Sunday, April 19, 2026

Punjab

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਗ ਦੀਆਂ ਘਟਨਾਵਾਂ ਨਾਲ ਨੁਕਸਾਨੀ ਫਸਲਾਂ ਦਾ ਲਿਆ ਜਾਇਜ਼ਾ

ਪੰਜਾਬ ਨਿਊਜ਼ ਐਕਸਪ੍ਰੈੱਸ | April 19, 2026 06:40 PM

- ਪੰਜਾਬ ਸਰਕਾਰ ਹਰ ਸਮੇਂ ਕਿਸਾਨ ਭਰਾਵਾਂ ਦੇ ਨਾਲ ਖੜੀ ਹੈ- ਸ. ਗੁਰਮੀਤ ਸਿੰਘ ਖੁੱਡੀਆਂ

ਲੰਬੀ/ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ: ਪਿਛਲੇ ਦਿਨੀਂ ਪਿੰਡ ਕਬਰਵਾਲਾ, ਗੁਰੂਸਰ ਜੋਧਾ ਅਤੇ ਪੱਕੀ ਟਿੱਬੀ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਇਸ ਸਬੰਧ ਵਿੱਚ ਮਾਨਯੋਗ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਇਸ ਦੌਰੇ ਦੌਰਾਨ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਭਾਵਿਤ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਕਿਸਾਨਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਨੁਕਸਾਨ ਦੀ ਭਰਪਾਈ ਲਈ ਯੋਗ ਕਦਮ ਚੁੱਕੇ ਜਾਣਗੇ।

ਖੁੱਡੀਆਂ ਨੇ ਸੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਤਿਆਰ ਕੀਤੀ ਜਾਵੇ ਅਤੇ ਸਬੰਧਤ ਪਟਵਾਰੀਆਂ ਨੂੰ ਹਦਾਇਤ ਕੀਤੀ ਕਿ ਗਰਦੌਰੀ ਜਲਦੀ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਦੇ ਫਸਲੀ ਨੁਕਸਾਨ ਦਾ ਮੁਆਵਜਾ ਬਣਾਉਣ ਵਿੱਚ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਸਮੇਂ ਕਿਸਾਨ ਭਰਾਵਾਂ ਦੇ ਨਾਲ ਖੜੀ ਹੈ।

ਇਸ ਮੌਕੇ ਡੀਐਸਪੀ ਹਰਬੰਸ ਬਰਾੜ, ਐਸਐਚਓ ਹਰਪ੍ਰੀਤ ਕੌਰ, ਤਹਿਸੀਲਦਾਰ ਹਰਪ੍ਰੀਤ ਕੌਰ, ਸੁੱਖਾ ਪ੍ਰਧਾਨ ਗੁਰੂਸਰ, ਸ਼ਿੰਗਾਰਾ ਸਿੰਘ ਪ੍ਰਧਾਨ ਗੁਰੂਸਰ, ਗੁਰਬਾਜ ਸਿੰਘ ਬਣਵਾਲਾ, ਏਡੀਓ ਮੰਗਲ ਸੈਨ, ਏਡੀਓ ਗਗਨਦੀਪ ਕੌਰ, ਲਵਜੀਤ ਸਿੰਘ ਲਵਲੀ, ਨਿਰਮਲ ਸਿੰਘ ਭੁੱਲਰ, ਲਾਲੀ ਕਰਮਗੜ, ਬਖਸ਼ੀਸ਼ ਸਿੰਘ, ਨਿਰਮਲ ਸਿੰਘ, ਸਰਪੰਚ ਸੁਖਚੈਨ ਸਿੰਘ, ਦਲਵਿੰਦਰ ਸਿੰਘ ਮਨ, ਮਨਦੀਪ ਸਿੰਘ, ਸਰਪੰਚ ਰਸ਼ਪਾਲ ਸਿੰਘ, ਪੀਏ ਗੁਰਬਾਜ ਖੁੱਡੀਆਂ ਅਤੇ ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ SGPC ਪ੍ਰਧਾਨ ਵੱਲੋਂ ਸਵਾਗਤ

*ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ - ਹਰਪਾਲ ਚੀਮਾ*

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸੰਧਵਾਂ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਇਟਲੀ ’ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਮਾਓਰੀ ਭਾਈਚਾਰੇ ਵੱਲੋਂ ਜਥੇਦਾਰ ਗੜਗੱਜ ਦਾ ਨਿਊਜ਼ੀਲੈਂਡ 'ਚ ਨਿੱਘਾ ਸੁਆਗਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕੀਤੀ, ਸਿੱਖ ਭਾਈਚਾਰੇ ਦੇ ਯੋਗਦਾਨ ਤੇ ਆਪਸੀ ਸਾਂਝ ’ਤੇ ਕੀਤੀ ਚਰਚਾ

ਇਟਲੀ 'ਚ ਗੁਰਦੁਆਰੇ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਗੋਲੀਆਂ ਮਾਰ ਕੇ ਕਤਲ