟ ਦੀ ਕੋਈ ਲੋੜ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 19 ਅਗਸਤ: ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ `ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਈ.ਡੀ. ਪਾਰਟੀ’ (ਭਾਜਪਾ) ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਇਕ ਵਾਰ ਫਿਰ ਆਪਣੇ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਭਾਜਪਾ ਦਾ ਪੰਜਾਬ ਵਿੱਚ ਕੋਈ ਸਿਆਸੀ ਆਧਾਰ ਨਹੀਂ ਹੈ, ਉਹ ਆਪਣੇ ਸਿਆਸੀ ਵਿਰੋਧੀਆਂ ਨੂੰ ਬਦਨਾਮ ਕਰਨ, ਧਮਕਾਉਣ ਤੇ ਦਬਾਉਣ ਲਈ ਈ.ਡੀ. ਅਤੇ ਸੀ.ਬੀ.ਆਈ. ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਪਰ ਅਜਿਹੀ ਸਿਆਸੀ ਬਦਲਾਖੋਰੀ ‘ਆਪ` ਸਰਕਾਰ ਨੂੰ ਆਮ ਲੋਕਾਂ ਲਈ ਕੰਮ ਕਰਨ ਤੋਂ ਨਹੀਂ ਰੋਕ ਸਕੇਗੀ। ਭਾਜਪਾ ਵੱਲੋਂ ਆਪਣੀ ਸਰਕਾਰ `ਤੇ ਕੀਤੇ ਜਾ ਰਹੇ ਹਮਲਿਆਂ `ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਉਨ੍ਹਾਂ ਲੋਕਾਂ ਤੋਂ ਇਮਾਨਦਾਰੀ, ਦੇਸ਼ ਭਗਤੀ ਜਾਂ ਰਾਸ਼ਟਰਵਾਦ ਦਾ ਕੋਈ ਸਰਟੀਫਿਕੇਟ ਨਹੀਂ ਚਾਹੀਦਾ, ਜਿਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ ਹੈ।

ਐਕਸ `ਤੇ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਤੇਂਦਰ ਜੈਨ ਜੀ ਦੀ ਗ੍ਰਿਫ਼ਤਾਰੀ ਸਿਆਸੀ ਬਦਲਾਖੋਰੀ ਦੀ ਪ੍ਰਤੱਖ ਮਿਸਾਲ ਹੈ। ਕੇਂਦਰ ਸਰਕਾਰ ਵਿਰੋਧੀ ਧਿਰ ਦੇ ਆਗੂਆਂ ਨੂੰ ਡਰਾਉਣ ਅਤੇ ਦਬਾਉਣ ਲਈ ਈ.ਡੀ. ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਜਿਨ੍ਹਾਂ ਨੇ ਖ਼ੁਦ ਪੰਜਾਬ ਨੂੰ ਵੇਚਿਆ ਹੈ, ਉਹ ਅੱਜ ਸਾਡੇ ਤੋਂ ਸਵਾਲ ਪੁੱਛ ਰਹੇ ਹਨ। ਇਹ ਤਰੀਕਾ ਲੋਕਤੰਤਰ ਲਈ ਬਿਲਕੁਲ ਸਹੀ ਨਹੀਂ ਹੈ।"

ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪਣੇ ਸਿਆਸੀ ਵਿਰੋਧੀਆਂ ਨੂੰ ਪ੍ਰੇਸ਼ਾਨ ਕਰਨ ਲਈ ਈ.ਡੀ., ਸੀ.ਬੀ.ਆਈ. ਅਤੇ ਹੋਰ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਨਾ ਭਾਜਪਾ ਦੀ ਪੁਰਾਣੀ ਰਣਨੀਤੀ ਹੈ। ਅਜਿਹਾ ਹੀ ਕੰਮ ਦਿੱਲੀ ਵਿੱਚ ਵੀ ਕੀਤਾ ਗਿਆ ਸੀ, ਜਿੱਥੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ` ਦੀ ਪੂਰੀ ਚੋਟੀ ਦੀ ਲੀਡਰਸ਼ਿਪ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਸੀ। ‘ਆਪ` ਦੇ ਸੀਨੀਅਰ ਆਗੂ ਸਤੇਂਦਰ ਜੈਨ ਵਿਰੁੱਧ ਕਾਰਵਾਈ ਵੀ ਇਸੇ ਰਣਨੀਤੀ ਦਾ ਹਿੱਸਾ ਹੈ ਕਿਉਂਕਿ ਭਾਜਪਾ ਅਜਿਹੇ ਡਰਾਮੇ ਕਰਨ ਦੀ ਆਦੀ ਹੈ।"

ਵਿਰੋਧੀ ਧਿਰ ਦੇ ਲਗਾਤਾਰ ਹਮਲਿਆਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਉਨ੍ਹਾਂ ਆਗੂਆਂ ਤੋਂ ਇਮਾਨਦਾਰੀ ਦਾ ਕੋਈ ਸਰਟੀਫਿਕੇਟ ਨਹੀਂ ਚਾਹੀਦਾ, ਜਿਨ੍ਹਾਂ ਦੇ ਹੱਥ ਪੰਜਾਬ ਅਤੇ ਇਸ ਦੇ ਲੋਕਾਂ ਦੀ ਲੁੱਟ ਨਾਲ ਰੰਗੇ ਹੋਏ ਹਨ। ਇਨ੍ਹਾਂ ਆਗੂਆਂ ਕੋਲ ਮੇਰੇ ਖ਼ਿਲਾਫ਼ ਬੋਲਣ ਲਈ ਕੁੱਝ ਨਹੀਂ ਹੈ, ਜਿਸ ਕਰਕੇ ਇਹ ਮੈਨੂੰ ਬੇਬੁਨਿਆਦ ਮਸਲਿਆਂ ਰਾਹੀਂ ਬਦਨਾਮ ਕਰ ਰਹੇ ਹਨ। ਜਿਸ ਭਾਜਪਾ ਦਾ ਸੂਬੇ ਵਿੱਚ ਕੋਈ ਆਧਾਰ ਨਹੀਂ ਹੈ, ਉਹ ਸਾਨੂੰ ਬਦਨਾਮ ਕਰਨ ਅਤੇ ਧਮਕਾਉਣ ਲਈ ਈ.ਡੀ. ਤੇ ਸੀ.ਬੀ.ਆਈ. ਦੀ ਵਰਤੋਂ ਕਰ ਰਹੀ ਹੈ। ਇਸ ਨਾਲ ਮੇਰਾ ਹੌਸਲੇ ਨਹੀਂ ਟੁੱਟੇਗਾ ਅਤੇ ਮੈਂ ਪੰਜਾਬ ਦੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖਾਂਗਾ।"
ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੇ ਮੁੱਦੇ `ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੂੰ ਕਾਂਗਰਸ ਜਾਂ ਕੇਂਦਰ ਵਿਚਲੀ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਪੰਜਾਬੀਆਂ ਨੇ ਕੌਮੀ ਤਿਰੰਗੇ ਦੇ ਹਰ ਰੰਗ ਨੂੰ ਨਿਖਾਰਨ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ ਅਤੇ ਭਾਜਪਾ ਜਾਂ ਕੇਂਦਰ ਸਰਕਾਰ ਨੂੰ ਸਾਨੂੰ ਇਸ ਬਾਰੇ ਪਾਠ ਪੜ੍ਹਾਉਣ ਦੀ ਲੋੜ ਨਹੀਂ ਹੈ। ਇਹ ਬਹੁਤ ਮਾੜੀ ਗੱਲ ਹੈ ਕਿ ਇਹ ਪਾਰਟੀ, ਪੰਜਾਬ ਤੇ ਪੰਜਾਬੀਆਂ ਦੀ ਦੇਸ਼ ਭਗਤੀ `ਤੇ ਸਵਾਲ ਚੁੱਕ ਕੇ ਵਾਰ-ਵਾਰ ਘਟੀਆ ਹਥਕੰਡੇ ਅਪਣਾ ਰਹੀ ਹੈ।"

ਪੰਜਾਬ ਸਰਕਾਰ ਦਰਿਆਵਾਂ ਵਿਚਲੇ ਪਾਣੀ ਦੇ ਪੱਧਰ `ਤੇ ਲਗਾਤਾਰ ਨਜ਼ਰ ਰੱਖ ਰਹੀ ਹੈ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਦਰਿਆਵਾਂ ਅਤੇ ਡੈਮਾਂ ਵਿੱਚ ਪਾਣੀ ਦੇ ਪੱਧਰ `ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਸੂਬੇ ਦੇ ਲੋਕਾਂ ਨੂੰ ਇਸ ਬਾਰੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ।"

ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਂ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ `ਤੇ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ `ਤੇ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਮੈਂ ਇਹ ਮੁੱਦਾ ਪੰਜਾਬ ਦੇ ਰਾਜਪਾਲ ਕੋਲ ਪਹਿਲਾਂ ਹੀ ਉਠਾ ਚੁੱਕਾ ਹਾਂ। ਹੁਣ ਇਸ ਬਾਰੇ ਅੰਤਮ ਫ਼ੈਸਲਾ ਭਾਰਤ ਸਰਕਾਰ ਨੇ ਲੈਣਾ ਹੈ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਆਈ.ਕੇ.ਜੀ ਪੀ.ਟੀ.ਯੂ ਵੱਲੋਂ ਉਦਯੋਗ-ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਆਈ.ਸੀ.ਟੀ ਅਕਾਦਮੀ ਨਾਲ ਐਮ.ਓ.ਯੂ ਤੇ ਹਸਤਾਖ਼ਰ

ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਕਲਾਤਮਕ ਸ਼ਰਧਾਂਜਲੀ

ਗੈਂਗਸਟਰਾਂ 'ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

ਟਕਸਾਲੀ ਅਕਾਲੀ ਆਗੂ ਤੇ ਆਲ ਇੰਡੀਆ ਟਾਂਕ ਕਸ਼ੱਤਰੀ ਸਭਾ ਦੇ ਕੌਮੀ ਪ੍ਰਧਾਨ ‘ਆਪ’ 'ਚ ਸ਼ਾਮਲ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਹਰਪਾਲ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਚੀਮਾ

ਪੰਜਾਬ ਸਰਕਾਰ ਵੱਲੋਂ STPI ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ ਸਥਾਪਤ ਕੀਤਾ ਜਾਵੇਗਾ "ਨਿਊਰੋਨ 2.0" ਇਨਕਿਊਬੇਸ਼ਨ ਸੈਂਟਰ

ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’