Wednesday, June 24, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਪੰਜਾਬ ਨਿਊਜ਼ ਐਕਸਪ੍ਰੈੱਸ | June 24, 2026 03:45 PM

- *38.16 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਸਟੀਲ ਪੁਲ ਲੋਕਾਂ ਨੂੰ ਕੀਤੇ ਸਮਰਪਿਤ*
- *11.90 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਕੀਤੇ ਖਾਲਿਆਂ ਤੋਂ 780 ਏਕੜ ਰਕਬੇ ਨੂੰ ਮਿਲੇਗਾ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ*
- *ਕਿਸਾਨਾਂ ਅਤੇ ਆਮ ਲੋਕਾਂ ਨੂੰ ਮਿਲਣਗੀਆਂ ਬਿਹਤਰ ਆਵਾਜਾਈ ਅਤੇ ਸਿੰਚਾਈ ਸਹੂਲਤਾਂ: ਗੁਰਦਿੱਤ ਸਿੰਘ ਸੇਖੋਂ*

ਚੰਡੀਗੜ੍ਹ/ਫ਼ਰੀਦਕੋਟ, 24 ਜੂਨ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਫ਼ਰੀਦਕੋਟ ਵਿੱਚ ਵੱਖ-ਵੱਖ ਬਹੁ ਕਰੋੜੀ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਮੌਜੂਦ ਸਨ।

ਬਰਿੰਦਰ ਕੁਮਾਰ ਗੋਇਲ ਨੇ ਤਲਵੰਡੀ ਰੋਡ ਫ਼ਰੀਦਕੋਟ ਵਿਖੇ ਰਾਜਸਥਾਨ ਫੀਡਰ ਨਹਿਰ ਅਤੇ ਫ਼ਰੀਦਕੋਟ-ਕੋਟਕਪੂਰਾ ਰੋਡ ’ਤੇ ਸਰਹਿੰਦ ਫੀਡਰ ਨਹਿਰ ਉੱਪਰ ਨਵੇਂ ਬਣੇ ਸਿੰਗਲ ਸਪੈਨ ਸਟੀਲ ਪੁਲਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਸ਼ਹਿਰ ਦੀਆਂ ਦੋ ਮੁੱਖ ਸੜਕਾਂ ਉੱਪਰ ਬਣੇ ਇਹ ਪੁਲ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਗਏ ਹਨ। ਪਹਿਲਾਂ ਇਨ੍ਹਾਂ ਸਥਾਨਾਂ ’ਤੇ ਬਣੇ ਪੁਲ ਲਗਭਗ 60 ਸਾਲ ਪੁਰਾਣੇ ਸਨ, ਜਿਨ੍ਹਾਂ ਕਾਰਨ ਵਧ ਰਹੀ ਟਰੈਫਿਕ ਦੇ ਮੱਦੇਨਜ਼ਰ ਆਵਾਜਾਈ ਵਿੱਚ ਦਿੱਕਤਾਂ ਆ ਰਹੀਆਂ ਸਨ।

ਉਨ੍ਹਾਂ ਦੱਸਿਆ ਕਿ ਨਵੇਂ ਪੁਲਾਂ ਦੀ ਕੈਰੇਜ ਵੇਅ ਚੌੜਾਈ 7.5 ਮੀਟਰ ਰੱਖੀ ਗਈ ਹੈ ਅਤੇ ਦੋਵੇਂ ਪਾਸਿਆਂ 1.200 ਮੀਟਰ ਚੌੜੇ ਪੈਦਲ ਮਾਰਗ ਵੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੁੱਲ 38 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਨ੍ਹਾਂ ਪੁਲਾਂ ਨਾਲ ਫ਼ਰੀਦਕੋਟ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੀ ਟਰੈਫਿਕ ਸਮੱਸਿਆ ਦਾ ਹੱਲ ਹੋਇਆ ਹੈ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਾਪਤ ਹੋਈਆਂ ਹਨ।

ਇਸ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਹਸਨ ਭੱਟੀ ਵਿਖੇ ਨਹਿਰੀ ਮੋਘੇ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਅਧੀਨ 21 ਮੋਘਿਆਂ ਦੇ ਪੱਕੇ ਖਾਲਿਆਂ ਦਾ ਉਦਘਾਟਨ ਵੀ ਕੀਤਾ।

ਆਪਣੇ ਸੰਬੋਧਨ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਅਤੇ ਸੂਬੇ ਦੇ ਸਿੰਚਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਹਲਕੇ ਵਿੱਚ ਪੱਕੇ ਪਾਣੀ ਦੇ ਖਾਲਿਆਂ ਦੀ ਉਸਾਰੀ ਨਾਲ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣੀ ਹੈ ਅਤੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਕੁੱਲ 21 ਵਿਕਾਸ ਕਾਰਜਾਂ ਤਹਿਤ 34.50 ਕਿਲੋਮੀਟਰ ਲੰਬੇ ਪੱਕੇ ਖਾਲੇ ਤਿਆਰ ਕੀਤੇ ਗਏ ਹਨ, ਜਿਨ੍ਹਾਂ ’ਤੇ ਲਗਭਗ 11.90 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ 780 ਏਕੜ ਰਕਬੇ ਨੂੰ ਸਿੱਧਾ ਲਾਭ ਮਿਲੇਗਾ। ਪੱਕੇ ਖਾਲਿਆਂ ਰਾਹੀਂ ਪਾਣੀ ਦੀ ਬਰਬਾਦੀ ਨਹੀਂ ਹੋਵੇਗੀ ਅਤੇ ਪਾਣੀ ਦੀ ਪਹੁੰਚ ਖੇਤਾਂ ਤੱਕ ਤੇਜ਼ੀ ਅਤੇ ਸੁਚਾਰੂ ਢੰਗ ਨਾਲ ਹੋਵੇਗੀ, ਜਿਸ ਨਾਲ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਪ੍ਰਾਪਤ ਹੋਣਗੀਆਂ।

ਗੋਇਲ ਨੇ ਨਾਬਾਰਡ ਸਕੀਮ ਤਹਿਤ 96.16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟ ਦਾ ਉਦਘਾਟਨ ਵੀ ਕੀਤਾ। ਇਸ ਪ੍ਰਾਜੈਕਟ ਤਹਿਤ ਨਾਲ ਸਿੰਚਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਬਣਾਇਆ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਪਾਣੀ ਦੀ ਸੁਚੱਜੀ ਅਤੇ ਸਮੇਂ ਸਿਰ ਉਪਲਬਧਤਾ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਸੰਭਾਲ ਅਤੇ ਖੇਤੀਬਾੜੀ ਨੂੰ ਹੋਰ ਲਾਭਕਾਰੀ ਬਣਾਉਣ ਲਈ ਅਜਿਹੇ ਪ੍ਰਾਜੈਕਟ ਲਗਾਤਾਰ ਲਾਗੂ ਕੀਤੇ ਜਾ ਰਹੇ ਹਨ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਫ਼ਰੀਦਕੋਟ ਹਲਕੇ ਨੂੰ ਵਿਕਾਸ ਕਾਰਜਾਂ ਦੀਆਂ ਸੌਗਾਤਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿੰਚਾਈ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਇਹ ਪ੍ਰਾਜੈਕਟ ਕਿਸਾਨਾਂ ਅਤੇ ਆਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਅੱਜ ਜਲ ਸਰੋਤ ਮੰਤਰੀ ਗੋਇਲ ਵੱਲੋਂ 50 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਨੂੰ ਲੋਕ ਨੂੰ ਸਮਰਪਿਤ ਕੀਤਾ ਗਿਆ ਹੈ ਜਿਸ ਨਾਲ ਫਰੀਦਕੋਟ ਹਲਕੇ ਦੇ ਪਿੰਡਾਂ ਨੂੰ ਵਧੀਆ ਸਿੰਚਾਈ ਸਹੂਲਤ ਮਿਲੇਗੀ ਅਤੇ ਪੁਲਾਂ ਨਾਲ ਆਵਾਜਾਈ ਦੀ ਹੋਰ ਬਿਹਤਰ ਸਹੂਲਤ ਪ੍ਰਦਾਨ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਹਿਰਾਂ, ਰਜਵਾਹਿਆਂ, ਕੱਸੀਆਂ ਵਿੱਚ ਪਾਣੀ ਦੀ ਸਮਰੱਥਾ ਵਧਾ ਕੇ ਕਿਸਾਨਾਂ ਨੂੰ ਖੇਤੀ ਦੀ ਸਹੂਲਤ ਲਈ ਪਹਿਲਾਂ ਤੋਂ ਵੱਧ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਅੱਗੇ ਵੀ ਜਾਰੀ ਰਹਿਣਗੇ।

ਇਸ ਮੌਕੇ ਗੁਰਤੇਜ ਸਿੰਘ ਖੋਸਾ ਚੇਅਰਮੈਨ ਪਲਾਨਿੰਗ ਬੋਰਡ, ਸ੍ਰੀ ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫਰੀਦਕੋਟ, ਸ੍ਰੀ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਐਸ.ਡੀ.ਐਮ. ਫਰੀਦਕੋਟ ਪੁਨੀਤ ਸ਼ਰਮਾ, ਐਸ.ਸੀ. ਸੰਦੀਪ ਗੋਇਲ, ਐਕਸੀਅਨ ਰਮਨਪ੍ਰੀਤ ਸਿੰਘ ਮਾਨ, ਐਕਸੀਅਨ ਸੰਦੀਪ ਕੰਬੋਜ, ਰਜਿੰਦਰ ਸਿੰਘ ਰਿੰਕੂ ਸਮਾਧਾਂ ਵਾਲਾ, ਪ੍ਰੀਤਮ ਸਿੰਘ ਭਾਣਾ, ਜਗਮੋਹਨ ਸਿੰਘ ਵਿਰਕ ਮੰਡਲ ਭੂਮੀ ਰੱਖਿਆ ਅਫ਼ਸਰ, ਰਾਜਵਿੰਦਰ ਕੌਰ ਮੰਡਲ ਭੂਮੀ ਰੱਖਿਆ ਅਫ਼ਸਰ, ਜਸਪ੍ਰੀਤ ਸਿੰਘ ਭੂਮੀ ਰੱਖਿਆ ਅਫ਼ਸਰ, ਗੁਰਪਿੰਦਰ ਸਿੰਘ ਐਗਰੀਕਲਚਰ ਅਫ਼ਸਰ, ਨੀਲਕਰਨ ਸਿੰਘ ਸੀਨੀਅਰ ਸਹਾਇਕ, ਜਲ ਸਰੋਤ ਵਿਭਾਗ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀ, ਪੰਚਾਇਤੀ ਨੁਮਾਇੰਦੇ, ਕਿਸਾਨ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬੈਕਫਿੰਕੋ ਨੇ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ

SIR ਅਧੀਨ ਪੰਜਾਬ ਰਾਜ ਵਿੱਚ ਭਲਕ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

NRI ਪੰਜਾਬੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਰਵਨੀਤ ਬਿੱਟੂ ਨੇ SC ਭਾਈਚਾਰੇ ਖ਼ਿਲਾਫ਼ ਕਥਿਤ ਤੌਰ 'ਤੇ ਅਪਮਾਨਜਨਕ ਸ਼ਬਦ ਬੋਲਣ ਦੇ ਮਾਮਲੇ 'ਚ ਲਿਖਤੀ ਤੌਰ ‘ਤੇ ਮੰਗੀ ਮਾਫੀ

BJP ਪੰਜਾਬ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

ਪੰਜਾਬ ਵਿੱਚ ਯੂਰੀਆ ਅਤੇ ਡੀਏਪੀ ਖਾਦ ਦੀ ਕੋਈ ਕਮੀ ਨਹੀਂ: ਕੇਂਦਰ ਨੇ ਜਾਰੀ ਕੀਤੇ ਅੰਕੜੇ

ਵਿਵਾਦਤ ਵੀਡੀਓ ਸਬੰਧੀ ਜਾਅਲੀ ਰਿਪੋਰਟ ਦਾ ਸੱਚ ਸਾਹਮਣੇ ਆਉਣ ਮਗਰੋਂ CM ਭਗਵੰਤ ਸਿੰਘ ਮਾਨ ਤੁਰੰਤ ਅਸਤੀਫ਼ਾ ਦੇਣ - SGPC ਪ੍ਰਧਾਨ

ਏਅਰ ਇੰਡੀਆ ਦਾ ਜਹਾਜ਼ ਪਾਕਿਸਤਾਨੀ ਹਵਾਈ ਖੇਤਰ ਵਿੱਚ ਹੋਇਆ ਦਾਖਲ

ਜ਼ਮੀਨੀ ਵਿਵਾਦ ਨੂੰ ਲੈ ਕੇ ਪਹਿਲਾਂ ਕੀਤੇ ਤਿੰਨ ਕਤਲ, ਫੇਰ ਖੁਦ ਨੂੰ ਵੀ ਮਾਰੀ ਗੋਲੀ