Tuesday, October 06, 2026
ਤਾਜਾ ਖਬਰਾਂ
• ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ

Punjab

ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ

DALJEET KAUR | October 06, 2026 05:35 AM

ਮੁੱਖ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹੀ ਤਾਂ ਤਿੱਖਾ ਸੰਘਰਸ਼ ਕਰਾਂਗੇ-ਬੇਰੁਜ਼ਗਾਰ ਸਾਂਝਾ ਮੋਰਚਾ
ਸੰਗਰੂਰ:  ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਅਧਿਆਪਕਾਂ ਦੀ ਨਵੀਂ ਭਰਤੀ ਦਾ ਐਲਾਨ ਨਾ ਹੋਣ 'ਤੇ ਬੇਰੁਜ਼ਗਾਰ ਅਧਿਆਪਕਾਂ ਨੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਸਬ-ਕਮੇਟੀ ਦੀਆਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੇਰੁਜ਼ਗਾਰ ਅਧਿਆਪਕਾਂ ਨਾਲ ਵਾਅਦਾ ਕੀਤਾ ਸੀ ਕਿ ਆਗਾਮੀ ਕੈਬਨਿਟ ਮੀਟਿੰਗ ਵਿੱਚ ਨਵੀਂ ਭਰਤੀ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਵਿਧਾਨ ਸਭਾ 'ਚ ਇਸ਼ਤਿਹਾਰ ਜਲਦੀ ਜਾਰੀ ਕਰਨ ਬਾਰੇ ਬੋਲ ਚੁੱਕੇ ਹਨ।

ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਕਿਹਾ ਕਿ ਪਿਛਲੀ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਦੇ ਘਿਰਾਓ ਪ੍ਰਸ਼ਾਸ਼ਨ ਨੇ ਬੇਰੁਜ਼ਗਾਰਾਂ ਦੀ ਪੈਨਲ ਮੀਟਿੰਗ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ, ਪਰਸੋਨਲ ਸਕੱਤਰ, ਸਿੱਖਿਆ ਅਤੇ ਸਿਹਤ ਸਕੱਤਰ ਨਾਲ 6 ਅਕਤੂਬਰ ਨੂੰ ਕਰਵਾਉਣ ਦੀ ਲਿਖਤੀ ਪੱਤ੍ਰਿਕਾ ਸੌਂਪੀ ਸੀ। ਜਿਸ ਵਿੱਚ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੇ ਬੈਠਣ ਦਾ ਵੀ ਵਾਅਦਾ ਕੀਤਾ ਸੀ। ਬੇਰੁਜ਼ਗਾਰ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਮੀਟਿੰਗ ਰੱਦ ਕੀਤੀ ਜਾਂ ਮੰਗਾਂ ਨਾ ਮੰਨੀਆਂ ਤਾਂ ਮੁੜ ਤਿੱਖਾ ਸੰਘਰਸ਼ ਕੀਤਾ ਜਾਵੇ। ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਮੰਗਦੇ ਅਤੇ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਦੀ ਮੰਗ ਹੈ ਕਿ ਸਿੱਖਿਆ ਵਿਭਾਗ ਤੁਰੰਤ ਸਿੱਧੀ ਭਰਤੀ ਦੀਆਂ 15000 ਅਸਾਮੀਆਂ ਦਾ ਇਸ਼ਤਿਹਾਰ 55% ਫੀਸਦੀ ਅੰਕਾਂ ਦੀ ਸ਼ਰਤ ਖਤਮ ਕਰਕੇ ਅਤੇ ਉਮਰ ਹੱਦ ਵਿੱਚ ਛੋਟ ਦੇ ਕੇ ਜਾਰੀ ਕਰੇ। ਪੰਜਾਬ ਅੰਦਰ ਭਰਤੀ ਕੈਲੰਡਰ ਲਾਗੂ ਕਰਨ ਦੇ ਵਾਅਦੇ ਕਰਨ ਵਾਲੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਇੱਕ ਵੀ ਨਵੀਂ ਅਸਾਮੀ ਜਾਰੀ ਨਹੀਂ ਕੀਤੀ। ਜਦੋਂਕਿ ਉਹ ਪਿਛਲੇ 285 ਦਿਨਾਂ ਤੋਂ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਮਨਵਾਉਣ ਲਈ ਸੰਗਰੂਰ ਵਿਖੇ ਪੱਕੇ ਧਰਨੇ 'ਤੇ ਬੈਠੇ ਹੋਏ ਹਨ। ਹੁਣ ਜਦੋਂ ਚੋਣ ਜ਼ਾਬਤਾ ਲਾਗੂ ਹੋਣ ਲਈ ਕੁਝ ਮਹੀਨੇ ਬਚੇ ਹਨ ਤਾਂ ਬੇਰੁਜ਼ਗਾਰਾਂ ਨੂੰ ਬਹੁਤ ਵੱਡੀ ਫ਼ਿਕਰਮੰਦੀ ਹੋ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਸਕੂਲ ਲੈਕਚਰਾਰ ਦੀਆਂ ਮਾਮੂਲੀ ਅਸਾਮੀਆਂ ਨੇ ਬੇਰੁਜ਼ਗਾਰਾਂ ਪੱਲੇ ਨਿਰਾਸ਼ਾ ਪਾਈ ਹੈ।

ਬੇਰੁਜ਼ਗਾਰ ਸਾਂਝੇ ਮੋਰਚੇ ਦੀਆਂ ਮੰਗਾਂ:-

1. ਮਾਸਟਰ ਕੇਡਰ ਦੀਆਂ ਘੱਟੋ ਘੱਟ 15000 ਅਸਾਮੀਆਂ ਜਾਰੀ ਕੀਤੀਆਂ ਜਾਣ।

2. ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਨੂੰ ਮੁੱਢੋ ਰੱਦ ਕੀਤਾ ਜਾਵੇ।

3. ਉਪਰਲੀ ਉਮਰ ਹੱਦ ਵਿੱਚ ਛੋਟ ਦਿੱਤੀ ਜਾਵੇ।

4. ਆਰਟ ਐਂਡ ਕਰਾਫਟ ਦੀਆਂ ਪਹਿਲਾਂ ਜਾਰੀ

5. 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਲਈ ਜਾਵੇ।

6. ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਭਰੀਆਂ ਜਾਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਵੱਡੀ ਖ਼ਬਰ: 180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਆਪਣਾ ਹੀ ਮੁਲਾਜ਼ਮ

ਵੱਡੀ ਖ਼ਬਰ: ਕਾਂਗਰਸੀ ਆਗੂ ਦਿਨੇਸ਼ ਬੱਸੀ ਗ੍ਰਿਫ਼ਤਾਰ

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼: ਅਮਨ ਅਰੋੜਾ

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ ਕੀਤਾ ਜਾਵੇਗਾ ਜਨਤਕ - ਐਡਵੋਕੇਟ ਧਾਮੀ