Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ - ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | October 17, 2026 03:35 PM

- ਕਿਹਾ; ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਹਮੇਸ਼ਾ ਯਾਦ ਰਹੇਗੀ
- ਜ਼ਖ਼ਮੀ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਅਤੇ ਇਲਾਜ ਦਾ ਸਮੁੱਚਾ ਖ਼ਰਚ ਚੁੱਕਣ ਦਾ ਐਲਾਨ
- ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਦੇ ਸਹਿਯੋਗ ਦੀ ਵੀ ਪ੍ਰਗਟਾਈ ਵਚਨਬੱਧਤਾ

ਮਾਨਸਾ/ਅੰਮ੍ਰਿਤਸਰ, 17 ਅਕਤੂਬਰ: ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਜੂਝਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਸਮੇਂ ਕੀਤਾ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਬੀਰ ਸਿੰਘ, ਹਰਭਜਨ ਸਿੰਘ ਵਕਤਾ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਹਮੇਸ਼ਾ ਚੜ੍ਹਦੀ ਕਲਾ ਵਿਚ ਰੱਖਣ।

ਇਸ ਮੌਕੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਤਿਕਾਰ ਸਹਿਤ ਸੰਭਾਲਣ ਦਾ ਐਲਾਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਭਾਈ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਸੰਘਰਸ਼ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਉਦੇਸ਼ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਯਾਦ ਰੱਖਣ ਦਾ ਪ੍ਰਤੀਕ ਹੋਵੇਗਾ।

ਉਨ੍ਹਾਂ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਨਾਲ ਸੰਘਰਸ਼ ਦਾ ਰਾਹ ਚੁਣਿਆ। ਅਜਿਹੇ ਸੰਘਰਸ਼ਾਂ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦੀ ਹਿੰਮਤ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹੀ ਹੈ। ਪਰਿਵਾਰ ਵੱਲੋਂ ਜੋ ਵੀ ਹੁਕਮ ਲਗਾਇਆ ਜਾਵੇਗਾ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੁੱਖ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਲ ਹੈ, ਪਰ ਸਿੱਖ ਸੰਸਥਾਵਾਂ ਦਾ ਫ਼ਰਜ਼ ਹੈ ਕਿ ਅਜਿਹੇ ਸਮੇਂ ਵਿਚ ਪਰਿਵਾਰ ਦਾ ਸਾਥ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਇਹ ਅਹਿਸਾਸ ਕਰਵਾਇਆ ਜਾਵੇ ਕਿ ਉਹ ਇਕੱਲੇ ਨਹੀਂ ਹਨ।

ਇਸ ਮੌਕੇ ਐਡਵੋਕੇਟ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦਾ ਹਾਲ ਵੀ ਜਾਣਿਆ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਜ਼ਖ਼ਮੀ ਨੌਜਵਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰੇਕ ਜ਼ਖ਼ਮੀ ਨੌਜਵਾਨ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਹ ਚਾਹੁਣ ਤਾਂ ਉਨ੍ਹਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਕਰਨ ਲਈ ਤਿਆਰ ਹੈ। ਸ਼੍ਰੋਮਣੀ ਕਮੇਟੀ ਦਾ ਯਤਨ ਰਹੇਗਾ ਕਿ ਉਨ੍ਹਾਂ ਨੂੰ ਇਲਾਜ ਕਰਵਾਉਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਨਸਾਫ ਲਈ ਸੰਘਰਸ਼ ਕਰ ਰਹੀਆਂ ਸੰਗਤਾਂ ਲਈ ਲਗਾਤਾਰ ਲੰਗਰ ਸੇਵਾ ਜਾਰੀ ਰੱਖਣ ਅਤੇ ਪਖਾਨਿਆਂ ਆਦਿ ਦਾ ਪ੍ਰਬੰਧ ਕਰਨ ਦਾ ਵੀ ਐਲਾਨ ਕੀਤਾ। ਇਸ ਸਮੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਇਚਾਰਜ ਭੋਲਾ ਸਿੰਘ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਆਮ ਆਦਮੀ ਪਾਰਟੀ ਪੰਜਾਬ ਦੇ ਬੌਧਿਕ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ

ਕਪੂਰਥਲਾ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ 'ਆਪ' ਵਿੱਚ ਸ਼ਾਮਿਲ

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ