Saturday, October 03, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਕੈਬਨਿਟ ਮੰਤਰੀ ਗੋਇਲ ਵੱਲੋਂ ਸਿੰਚਾਈ ਪ੍ਰੋਜੈਕਟਾਂ ਦੀ ਸਮੀਖਿਆ; ਬਕਾਇਆ ਕੰਮ ਪਹਿਲ ਦੇ ਆਧਾਰ ’ਤੇ ਪੂਰੇ ਕਰਨ ਦੇ ਨਿਰਦੇਸ਼

ਪੰਜਾਬ ਨਿਊਜ਼ ਐਕਸਪ੍ਰੈੱਸ | October 03, 2026 04:45 PM

- ਨਹਿਰੀ ਮੋਘਿਆਂ ਅਤੇ ਸਿੰਚਾਈ ਸਹੂਲਤਾਂ ਨਾਲ ਸਬੰਧਤ ਮਸਲਿਆਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ ਦੀ ਹਦਾਇਤ
- ਲਹਿਰਾਗਾਗਾ ਸਥਿਤ ਦਫ਼ਤਰ ਵਿਖੇ ਸਿੰਚਾਈ, ਕੈਨਾਲ ਅਤੇ ਬੀ.ਐੱਮ.ਐੱਲ. ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਲਹਿਰਾਗਾਗਾ, 3 ਅਕਤੂਬਰ: ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਪਣੇ ਲਹਿਰਾਗਾਗਾ ਸਥਿਤ ਦਫ਼ਤਰ ਵਿਖੇ ਸਿੰਚਾਈ, ਕੈਨਾਲ ਅਤੇ ਬੀ.ਐੱਮ.ਐੱਲ. ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕੇ ਵਿੱਚ ਨਹਿਰੀ ਮੋਘਿਆਂ ਸਮੇਤ ਵੱਖ-ਵੱਖ ਸਿੰਚਾਈ ਸਹੂਲਤਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਕਾਇਆ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਇਨ੍ਹਾਂ ਦਾ ਲਾਭ ਸਮੇਂ ਸਿਰ ਮਿਲ ਸਕੇ।

ਮੀਟਿੰਗ ਦੌਰਾਨ ਸ੍ਰੀ ਗੋਇਲ ਨੇ ਚੱਲ ਰਹੇ ਅਤੇ ਬਕਾਇਆ ਸਿੰਚਾਈ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨਹਿਰੀ ਮੋਘਿਆਂ ਨਾਲ ਸਬੰਧਤ ਮਸਲਿਆਂ ਅਤੇ ਸਿੰਚਾਈ ਪ੍ਰਬੰਧਾਂ ਵਿੱਚ ਲੋੜੀਂਦੇ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਕੰਮਾਂ ਨੂੰ ਤਰਜੀਹ ਦਿੱਤੀ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਲਈ ਸੁਚੱਜੀਆਂ ਸਿੰਚਾਈ ਸਹੂਲਤਾਂ ਬੇਹੱਦ ਮਹੱਤਵਪੂਰਨ ਹਨ ਅਤੇ ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਕਿਸਾਨਾਂ ਲਈ ਵੱਡੀ ਸਹੂਲਤ ਹੈ। ਉਨ੍ਹਾਂ ਕਿਹਾ ਕਿ ਸਿੰਚਾਈ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਨਾਲ ਖੇਤੀਬਾੜੀ ਦੇ ਕੰਮਾਂ ਵਿੱਚ ਆਉਂਦੀਆਂ ਮੁਸ਼ਕਲਾਂ ਘਟਾਉਣ ਅਤੇ ਮੌਜੂਦਾ ਸਹੂਲਤਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ।

ਸ੍ਰੀ ਗੋਇਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਕਾਇਆ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਜੇਕਰ ਕਿਸੇ ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਵਿਭਾਗੀ ਪੱਧਰ ’ਤੇ ਕੋਈ ਅੜਚਣ ਆ ਰਹੀ ਹੈ ਤਾਂ ਉਸ ਨੂੰ ਦੂਰ ਕਰਨ ਲਈ ਲੋੜੀਂਦੀ ਕਾਰਵਾਈ ਪਹਿਲ ਦੇ ਆਧਾਰ ’ਤੇ ਕੀਤੀ ਜਾਵੇ। ਉਨ੍ਹਾਂ ਕੰਮਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਉਨ੍ਹਾਂ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਰਹਿਣ ’ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਨਹਿਰੀ ਮੋਘਿਆਂ ਅਤੇ ਹੋਰ ਸਿੰਚਾਈ ਸਹੂਲਤਾਂ ਨਾਲ ਸਬੰਧਤ ਕਿਸਾਨਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਉਨ੍ਹਾਂ ਦੇ ਹੱਲ ਲਈ ਸਮੇਂ ਸਿਰ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦੀਆਂ ਲੋੜਾਂ ਅਨੁਸਾਰ ਕੰਮ ਕਰਨ ਲਈ ਕਿਹਾ, ਤਾਂ ਜੋ ਪ੍ਰੋਜੈਕਟਾਂ ਦਾ ਲਾਭ ਕਿਸਾਨਾਂ ਤੱਕ ਪਹੁੰਚ ਸਕੇ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਹਲਕੇ ਵਿੱਚ ਸਿੰਚਾਈ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਬਕਾਇਆ ਪ੍ਰੋਜੈਕਟਾਂ ਨੂੰ ਮੁਕੰਮਲ ਕਰਵਾਉਣਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਦੀ ਪ੍ਰਗਤੀ ਦਾ ਲਗਾਤਾਰ ਜਾਇਜ਼ਾ ਲਿਆ ਜਾਵੇਗਾ, ਤਾਂ ਜੋ ਕਿਸਾਨਾਂ ਦੀਆਂ ਸਿੰਚਾਈ ਸਬੰਧੀ ਲੋੜਾਂ ਨੂੰ ਸੁਚੱਜੇ ਢੰਗ ਨਾਲ ਪੂਰਾ ਕੀਤਾ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ ? - ਹਰਪਾਲ ਚੀਮਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਦਰਪੇਸ਼ ਅਸਲ ਮੁੱਦਿਆਂ ’ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ

ਗੀਤਕਾਰ ਗਿੱਲ ਰੌਂਤਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

CM ਮਾਨ ਵੱਲੋਂ ਕੇਂਦਰੀ ਮੰਤਰੀ ਨੂੰ ਪੱਤਰ, ਕਿਹਾ - ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ