Sunday, October 04, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

ਪੰਜਾਬ ਨਿਊਜ਼ ਐਕਸਪ੍ਰੈੱਸ | October 04, 2026 03:34 PM

ਲੰਬੀ/ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਜੱਦੀ ਹਲਕੇ ਲੰਬੀ ਦੇ ਪਿੰਡ ਕੱਟਿਆਂਵਾਲੀ ਵਿਖੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਵੱਖ-ਵੱਖ ਸਹੂਲਤਾਂ ਅਤੇ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮਕਸਦ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਰਾਹੀਂ ਆਮ ਪਰਿਵਾਰਾਂ ਨੂੰ ਮਿਲ ਰਹੇ ਸਿੱਧੇ ਵਿੱਤੀ ਅਤੇ ਸਮਾਜਿਕ ਲਾਭਾਂ ਦੀ ਜਾਣਕਾਰੀ ਘਰ-ਘਰ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਸੂਬੇ ਦੇ ਲੋਕਾਂ ਤੱਕ ਪਹੁੰਚ ਰਿਹਾ ਹੈ।

ਉਨ੍ਹਾਂ ਵੱਲੋਂ ਲੋਕਾਂ ਨਾਲ ਸਾਂਝੇ ਕੀਤੇ ਗਏ ਮੁੱਖ ਲਾਭਾਂ ਵਿੱਚ ਇੱਕ ਆਮ ਪੰਜਾਬੀ ਪਰਿਵਾਰ ਲਈ ਵੱਖ-ਵੱਖ ਸਹੂਲਤਾਂ ਦੇ ਸਾਲਾਨਾ ਲਾਭ ਨੂੰ ₹1, 82, 000 ਤੱਕ ਦਰਸਾਇਆ ਗਿਆ ਹੈ। ਜਿਸ ਵਿਚ 300 ਯੂਨਿਟ ਤੱਕ ਮੁਫ਼ਤ ਬਿਜਲੀ ਨਾਲ ਸਾਲਾਨਾ ਲਗਭਗ ₹18, 000 ਤੱਕ ਦੀ ਬਿਜਲੀ ਬਿੱਲ ਵਿੱਚ ਬਚਤ, ਮਹਿਲਾਵਾਂ ਲਈ ₹1, 000 ਮਹੀਨਾਵਾਰ ਸਹਾਇਤਾ, ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ, ਘਰਾਂ ਤੱਕ ਪੀਣ ਵਾਲਾ ਪਾਣੀ, ਨਹਿਰੀ ਪਾਣੀ ਦੀ ਸਹੂਲਤ, ਕਿਸਾਨਾਂ ਲਈ ਮੁਫ਼ਤ ਖੇਤੀਬਾੜੀ ਬਿਜਲੀ ਅਤੇ ਖੇਤੀਬਾੜੀ ਮੋਟਰਾਂ ਦੇ ਬਿਜਲੀ ਕੁਨੈਕਸ਼ਨ ਸਮੇਤ ਹੋਰ ਲੋਕ-ਭਲਾਈ ਯੋਜਨਾਵਾਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਨਾਲ ਪਰਿਵਾਰਾਂ ਨੂੰ ਹੋ ਰਹੀ ਬਚਤ ਅਤੇ ਮਿਲ ਰਹੇ ਲਾਭਾਂ ਨੂੰ ਲੋਕਾਂ ਤੱਕ ਸਿੱਧੇ ਤੌਰ ’ਤੇ ਪਹੁੰਚਾਉਣਾ ਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦੀ ਜਾਣਕਾਰੀ ਸਿੱਧੇ ਲੋਕਾਂ ਦੇ ਘਰਾਂ ਤੱਕ ਪਹੁੰਚਾਈ ਜਾ ਰਹੀ ਹੈ।

ਡੋਰ-ਟੂ-ਡੋਰ ਮੁਹਿੰਮ ਦੌਰਾਨ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਵਾਸੀਆਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ ਅਤੇ ਸਰਕਾਰੀ ਸਹੂਲਤਾਂ ਸਬੰਧੀ ਉਨ੍ਹਾਂ ਦੀ ਰਾਇ ਜਾਣੀ । ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਪ੍ਰਧਾਨ ਮੋਹਨ ਸਿੰਘ ਕੱਟੀਆਂਵਾਲੀ, ਚਰਨ ਸਿੰਘ ਵਿਰਕ, ਗੁਰਚਰਨ ਸਿੰਘ, ਹਰਚੰਦ ਸਿੰਘ, ਗੁਰਵਿੰਦਰ ਸਿੰਘ, ਹਰਜੀਤ ਸਿੰਘ, ਬੋਹੜ ਸਿੰਘ ਮੈਂਬਰ, ਬਲਜਿੰਦਰ ਸਿੰਘ, ਸ਼ਮਸ਼ੇਰ ਸਿੰਘ ਲਾਡੀ, ਚੇਅਰਮੈਨ ਹਰਪ੍ਰੀਤ ਸਿੰਘ ਮਾਨ, ਪ੍ਰਿੰਸ ਬਾਠ, ਸਾਬਕਾ ਸਰਪੰਚ ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੈਡ ਸੰਧੂ ਦੇ ਕਤਲ ਮਗਰੋਂ ਇੱਕ ਹੋਰ ਇੰਫਲੂਐਂਸਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ 'ਚ ਸਾਬਕਾ ਸਰਪੰਚ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: CM ਮਾਨ

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ ਪੰਜਾਬ ਸਰਕਾਰ : ਲਾਲ ਚੰਦ ਕਟਾਰੂਚੱਕ

ਆਪ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ - ਭਗਵੰਤ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ ? - ਹਰਪਾਲ ਚੀਮਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਦਰਪੇਸ਼ ਅਸਲ ਮੁੱਦਿਆਂ ’ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ